Tuesday, June 11, 2024

ਝੋਨੇ ਦੀ ਲਵਾਈ ਸਮੇਂ ਕਾਸਤਕਾਰੀ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ

ਜ਼ਿਲਾ ਫਰੀਦਕੋਟ ਤੋਂ ਇਲਾਵਾ ਮੁਕਤਸਰ, ਬਠਿੰਡਾ, ਮਾਨਸਾ, ਫਾਜ਼ਿਲਕਾ,ਅਤੇ ਫਿਰੋਜ਼ਪੁਰ ਵਿੱਚ ਝੋਨੇ ਦੀ ਲਵਾਈ ਅੱਜ ਤੋਂ ਸ਼ੁਰੂ


ਫ਼ਰੀਦਕੋਟ Faridkot  ਜ਼ਮੀਨ  ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਜ਼ਿਲਾ ਫਰੀਦਕੋਟ ਤੋਂ ਇਲਾਵਾ ਪੰਜ ਜ਼ਿਲਿਆਂ ਮੁਕਤਸਰ Muktsar, ਬਠਿੰਡਾ Bathida, ਮਾਨਸਾ, ਫਾਜ਼ਿਲਕਾ Fazilka ਅਤੇ ਫਿਰੋਜ਼ਪੁਰ ਵਿੱਚ ਝੋਨੇ ਦੀ ਲੁਆਈ Paddy Transplantation ਦਾ ਕੰਮ 11 ਜੂਨ ਤੋਂ ਸ਼ੁਰੂ ਹੋ ਗਿਆ ਜਿਸ ਵਾਸਤੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਸਾਉਣੀ ਫਸਲਾਂ kharid Crops ਦੀ ਬਿਜਾਈ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸਤ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਪੰਜਾਬ ਸਰਕਾਰ ਵੱਲੋਂ ਨਹਿਰਾਂ ਅੰਦਰ ਪਾਣੀ Canal Water ਦਾ ਪ੍ਰਬੰਧ ਵੀ ਕਰ ਦਿੱਤਾ ਗਿਆ ਜੋ ਇੱਕ ਦੋ ਦਿਨਾਂ ਵਿੱਚ ਸੂਹਿਆਂ ਵਿੱਚ ਪਹੁੰਚ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਉਣੀ ਦੀਆ ਫਸਲਾਂ ਦੀ ਕਾਸਤ ਲਈ ਲੋੜੀਂਦੀਆਂ ਖਾਦਾਂ ਯੂਰੀਆ Urea, ਡਾਇਆ DAP, ਪੋਟਾਸ਼ ਅਤੇ ਨਦੀਨਨਾਸ਼ਕਾਂ ਆਦਿ ਦਾ ਵੀ ਜ਼ਿਲੇ ਅੰਦਰ ਲੋੜੀਂਦਾ ਸਟਾਕ ਉਪਲਬਧ ਹੈ ਅਤੇ ਕਿਸੇ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
            ਉਨ੍ਹਾਂ ਝੋਨੇ ਦੀ ਕਾਸ਼ਤ ਸੰਬੰਧੀ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਲਵਾਈ ਤੋਂ ਪਹਿਲਾਂ ਕੰਪਿਊਟਰ ਕਰਾਹੇ ਨਾਲ ਖੇਤ ਪੱਧਰੇ ਕਰ ਲੈਣਾ ਚਾਹੀਦੇ ਹਨ ਤਾਂ  ਸਿੰਚਾਈ ਲਈ ਪਾਣੀ ਇਕਸਾਰ ਲੱਗ ਸਕੇ । ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੀ ਰਿਪੋਰਟ ਵਿੱਚ ਦਿੱਤੀਆ ਸਿਫਾਰਸ਼ਾਂ ਅਨੁਸਾਰ ਹੀ ਕਰੋ।
