Tuesday, March 12, 2024

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

 *ਕਿਸਾਨਾਂ ਨੂੰ ਸੋਲਰ ਪੰਪਾਂ ਲਈ ਮਿਲੇਗੀ 60 ਫੀਸਦੀ ਸਬਸਿਡੀ*

* *ਖੇਤੀਬਾੜੀ ਲਈ ਸੋਲਰ ਪੰਪ ਦੇਣ ਦੀ ਯੋਜਨਾ ਨੂੰ ਪੜਾਅਵਾਰ ਲਾਗੂ ਕੀਤਾ ਜਾਵੇਗਾ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ*

ਚੰਡੀਗੜ੍ਹ, 12 ਮਾਰਚ:


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Mann ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਰਜੀ ਊਰਜਾ Solar energy ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਰਹਿਤ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਵਾਸਤੇ 90,000 ਨਵੇਂ ਸੌਰ ਊਰਜਾ ਪੰਪ ਮੁਹੱਈਆ ਕਰਵਾਏ ਜਾਣਗੇ। ਇਹ ਜਾਣਕਾਰੀ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ। ਉਹ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ 20,000 ਖੇਤੀ ਸੋਲਰ ਪੰਪ-ਸੈੱਟ ਮੁਹੱਈਆ ਕਰਵਾਏ ਜਾਣਗੇ ਅਤੇ ਬਾਕੀ 70,000 ਸੋਲਰ ਪੰਪ ਦੂਜੇ ਪੜਾਅ ਵਿੱਚ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਡਾਰਕ ਜ਼ੋਨਜ਼ (ਧਰਤੀ ਹੇਠਲੇ ਪਾਣੀ ਦੀ ਕਿੱਲਤ ਵਾਲੇ ਖੇਤਰ) ਵਿੱਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ, ਜੋ ਆਪਣੇ ਖੇਤਾਂ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ। 

ਹਾਲਾਂਕਿ ਜਿਹੜੇ ਕਿਸਾਨਾਂ ਦੀ ਜ਼ਮੀਨ ਡਾਰਕ ਜ਼ੋਨ ਵਿੱਚ ਨਹੀਂ ਆਉਂਦੀ ਉਨ੍ਹਾਂ ਉੱਤੇ ਫੁਹਾਰਾ ਤੇ ਤੁਪਕਾ ਸਿੰਜਾਈ ਸਿਸਟਮ ਦੀ ਸ਼ਰਤ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੋਲਰ ਪੰਪਾਂ ਲਈ 60 ਫੀਸਦੀ ਸਬਸਿਡੀ ਦਿੱਤੀ ਜਾਵੇਗੀ।

ਹਲਕਾ ਸਨੌਰ ਦੇ ਸਰਕਾਰੀ ਸਕੂਲਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾਉਣ ਸਬੰਧੀ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਪੁੱਛੇ ਸਵਾਲ ਦੇ ਜਵਾਬ 'ਚ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਨੌਰ ਹਲਕੇ ਦੇ ਸਰਕਾਰੀ ਸਕੂਲਾਂ 'ਚ 75 ਕਿਲੋਵਾਟ ਦੀ ਸਮਰੱਥਾ ਵਾਲੇ 15 ਸੋਲਰ ਰੂਫਟਾਪ ਪੀ.ਵੀ. ਪੈਨਲ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ| ਉਨ੍ਹਾਂ ਕਿਹਾ ਕਿ ਫੰਡਾਂ ਦੀ ਪ੍ਰਵਾਨਗੀ ਤੋਂ ਬਾਅਦ ਹਲਕੇ ਦੇ ਹੋਰ ਸਰਕਾਰੀ ਸਕੂਲਾਂ ਦੀਆਂ ਛੱਤਾਂ ‘ਤੇ ਵੀ ਸੋਲਰ ਪੀ.ਵੀ. ਪੈਨਲ ਲਗਾ ਦਿੱਤੇ ਜਾਣਗੇ।


