ਫਾਜ਼ਿਲਕਾ 16 ਮਈ 2024
ਅਬੋਹਰ Abohar ਦਾ ਅਗਾਂਹ ਵਧੂ ਕਿਸਾਨ ਅਸ਼ੋਕ ਕੁਮਾਰ Ashok Kumar ਆਪਣੀ 25 ਕਿੱਲੇ ਜਮੀਨ ਵਿੱਚ ਫਸਲ ਦੀ ਰਹਿੰਦ ਖੂੰਦ ਨੂੰ ਬਿਨਾਂ ਸਾੜੇ ਨਰਮੇ ਦੀ ਬਿਜਾਈ Cotton ਕੀਤੀ ਹੈ। ਕਿਸਾਨ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾ ਰਿਹਾ,
ਕਿਸਾਨ ਨੇ ਦੱਸਿਆ ਕਿ ਜਦੋਂ ਤੋਂ ਉਸ ਨੇ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾ Without Burning Stubble ਰਿਹਾ ਉਦੋਂ ਤੋਂ ਹੀ ਉਸ ਦੀ ਜਮੀਨ ਉਪਜਾਊ ਵੀ ਹੋਈ ਹੈ ਅਤੇ ਉਸ ਦੀ ਫਸਲ ਦਾ ਝਾੜ Crop Yield ਵੀ ਵਧਣਾ ਸ਼ੁਰੂ ਹੋ ਗਿਆ ਹੈ। ਕਿਸਾਨ ਨੇ ਦੱਸਿਆ ਕਿ ਪਿਛਲੇ ਸਾਲ ਵੀ ਉਸ ਦਾ 15 ਮਣ ਕਿੱਲੇ ਦੇ ਹਿਸਾਬ ਨਾਲ ਨਰਮਾ ਨਿਕਲਿਆ Cotton Production ਸੀ, ਕਿਸਾਨ ਨੇ ਦੱਸਿਆ ਕਿ ਫਸਲ ਦੀ ਰਹਿੰਦ ਖੂੰਹਦ ਨੂੰ ਬਿਨਾਂ ਸਾੜੇ ਅਗਲੀ ਫਸਲ ਦੀ ਬਿਜਾਈ ਕਰਨ ਨਾਲ ਉਸ ਨੂੰ ਹੁਣ ਖਾਦਾਂ ਦੀ ਵੀ ਘੱਟ ਲੋੜ ਪੈਂਦੀ ਹੈ।
ਬਲਾਕ ਖੇਤੀਬਾੜੀ ਅਫਸਰ ਡਾ. ਸੁੰਦਰ ਲਾਲ Dr Sunder Lal ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ Fazilka ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਿਨਾਂ ਅਗਲੀ ਫਸਲ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਅੱਜ ਇਸ ਕਿਸਾਨ ਦੇ ਖੇਤ ਦਾ ਦੌਰਾ ਕੀਤਾ ਗਿਆ ਅਤੇ ਪਿੰਡਾਂ ਦੇ ਲੋਕਾਂ ਨੂੰ ਵੀ ਫਸਲ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ! ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੋਰ ਕਿਸਾਨ ਵੀ ਅਜਿਹੇ ਕਿਸਾਨਾਂ ਤੋਂ ਪ੍ਰੇਰਨਾ ਲੈ ਕੇ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਅਗਲੀ ਫਸਲ ਦੀ ਬਿਜਾਈ ਕਰਨ ਅਜਿਹਾ ਕਰਨ ਨਾਲ ਉਨ੍ਹਾਂ ਦੀ ਜਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ ਅਤੇ ਵਾਤਾਵਰਨ ਵੀ ਪ੍ਰਦੂਸ਼ਣ ਹੋਣ ਤੋਂ ਬਚਿਆ ਰਹੇਗਾ. Success Story of Progressive Farmer
No comments:
Post a Comment