Sunday, May 5, 2024

ਇਸ ਵਾਰ ਕਿਸਾਨ ਝੋਨੇ ਦੀਆਂ ਕਿਹੜੀਆਂ ਕਿਸਮਾਂ ਬੀਜ ਰਹੇ ਹਨ

-ਝੋਨੇ ਦੀਆਂ ਘੱਟ ਸਮੇਂ ਵਿੱਚ ਪਕਣ ਵਾਲੀਆਂ ਕਿਸਮਾਂ ਬਾਰੇ ਕਿਸਾਨਾਂ ਦੇ ਪ੍ਰਤੀਕ੍ਰਮ

 -ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ  ਜਾਣ ਤੋਂ ਰੋਕਣ ਲਈ ਪੀ ਆਰ 126 ਅਤੇ 131ਕਿਸਮ ਹੇਠ ਰਕਬਾ ਵਧਾਉਣ ਦੀ ਜ਼ਰੂਰਤ

ਫਰੀਦਕੋਟ : 5 ਮਈ  (ਓਨਲੀ ਐਗਰੀਕਲਚਰ ਬਿਓਰੋਜ਼ਿਲਾ ਫਰੀਦਕੋਟ Faridkot ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture Department  ਵੱਲੋਂ ਚਲਾਈ ਜਾ ਰਹੀ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ । ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ Amrik Singh ਨੇ ਦਿੱਤੀ। 

ਡਾ: ਅਮਰੀਕ ਸਿੰਘ

ਉਨ੍ਹਾਂ ਦੱਸਿਆ ਕਿ ਝੋਨੇ Paddy Farming ਦੀ ਖੇਤੀ ਵਿਚ ਖਪਤ ਹੁੰਦੇ ਵਧੇਰੇ ਪਾਣੀ Water ਅਤੇ ਪ੍ਰਦੂਸ਼ਣ Pollution ਨਾਲ ਪੈਦਾ ਹੁੰਦੀਆਂ ਸਮੱਸਿਆਵਾਂ ਤੋਂ ਚਿੰਤਿਤ ਕਿਸਾਨ ਇਸ ਵਾਰ ਝੋਨੇ ਦੀਆਂ ਪੱਕਣ ਵਿਚ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੂਸਾ 44 PUSA 44 ਅਤੇ ਪੀਲੀ ਪੂਸਾ ਨੂੰ ਤਿਆਗ ਕੇ ਪੱਕਣ ਵਿਚ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਪੀ ਆਰ 131,ਪੀ ਆਰ 126 ਕਿਸਮ PR 131, PR 126 ਬਾਸਮਤੀ ਦੀਆਂ ਕਿਸਮਾਂ ਦੀ ਕਾਸ਼ਤ ਵੱਲ ਜ਼ਿਆਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਕਿਉਂਕਿ ਪੀ ਆਰ 126 ਅਜਿਹੀ ਕਿਸਮ ਹੈ ,ਜੋ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ । 

ਇਸ ਬਾਰੇ ਵੱਖ ਵੱਖ ਕਿਸਾਨਾਂ ਦੇ ਵਿਚਾਰ ਲਏ ਗਏ ਜਿਸ ਤੋਂ ਇਹ ਗੱਲ ਸਾਹਮਣੇ ਆਈ ਕਿ ਸ਼ੈਲਰ ਜਥੇਬੰਦੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਦੇ ਬਾਵਜੂਦ ਕਿਸਾਨਾਂ ਵੱਲੋਂ ਪੀ ਆਰ 126 ਅਤੇ 131  ਹੇਠ ਰਕਬਾ ਵਧਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਪਿੰਡ ਹਰਦਿਆਲੇਆਨਾ ਦੇ ਕਿਸਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਪਿਛਲੇ 3 ਸਾਲ ਤੋਂ ਪੀ ਆਰ 126 ਦੀ ਕਾਸ਼ਤ 5 ਏਕੜ ਰਕਬੇ ਵਿੱਚ ਕੀਤੀ ਜਾ ਰਹੀ ਹੈ ਅਤੇ ਪ੍ਰਤੀ ਏਕੜ ਪੈਦਾਵਾਰ 28-30 ਕੁਇੰਟਲ ਮਿਲ ਜਾਂਦੀ ਹੈ ਅਤੇ ਖਰਚਾ ਬਹੁਤ ਘੱਟ ਹੁੰਦਾ ਹੈ ਜਦ ਕਿ ਪਹਿਲਾਂ ਪਕਣ ਵਿਚ ਲੰਮਾਂ ਸਮਾਂ ਲੈਣ ਵਾਲੀਆਂ ਕਿਸਮਾਂ ਦੇਰ ਨਾਲ ਪੱਕ ਦੀਆਂ ਸਨ ਅਤੇ ਖਰਚਾ ਵੀ ਜ਼ਿਆਦਾ ਆਉਂਦਾ ਸੀ। 

