- ਸਮਾਜ ਦੀ ਤੰਦਰੁਸਤੀ ਲਈ ਫਸਲਾਂ ਤੇ ਘੱਟ ਤੋਂ ਘੱਟ ਕੀਟਨਾਸਕ ਦਵਾਈ ਦੀ ਕੀਤੀ ਜਾਵੇ ਵਰਤੋ
- ਝੋਨੇ ਦੀ ਸਿੱਧੀ ਬਿਜਾਈ 20 ਜੂਨ ਤੱਕ ਕੀਤੀ ਜਾ ਸਕਦੀ ਹੈ
ਸ੍ਰੀ ਮੁਕਤਸਰ ਸਾਹਿਬ
ਇਸ ਕੈਪ ਦਾ ਉਦਘਾਟਨ ਅਤੇ ਕੈਪ ਦੀ ਪ੍ਰਧਾਨਗੀ ਡਾ. ਦਿਲਬਾਗ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਪੰਜਾਬ ਨੇ ਕੀਤੀ ਅਤੇ ਉਨਾਂ ਵੱਲੋ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਨੁਮਾਇਸ਼ਾ ਦਾ ਜਾਇਜਾ ਲਿਆ ਗਿਆ।
ਇਸ ਮੌਕੇ ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਦੀ ਨਵੀਨਤਮ ਟੈਕਨੋਲਜੀ New Technology in Agriculture ਨੂੰ ਅਪਣਾ ਕੇ ਵੱਧ ਤੋ ਵੱਧ ਮੁਨਾਫਾ ਲੈ ਸਕਦੇ ਹਨ। ਉਨਾਂ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੀ ਵੱਧ ਤੋ ਵੱਧ ਪੈਦਾਵਾਰ ਲੈਣ ਲਈ ਖੇਤੀਬਾੜੀ ਅਤੇ ਕਿਸਾਂਨ ਭਲਾਈ ਵਿਭਾਗ ਪੰਜਾਬ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਵੱਲੋ ਸਿ਼ਫਾਰਸ਼ ਕੀਤੇ ਬੀਜ Seeds, ਖਾਦ ਅਤੇ ਕੀੜੇਮਾਰ ਜਹਿਰਾ ਦੀ ਵਰਤੋ ਕਰਨੀ ਚਾਹੀਦੀ ਹੈ।
ਉਨਾਂ ਦੱਸਿਆ ਕਿ ਸਾਉਣੀ-2024 ਲਈ ਇਸ ਜਿਲ੍ਹੇ ਨੂੰ 25000 ਹੈਕਟੇਅਰ ਨਰਮੇ Cotton Cultivation ਦੀ ਫਸਲ ਦੀ ਬਿਜਾਈ ਲਈ ਟੀਚਾ ਅਲਾਟ ਕੀਤਾ ਗਿਆ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਬਿਜਾਈ ਹੇਠ ਵੱਧ ਤੋ ਰਕਬਾ ਲਿਆਦਾ ਜਾਵੇ। ਇਸ ਫਸਲ ਦੀ ਕਾਸ਼ਤ ਨਾਲ ਪਾਣੀ ਦੀ ਬਚਤ ਦੇ ਨਾਲ- ਨਾਲ ਜਮੀਨ ਦੀ ਸਿਹਤ ਦੀ ਸੰਭਾਲ Soil Health ਵੀ ਕੀਤੀ ਜਾ ਸਕਦੀ ਹੈ। ਉਨਾਂ ਕਿਸਾਨਾਂ ਨੂੰ ਬੇਲੋੜੇ ਖਰਚੇ ਘਟਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ, ਡੀਲਰਾਂ ਤੋ ਸਾਰੇ ਖੇਤੀ ਇੰਨਪੁਟਸ ਦੀ ਖਰੀਦ ਪੱਕੇ ਬਿੱਲ ਰਾਹੀ ਕਰਨ ਅਤੇ ਸਿ਼ਫਾਰਸ਼ ਬੀਜ, ਖਾਦ ਅਤੇ ਦਵਾਈਆਂ ਦੀ ਵਰਤੋ ਕਰਨ ਦੀ ਅਪੀਲ ਕੀਤੀ।
ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਕਿਸਾਨੀ ਹਿੱਤ ਵਿੱਚ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀ ਰਾਇ ਅਨੁਸਾਰ ਹੀ ਫਸਲਾਂ ਦੀ ਕਾਸ਼ਤ ਕਰਨ ਅਤੇ ਇਸ ਮੰਤਵ ਲਈ ਆਪਣੇ ਬਲਾਕ, ਸਰਕਲ ਪੱਧਰ ਤੇ ਤੈਨਾਤ ਖੇਤੀ ਮਾਹਿਰਾਂ ਨਾਲ ਵੱਧ ਤੋ ਵੱਧ ਰਾਬਤਾ ਕਾਇਮ ਰੱਖਿਆ ਜਾਵੇ ਅਤੇ ਕਿਸੇ ਵੀ ਡੀਲਰ ਮਗਰ ਲੱਗ ਕੇ ਬੇਲੋੜੀਆਂ ਖਾਦਾ ਜਾਂ ਜਾਹਿਰਾਂ ਦੀ ਵਰਤੋ ਨਾ ਕੀਤੀ ਜਾਵੇ।
ਉਨਾਂ ਕਿਹਾ ਕਿਸਾਨਾਂ ਕਿ ਇਸ ਜਿਲ੍ਹੇ ਨੂੰ ਪਕਾਵੀ ਮੱਕੀ Maize ਦੀ ਕਾਸ਼ਤ ਲਈ ਪਹਿਲੀ ਵਾਰ 1500 ਹੈਕਟੇਅਰ ਰਕਬੇ ਦਾ ਟੀਚਾ ਸਰਕਾਰ ਵੱਲੋ ਅਲਾਟ ਕੀਤਾ ਗਿਆ ਹੈ। ਇਸ ਲਈ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਮੱਕੀ ਹੇਠ ਵੱਧ ਤੋ ਵੱਧ ਰਕਬੇ ਵਿੱਚ ਬਿਜਾਈ ਕਰਨ।
ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਦੱਸਿਆ ਕਿ 15 ਮਈ ਤੋ 20 ਜੂਨ ਤੱਕ ਝੋਨੇ ਦੀ ਸਿੱਧੀ Direct Sowing of Rice ਬਿਜਾਈ ਕੀਤੀ ਜਾ ਸਕਦੀ ਹੈ ਤਾਂ ਜੋ ਧਰਤੀ ਹੇਠੇ ਪਾਣੀ ਨੂੰ ਥੱਲੇ ਜਾਣ ਤੋਂ ਰੋਕਿਆ ਜਾ ਸਕੇ।ਉਹਨਾਂ ਅੱਗੇ ਦੱਸਿਆ ਕਿ ਸਿੱਧੀ ਬਿਜਾਈ ਨਾਲ ਜਿੱਥੇ 15 ਤੋ 20 ਪ੍ਰਤੀਸ਼ਤ ਪਾਣੀ ਦੀ ਬਚਤ ਦੇ ਨਾਲ-ਨਾਲ ਖੇਤੀ ਖਰਚਿਆਂ, ਬਿਜਲੀ ਅਤੇ ਲੇਬਰ ਦੇ ਖਰਚਿਆਂ ਨੂੰ ਵੀ ਘਟਾਇਆ ਜਾ ਸਕਦਾ ਹੈ।
ਉਨਾਂ ਝੋਨੇ ਦੀ ਲਵਾਈ ਸਬੰਧੀ ਕਿਸਾਨਾਂ ਨੂੰ ਦੱਸਿਆ ਕਿ ਇਸ ਜਿਲ੍ਹੇ ਵਿੱਚ ਝੋਨੇ ਦੀ ਲਵਾਈ ਦਾ ਕੰਮ 11 ਜੂਨ ਤੋ ਸ਼ੁਰੂ ਹੋ ਰਿਹਾ ਹੈ ਅਤੇ ਕੋਈ ਵੀ ਕਿਸਾਨ ਨਿਸ਼ਚਿਤ ਮਿਤੀ ਤੋ ਪਹਿਲਾਂ ਝੋਨੇ ਦੀ ਲਵਾਈ ਨਾ ਕਰਨ। ਇਸ ਸਮੇ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਲੰਮਾ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਪੀਲੀ ਪੂਸਾ, ਪੂਸਾ-44 ਅਤੇ ਡੋਗਰ ਪੂਸਾ ਦੀ ਬਿਜਾਈ ਕਰਨ ਤੋ ਗੁਰੇਜ਼ ਕਰਨ ਕਿਉਕਿ ਇਹ ਕਿਸਮਾਂ ਪੀ.ਅਰ ਕਿਸਮਾਂ ਤੋ ਵੱਧ ਪਾਣੀ ਲੈਦੀਆਂ ਹਨ ਅਤੇ ਇੰਨਾਂ ਦੀ ਪਰਾਲੀ ਵੀ ਵੱਧ ਹੁੰਦੀ ਹੈ। ਇਸ ਲਈ ਕਿਸਾਂਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸਿ਼ਫਾਰਸ਼ ਕਿਸਮਾਂ ਦੀ ਹੀ ਬਿਜਾਈ ਕਰਨ।