ਸਰਕਾਰੀ ਅਤੇ ਅਰਧ-ਸਰਕਾਰੀ ਅਦਾਰਿਆਂ ਨੂੰ ਸੂਰਜੀ ਊਰਜਾ ਅਧੀਨ ਲਿਆਉਣ ਸਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਸਵਾਲ ਦੇ ਜਵਾਬ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਦੱਸਿਆ ਕਿ ਹਸਪਤਾਲਾਂ ਅਤੇ ਸਕੂਲਾਂ ਸਮੇਤ ਸਰਕਾਰੀ ਅਤੇ ਅਰਧ-ਸਰਕਾਰੀ ਸੰਸਥਾਵਾਂ ਵਿੱਚ 19.784 ਮੈਗਾਵਾਟ ਦੀ ਸਮਰੱਥਾ ਵਾਲੇ 3355 ਰੂਫ਼ਟਾਪ ਸੋਲਰ ਪਾਵਰ ਪਲਾਂਟ ਲਗਾਏ ਗਏ ਹਨ। ਇਸ ਤੋਂ ਇਲਾਵਾ 317 ਸਕੂਲਾਂ ਵਿੱਚ 1.8 ਮੈਗਾਵਾਟ ਦੀ ਸਮਰੱਥਾ ਵਾਲੇ ਐਸ.ਪੀ.ਵੀ. ਪਲਾਂਟ ਵੀ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਗਰਿੱਡ ਕੁਨੈਕਟਡ ਰੂਫਟਾਪ ਸੋਲਰ ਪਾਵਰ ਪ੍ਰੋਗਰਾਮ ਦੇ ਦੂਜੇ ਪੜਾਅ ਦਾ ਜ਼ਿੰਮਾ ਪੀ.ਐੱਸ.ਪੀ.ਸੀ.ਐੱਲ. ਨੂੰ ਸੌਂਪਿਆ ਗਿਆ ਹੈ, ਜਿਸ ਵੱਲੋਂ ਸੂਬੇ ਵਿੱਚ ਘਰੇਲੂ ਸੈਕਟਰ ਵਿੱਚ ਰੂਫਟਾਪ ਸੋਲਰ ਪ੍ਰੋਗਰਾਮ ਲਾਗੂ ਕੀਤਾ ਜਾ ਰਿਹਾ ਹੈ।

Friday, March 8, 2024

ਪੰਜਾਬ ਚ ਬਣੀ ਪਹਿਲੀ ਬਾਇਓ ਫਰਟੀਲਾਈਜ਼ਰ ਟੈਸਟਿੰਗ ਲੈਬ

ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੁਰਦਾਸਪੁਰ `ਚ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ

ਪੰਜਾਬ `ਚ ਬਣਨਗੀਆਂ ਕੁੱਲ 3 ਲਬਾਰਟਰੀਆਂ, ਪਹਿਲਾਂ ਬਾਹਰਲੇ ਸੂਬਿਆਂ `ਚ ਭੇਜੇ ਜਾਂਦੇ ਸਨ ਸੈਂਪਲ


ਗੁਰਦਾਸਪੁਰ,  - ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਵੱਲੋਂ ਅੱਜ ਗੁਰਦਾਸਪੁਰ Gurdaspur ਵਿਖੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ Bio Fertilizer Testing Lab ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਸਮੇਤ ਇਲਾਕੇ ਦੇ ਕਿਸਾਨ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੌਜੂਦ ਸਨ। 

ਇਸ ਮੌਕੇ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਤਹਿਤ ਹੀ ਅੱਜ ਗੁਰਦਾਸਪੁਰ ਵਿਖੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲੈਬਾਰਟਰੀ ਉੱਪਰ 2.50 ਕਰੋੜ ਰੁਪਏ ਖਰਚ ਆਉਣੇ ਹਨ ਜਿਸ ਵਿੱਚ 85 ਲੱਖ ਰੁਪਏ ਖਰਚ ਕਰਕੇ ਇਸ ਲੈਬਾਰਟਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਅਜਿਹੀਆਂ 3 ਹੋਰ ਬਾਇਓਫਰਟੀਲਾਈਜਰ ਟੈਸਟਿੰਗ ਲਬਾਰਟਰੀਆਂ ਸਥਾਪਿਤ ਕੀਤੀਆਂ ਜਾਣਗੀਆਂ। 

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਪਹਿਲਾਂ ਬਾਇਓਫਰਟੀਲਾਈਜਰ ਦੇ ਨਾਮ `ਤੇ ਕਈ ਤਰਾਂ ਦੀਆਂ ਗਲਤ ਦਵਾਈਆਂ ਵਿਕ ਜਾਂਦੀਆਂ ਸਨ ਅਤੇ ਜਦੋਂ ਅਜਿਹੀਆਂ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਸੈਂਪਲ ਭਰ ਕੇ ਟੈਸਟ ਕਰਨੇ ਹੁੰਦੇ ਸਨ ਤਾਂ ਉਨਾਂ ਨੂੰ ਸੂਬੇ ਤੋਂ ਬਾਹਰ ਹੋਰ ਸੂਬਿਆਂ ਦੀਆਂ ਲਬਾਰਟਰੀਆਂ ਵਿਚ ਭੇਜਣਾ ਪੈਂਦਾ ਸੀ। ਪਰ ਹੁਣ ਪੰਜਾਬ ਸਰਕਾਰ ਨੇ ਆਪਣੇ ਸੂਬੇ ਅੰਦਰ ਹੀ ਅਜਿਹੀਆਂ ਲਬਾਰਟਰੀਆਂ ਬਣਾਉਣ ਦਾ ਫੈਸਲਾ ਕੀਤਾ ਹੈ। 