ਪਿੰਡ ਚਹਿਲ ਦੇ ਕਿਸਾਨ ਹਰਚਰਨ ਸਿੰਘ ਨੇ ਦੱਸਿਆ ਕਿ ਪੀ ਆਰ 126 ਕਿਸਮ ,ਪੰਜਾਬ ਦੀ ਇੱਕੋ ਇੱਕ ਅਜਿਹੀ ਕਿਸਮ ਹੈ ਜੋ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਂਵਾਂ ਜਾਣ ਤੋਂ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ।ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਪੀ ਆਰ 126 ਕਿਸਮ ਦੀ ਉਚਾਈ ਘੱਟ ਹੋਣ ਕਾਰਨ ਪਰਾਲੀ ਘੱਟ ਬਣਦੀ ਹੈ ਜਿਸ ਕਾਰਨ Surface Seeder ਸਰਫੇਸ ਸੀਡਰ,ਸੁਪਰ ਸੀਡਰ,ਹੈਪੀ ਸੀਡਰ Happy Seeder  ਜਾਂ ਸਮਾਰਟ ਸੀਡਰ ਨਾਲ ਝੋਨੇ ਦੀ ਪਰਾਲੀ ਨੂੰ ਜਲਾਏ ਜਾਂ ਖੇਤ ਵਿੱਚੋਂ ਬਾਹਰ ਕੱਢੇ ਬਗੈਰ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਪਿੰਡ ਅਰਾਈਆਂਵਾਲਾ ਦੇ ਕਿਸਾਨ ਸਰਵਣ ਸਿੰਘ ਨੇ ਦੱਸਿਆ ਕਿ ਪੀ ਆਰ 126  ਕਿਸਮ ਲੁਆਈ ਤੋਂ ਬਾਅਦ 93


ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਜਿਸ ਕਾਰਨ ਜ਼ਮੀਨ ਹੇਠਲਾ ਪਾਣੀ ਦੀ ਬੱਚਤ ਬਹੁਤ ਹੁੰਦੀ ਹੈ ਕਿਉਂਕਿ ਜੂਨ ਦੇ ਅਖੀਰ ਜਾਂ ਜੁਲਾਈ ਦੇ ਪਹਿਲੇ ਪੰਦਰਵਾੜੇ ਦੌਰਾਨ ਲਵਾਈ ਕਰਨ ਸਮੇਂ ਬਰਸਾਤਾਂ ਸ਼ੁਰੂ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ  ਪੀ ਆਰ 131 ਦੀ ਕਾਸ਼ਤ ਵੀ ਕੀਤੀ ਜਾਵੇਗੀ ਜੋਂ  ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਦੇ ਦਿੰਦੀ ਹੈ। ਉਨਾਂ ਕਿਹਾ ਕਿ ਪੀ ਆਰ 126 ਕਿਸਮ ਦੀ ਪਨੀਰੀ ਦੀ ਬਿਜਾਈ 25 ਮਈ ਤੋਂ ਬਾਅਦ ਅਤੇ ਲਵਾਈ 25 ਜੂਨ ਤੋਂ ਬਾਅਦ ਕੀਤੀ ਜਾਵੇ ਤਾਂ ਵੱਧ ਪੈਦਾਵਾਰ ਮਿਲਦੀ ਹੈ ।


No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...