ਇਸ ਮੌਕੇ ਕਰਿਸ਼ੀ ਵਿਗਿਆਨ ਕੇਦਰ KVK, ਸ੍ਰੀ ਮੁਕਤਸਰ ਸਾਹਿਬ ਦੇ ਖੇਤੀ ਮਾਹਿਰਾਂ ਵੱਲੋ ਡਾ. ਕਰਮਜੀਤ ਸ਼ਰਮਾ, ਐਸ਼ੋਸ਼ੀਏਟ ਡਾਇਰੈਕਟਰ ਟੇ੍ਰਨਿੰਗ ਵੱਲੋ ਕਰਿਸ਼ੀ ਵਿਗਿਆਨ ਕੇਦਰ ਸ੍ਰੀ ਮੁਕਤਸਰ ਸਾਹਿਬ ਵੱਲੋ ਕਿਸਾਨ ਹਿੱਤ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਡਾ. ਗੁਰਮੇਲ ਸਿੰਘ, ਸਹਾਇਕ ਪ੍ਰੋਫੈਸਰ ਕੀਟ ਵਿਗਿਆਨ ਵੱਲੋ ਸਾਉਣੀ ਦੀਆਂ ਫਸਲਾਂ ਵਿੱਚ ਕੀਟ Pest Management in crops ਅਤੇ ਬਿਮਾਰੀਆਂ ਦੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ।
ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ ਫਸਲ ਵਿਗਿਆਨ ਵੱਲੋ ਸਾਉਣੀ ਦੀਆਂ ਫਸਲਾਂ ਦੇ ਉਨਤ ਕਾਸ਼ਤਕਾਰੀ ਢੰਗਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਵਿਵੇਕ ਸ਼ਰਮਾਂ, ਸਹਾਇਕ ਪ੍ਰੋਫੈਸਰ ਪਸ਼ੂ ਵਿਗਿਆਨ ਵੱਲੋ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਨਾਂ ਦੇ ਬਚਾਅ ਸਬੰਧੀ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ ਗਈ।
ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ ਫਲ ਵਿਗਿਆਨ ਵੱਲੋ ਫਲਾਂ ਦੀ ਕਾਸ਼ਤ ਸਬੰਧੀ ਜਰੂਰੀ ਨੁਕਤੇ ਕਿਸਾਨਾਂ ਨਾਲ ਸਾਝੇ ਕੀਤੇ ਗਏ ਅਤੇ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ ਭੂਮੀ ਵਿਗਿਆਨ ਵੱਲੋ ਮਿੱਟੀ ਅਤੇ ਪਾਣੀ ਦੀ ਪਰਖ ਸਬੰਧੀ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆਂ ਕਰਵਾਈ ਗਈ। ਸ੍ਰੀ ਮਨਪ੍ਰੀਤ ਸਿੰਘ ਜੰਗਲਾਤ ਵਿਭਾਗ ਵੱਲੋ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ।