ਖੇਤੀਬਾੜੀ ਮੰਤਰੀ ਨੇ ਕਿਸਾਨ ਬਜ਼ਾਰ ਲਗਾਉਣ ਵਾਲੇ ਕਿਸਾਨਾਂ ਦੀ ਮੰਗ `ਤੇ ਗੁਰਦਾਸਪੁਰ ਵਿਖੇ ਸ਼ੈਡ ਬਣਾਉਣ ਦਾ ਐਲਾਨ ਕੀਤਾ ਅਤੇ ਨਾਲ ਹੀ ਨਵੀਂ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਦਾ ਜਿਕਰ ਕਰਦਿਆਂ ਕਿਹਾ ਇਸ ਨਵੀਂ ਨੀਤੀ ਵਿੱਚ ਕਿਸਾਨਾਂ ਦੀ ਬਿਹਤਰੀ ਲਈ ਪਲਾਨ ਤਿਆਰ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਬੋਲਦਿਆਂ ਚੇਅਰਮੈਨ ਰਮਨ ਬਹਿਲ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਜ਼ਿਲ੍ਹੇ ਵਿਚ ਆਉਣ ਅਤੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜਰ ਲੈਬਾਰਟਰੀ ਸਥਾਪਿਤ ਕਰਨ ਲਈ ਉਨਾਂ ਦਾ ਧੰਨਵਾਦ ਕੀਤਾ। ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਸੰਬੋਧਨ ਦੌਰਾਨ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਖੇਤੀਬਾੜੀ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਨੇ ਕਿਹਾ ਕਿ ਇਹ ਲੈਬਾਰਟਰੀ ਦੇ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਬਾਇਓ ਖਾਦਾਂ ਦੀ ਗੁਣਵੱਤਾ ਸੁਧਾਰਨ ਅਤੇ ਜ਼ਹਿਰ ਮੁਕਤ ਖੇਤੀ ਨੂੰ ਹੁਲਾਰਾ ਦੇਣ ਵਿਚ ਵੱਡੀ ਮਦਦ ਮਿਲੇਗੀ। 

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਨੇ ਕੈਬਨਿਟ ਮੰਤਰੀ ਸਮੇਤ ਸਾਰੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਇਸ ਲੈਬਾਰਟਰੀ ਨੂੰ ਬਿਹਤਰ ਢੰਗ ਨਾਲ ਚਲਾਇਆ ਜਾਵੇਗਾ। 

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਜਾਇੰਟ ਡਾਇਰੈਕਟਰ ਨਰਿੰਦਰ ਸਿੰਘ ਬੈਨੀਪਾਲ, ਜਾਇੰਟ ਡਾਇਰੈਕਟਰ ਗੁਰਜੀਤ ਸਿੰਘ ਬਰਾਰ, ਸੇਵਾ ਮੁਕਤ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿਲੋਂ, ਸੀਡ ਟੈਸਟਿੰਗ ਅਫਸਰ ਡਾ. ਹਰਮਿੰਦਰਪਾਲ ਸਿੰਘ ਸਮੇਤ ਜ਼ਿਲ੍ਹੇ ਦੇ ਖੇਤੀਬਾੜੀ ਨਾਲ ਸਬੰਧਿਤ ਵਿਭਾਗਾਂ ਦੇ ਮੁਖੀ ਤੇ ਅਧਿਕਾਰੀ ਅਤੇ ਅਗਾਂਹਵਧੂ ਕਿਸਾਨ ਹਾਜ਼ਰ ਸਨ।

ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵੱਡਾ ਐਲਾਨ ਕਰਦਿਆਂ ਕਿਸਾਨਾਂ ਨੂੰ ਖੁਸ਼ਖਬਰੀ ਦਿੱਤੀ ਹੈ। ਖੇਤੀਬਾੜੀ ਟਿਊਬਵੈਲ ਦੀਆਂ ਮੋਟਰਾਂ ਦਾ ਲੋਡ ਵਧਾਉਣ ਲਈ ਲੱਗਣ ਵਾਲੇ ਫੀਸ ਨੂੰ ਘੱਟ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਜਾਣਕਾਰੀ ਟਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨਵੀਟ ਕਰਕੇ ਦਿੱਤੀ ਹੈ ਜਿਸ ਅਨੁਸਾਰ ਲੋਡ ਵਧਾਉਣ ਲਈ ਸਰਵਿਸ ਕਨੈਕਸ਼ਨ ਚਾਰਜ 4750 ਰੁਪਏ ਦੀ ਥਾਂ ਤੇ 2500 ਰੁਪਏ ਅਤੇ ਸਿਕਿਉਰਟੀ 400 ਦੀ ਥਾਂ ਤੇ 200 ਰੁਪਏ ਪ੍ਰਤੀ ਹਾਰਸ ਪਾਵਰ ਕਰ ਦਿੱਤੀ ਗਈ ਹੈ। ਇਸ ਤੋਂ ਬਿਨਾਂ ਘਰੇਲੂ ਖਪਤਕਾਰਾਂ ਲਈ ਵੀ ਸਵੇ ਇੱਛਕ ਤਰੀਕੇ ਨਾਲ ਲੋਡ ਵਧਾਉਣ ਦੀ ਖਰਚਿਆਂ ਵਿੱਚ ਕਟੌਤੀ ਕੀਤੀ ਗਈ ਹੈ।

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...