Wednesday, February 7, 2024

ਪੰਜਾਬ ਸਰਕਾਰ 25 ਲੱਖ ਪਸ਼ੂਆਂ ਦਾ ਕਰਵਾਵੇਗੀ ਟੀਕਾਕਰਨ

ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ 'ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ

*ਟੀਕਾਕਰਨ ਮੁਹਿੰਮ ਦੌਰਾਨ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ*

*• ਪਸ਼ੂ ਪਾਲਣ ਮੰਤਰੀ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮਹੀਨੇ ਦੇ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼*

*ਚੰਡੀਗੜ੍ਹ, 7 ਫਰਵਰੀ:*


ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ Lumpy Skin Disease ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਸ੍ਰੀ ਵਿਕਾਸ ਪ੍ਰਤਾਪ ਨਾਲ ਵੱਖ-ਵੱਖ ਵਿਭਾਗੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਦੱਸਿਆ ਕਿ ਇਸ ਬਿਮਾਰੀ ਦੇ ਕਿਸੇ ਵੀ ਸੰਭਾਵਤ ਫੈਲਾਅ ਦੀ ਰੋਕਥਾਮ ਲਈ ਹੁਣ ਤੀਜੀ ਵਾਰ ਗੋਟ ਪੌਕਸ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਲਗਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਦੇਸ਼ ਭਰ ਵਿੱਚ ਬਿਮਾਰੀ ਦੇ ਫੈਲਾਅ ਤੋਂ ਬਾਅਦ ਸੂਬੇ ਵਿੱਚ ਇਸ ਬੀਮਾਰੀ ਦੀ ਰੋਕਥਾਮ ਲਈ ਪਸ਼ੂਆਂ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਲਈ ਦਵਾਈ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਕੋਲਡ ਚੇਨ ਕਾਇਮ ਰੱਖਣ ਲਈ ਵੀ ਕਿਹਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਫੁਲਪਰੂਫ ਵਿਧੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਫੀਲਡ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪਸ਼ੂ ਪਾਲਕਾਂ ਨੂੰ ਵੱਖ-ਵੱਖ ਟੀਕਾਕਰਨ ਮੁਹਿੰਮਾਂ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਇਸ ਕਾਰਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਏ.ਸੀ.ਐਸ. ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 6.37 ਕਰੋੜ ਰੁਪਏ ਦੀ ਲਾਗਤ ਨਾਲ ਡੀਵਾਰਮਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ 10 ਫ਼ਰਵਰੀ ਨੂੰ ਖ਼ਤਮ ਹੋਵੇਗੀ। ਇਸ ਤੋਂ ਇਲਾਵਾ ਸੂਬੇ ਦੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ 1.56 ਕਰੋੜ ਰੁਪਏ ਦੀਆਂ ਦਵਾਈਆਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਨੇ ਹਾਲ ਹੀ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵਿਆਪਕ ਟੀਕਾਕਰਨ ਮੁਹਿੰਮ ਮੁਕੰਮਲ ਕੀਤੀ ਹੈ।

ਇਸ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਕਲੀਨਿਕਸ ਡਾ. ਐੱਸ.ਐੱਸ. ਰੰਧਾਵਾ, ਐਚ.ਓ.ਡੀ. ਵੈਟਰਨਰੀ ਮੈਡੀਸਨ ਡਾ. ਅਸ਼ਵਨੀ ਕੁਮਾਰ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਅਤੇ ਇੰਚਾਰਜ ਡਾ. ਐਮ.ਐਸ. ਬਾਲ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਡਾ. ਵਿਸ਼ਾਲ ਮਹਾਜਨ, ਡਾਇਰੈਕਟਰ ਸੈਂਟਰ ਫ਼ਾਰ ਵਨ ਹੈਲਥ ਡਾ. ਜੇ.ਐਸ. ਬੇਦੀ ਅਤੇ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਤਾਇਨਾਤ ਅਧਿਕਾਰੀ ਵੀ ਹਾਜ਼ਰ ਸਨ।

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...