ਕੈਪ ਦੌਰਾਨ ਡਾ. ਨਰਿੰਦਰਪਾਲ ਸਿੰਘ ਏ.ਡੀ.ਓ ਵੱਲੋ ਨਰਮੇ ਅਤੇ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਕਿਸਾਨਾਂ ਨਾਲ ਜਾਣਕਾਰੀ ਸਾਝੀ ਕੀਤੀ ਗਈ।
ਡਾ. ਕੁਲਦੀਪ ਸਿੰਘ ਸ਼ੇਰਗਿੱਲ ਵੱਲੋ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨਾਲ ਜਾਣਕਾਰੀ ਸਾਝੀ ਕੀਤੀ ਗਈ।
ਸ੍ਰੀ ਅਭੈਜੀਤ ਸਿੰਘ ਧਾਲੀਵਾਲ, ਸਹਾਇਕ ਖੇਤੀਬਾੜੀ ਇੰਜੀਨੀਅਰ(ਸੰਦ) ਸ੍ਰੀ ਮੁਕਤਸਰ ਸਾਹਿਬ ਵੱਲੋ ਖੇਤੀ ਮਸ਼ੀਨਰੀ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।
ਇਸ ਕੈਪ ਦੌਰਾਨ ਡਾ. ਪਰਮਿੰਦਰ ਸਿੰਘ ਧੰਜੂ, ਸਹਾਇਕ ਪੌਦਾ ਸੁਰੱਖਿਆ ਅਫਸਰ ਮਲੋਟ ਅਤੇ ਡਾ. ਵਿਜੇ ਸਿੰਘ, ਬਲਾਕ ਖੇਤੀਬਾੜੀ ਅਫਸਰ ਲੰਬੀ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦਾ ਸਮੁੱਚਾ ਸਟਾਫ ਮੌਕੇ ਤੇ ਹਾਜਰ ਰਿਹਾ। ਕੈਪ ਦਾ ਸਮੁੱਚਾ ਪ੍ਰਬੰਧਨ ਸ੍ਰੀ ਕਰਨਜੀਤ ਸਿੰਘ, ਪੋ੍ਰਜੈਕਟ ਡਾਇਰੈਕਟਰ(ਆਤਮਾ) ਵੱਲੋ ਸੰਭਾਲਿਆ ਗਿਆ।
ਇਸ ਕੈਪ ਦੌਰਾਨ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਤੋਂ ਇਲਾਵਾ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਅਤੇ ਸਹਾਇਕ ਧੰਦਿਆਂ ਅਪਾਉਣ ਵਾਲੇ ਕਿਸਾਨ ਬੀਬੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ।
ਸਟੇਜ਼ ਦਾ ਸੰਚਾਲਣ ਡਾ. ਸੁਖਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ(ਪੀ.ਪੀ) ਸ੍ਰੀ ਮੁਕਤਸਰ ਸਾਹਿਬ ਵੱਲੋ ਬਾਖੂਬੀ ਨਿਭਾਇਆ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜੋਬਨਦੀਪ ਸਿੰਘ ਏ.ਡੀ.ਓ., ਡਾ. ਸ਼ਵਿੰਦਰ ਸਿੰਘ, ਡਾ. ਹਰਮਨਜੀਤ ਸਿੰਘ, ਡਾ.ਹਰਮਨਦੀਪ ਸਿੰਘ ਸਵਰਨਜੀਤ ਸਿੰਘ ਅਤੇ ਕਿਸਾਨ ਆਗੂ ਮੌਜੂਦ ਸਨ।
No comments:
Post a Comment