Tuesday, June 11, 2024

ਕਿਸਾਨਾਂ ਲਈ ਸਬਸਿਡੀ ਸਕੀਮ, ਅਪਲਾਈ ਕਰਨ ਦੀ ਆਖਰੀ ਮਿਤੀ 20 ਜੂਨ

 ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ: ਡਿਪਟੀ


ਕਮਿਸ਼ਨਰ

-ਜ਼ਿਲਾ ਫਾਜ਼ਿਲਕਾ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ
ਫਾਜ਼ਿਲਕਾ: 11 ਜੂਨ 2024 (     ) ਜ਼ਿਲਾ ਫਾਜ਼ਿਲਕਾ Fazilka ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ Stubble Burning ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ in-situ ਅਤੇ ਬਾਹਰ ਸੰਭਾਲ ex-situ Management of Paddy Stubble ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਖ੍ਰੀਦ Agriculture Machinery on Subsidy ਕਰਨ ਲਈ ਕਿਸਾਨ ਆਨ ਲਾਈਨ ਬਿਨੈਪੱਤਰ 20 ਜੂਨ 2024 ਸ਼ਾਮ 5 ਵਜੇ ਤੱਕ ਭਰ ਸਕਦੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫਾਜ਼ਿਲਕਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆ ਘਟਨਾਵਾਂ ਵਿਚ ਵੱਡੀ ਕਮੀ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਆਉਣ ਦਾ ਟੀਚਾ ਮਿਥਿਆ ਗਿਆ ਜਿਸ ਦੀ ਪੂਰਤੀ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ।
ਉਨ੍ਹਾਂ ਦੱਸਿਆ ਕਿ ਸਾਲ 2024-25 ਲਈ CRM Scheme ਅਧੀਨ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਕਰਨ ਵਾਲੇ ਖੇਤੀ ਸੰਦਾਂ ਉਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇਣ ਲਈ ਸਕੀਮ ਜ਼ਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇੱਛੁਕ ਕਿਸਾਨ ਆਪਣੇ ਬਿਨੇਪੱਤਰ ਆਨਲਾਈਨ https://agrimachinerypb.com
ਪੋਰਟਲ ਉਪਰ ਮਿਤੀ 20 ਜੂਨ 2024 ਤੱਕ ਦੇ ਸਕਦੇ ਹਨ।ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਨਿੱਜੀ ਕਿਸਾਨ (50% ਸਬਸਿਡੀ) ਅਤੇ ਕਸਟਮ ਹਾਇਰਿੰਗ ਸੈਂਟਰ (80% ਸਬਸਿਡੀ) ਜਿਵੇਂ ਕਿ ਪੰਚਾਇਤ, ਕਿਸਾਨ ਉਤਪਾਦਕ ਸੰਗਠਨ, ਰਜਿਸਟਰਡ ਫਾਰਮਰ ਗਰੁੱਪ, ਅਤੇ ਸਹਿਕਾਰੀ ਸਭਾ ਬਿਨੈਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਪੱਤਰ ਦੇਣ ਵਾਲੇ ਕਿਸਾਨ ਕੋਲ ਟਰੈਕਟਰ ਹੋਣਾ ਜ਼ਰੂਰੀ ਅਤੇ ਉਸ ਨੂੰ 5000/- ਰੁਪਏ ਬਤੌਰ ਟੋਕਨ ਮਨੀ ਆਨਲਾਈਨ ਜਮਾਂ ਕਰਵਾਉਣੀ ਹੋਵੇਗੀ ਜੋ ਮੋੜਨਯੋਗ ਹੈ।
ਉਨ੍ਹਾਂ ਦੱਸਿਆ ਕਿ ਜੋ ਕਿਸਾਨ  ਨਿੱਜੀ ਤੌਰ ਤੇ ਬਿਨੇਪਤਰ ਦੇਣਾ ਚਾਹੁੰਦੇ ਹਨ , ਉਨ੍ਹਾਂ ਕੋਲ ਪਿਛਲੇ ਸੀਜ਼ਨ ਦੇ ਝੋਨੇ ਦਾ ਜੇ-ਫਾਰਮ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਟਰੈਕਟਰ 60 ਹਾਰਸ ਪਾਵਰ ਜਾਂ  ਵੱਧ (ਕੇਵਲ ਗਰੁੱਪਾਂ ਲਈ), ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸਮਾਰਟ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਰੋਟਰੀ ਸਲੈਸ਼ਰ, ਉਲਟਾਵੇਂ ਹਲ, ਜੀਰੋ ਟਿਲ ਡਰਿਲ, ਸੁਪਰ ਸੀਡਰ, ਸਰਫੇਸ ਸੀਡਰ, ਬੇਲਰ, ਰੇਕ ਅਤੇ ਕਰਾਪ ਰੀਪਰ ਉਪਰ ਸਬਸਿਡੀ ਲਈ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਫਾਜਿਲਕਾ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਸਹਾਇਕ ਖੇਤੀਬਾੜੀ ਇੰਜੀਨੀਅਰ ਜਾਂ ਆਪਣੇ ਹਲਕੇ ਦੇ ਖੇਤੀਬਾੜੀ ਵਿਕਾਸ / ਵਿਸਥਾਰ ਅਫਸਰ ਨਾਲ ਸੰਪਰਕ ਕਰ ਸਕਦੇ ਹਨ ।

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...