ਉਨ੍ਹਾਂ ਕਿਹਾ ਕਿ ਮਿੱਟੀ ਪਰਖ ਰਿਪੋਰਟ ਦੀ ਅਣਹੋਂਦ ਵਿੱਚ ਜੇਕਰ ਕਣਕ ਦੀ ਫਸਲ ਨੂੰ ਡਾਇਆ ਖਾਦ ਪੂਰੀ ਮਾਤਰਾ ਵਿੱਚ ਪਾਈ ਗਈ ਸੀ ਤਾਂ ਝੋਨੇ ਦੀ ਫਸਲ ਨੂੰ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀ। ਉਨ੍ਹਾਂ ਕਿਹਾ ਕਿ 90 ਕਿਲੋ ਯੂਰੀਆ ਨੂੰ ਤਿੰਨ ਬਰਾਬਰ ਕਿਸ਼ਤਾਂ ਵਿੱਚ ਬਿਜਾਈ 7,21 ਅਤੇ 42 ਦਿਨਾਂ ਬਾਅਦ ਪਾ ਦੇਣੀ ਚਾਹੀਦੀ ਹੈ ਜਦ ਕਿ ਪੀ ਆਰ 126 ਨੂੰ ਤੀਜੀ ਕਿਸਤ ਲਵਾਈ ਤੋਂ 35 ਦਿਨਾਂ ਬਾਅਦ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਵਧੇਰੇ ਪੈਦਾਵਾਰ ਲੈਣ ਲਈ ਖੇਤ ਵਿੱਚ ਪਨੀਰੀ ਲਗਾਉਣ ਸਮੇਂ ਪਨੀਰੀ ਦੀ ਉਮਰ ਦਰਮਿਆਨਾ ਸਮਾਂ ਲੈਣ ਵਾਲੀਆ ਕਿਸਮਾਂ ਲਈ 30-35 ਦਿਨ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੀ ਆਰ 126 ਦੀ ਪਨੀਰੀ ਦੀ ਉਮਰ 25-30 ਦਿਨ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਪਿਛਲੇ ਸਾਲਾਂ ਦੌਰਾਨ ਝੋਨੇ ਦੀ ਫਸਲ ਵਿੱਚ ਜ਼ਿੰਕ Zink Deficiency in Paddy ਦੀ ਘਾਟ ਆਈ ਸੀ ਤਾਂ 25 ਕਿਲੋ ਜ਼ਿੰਕ ਸਲਫੇਟ 21% ਜਾਂ 16 ਕਿਲੋ ਜ਼ਿੰਕ ਸਲਫੇਟ 33% ਪ੍ਰਤੀ ਏਕੜ ਲਵਾਈ ਤੋਂ ਆਖਰੀ ਕੱਦੂ ਤੋਂ ਪਹਿਲਾਂ ਛੱਟਾ ਦੇ ਕੇ ਪਾ ਦਿਉ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਪਨੀਰੀ ਪੁੱਟਣ ਤੋਂ ਪਹਿਲਾਂ ਪਾਣੀ ਲਗਾ ਦਿਉ ਅਤੇ ਜੜਾਂ ਨਾਲੋਂ ਮਿੱਟੀ ਲਾਉਣ ਲਈ ਜੜਾਂ ਨੂੰ ਪਾਣੀ ਵਿੱਚ ਧੋ ਲਉ,ਅਜਿਹਾ ਕਰਨ ਨਾਲ ਬੂਟਿਆਂ ਦੀਆ ਜੜਾਂ ਜਖਮੀ ਨਹੀਂ ਹੁੰਦੀਆਂ ਅਤੇ ਫਸਲ ਬਿਮਾਰੀ ਤੋਂ ਬਚੀ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਫਸਲ ਦੇ ਚੰਗੇ ਵਾਧੇ ਲਈ ਪਨੀਰੀ ਦੀਆ ਜੜਾਂ ਨੂੰ 500 ਐਜੋਸਪਾਇਰੀਲਮ ਨੂੰ 100 ਲਿਟਰ ਦੇ ਘੋਲ ਵਿੱਚ 45 ਮਿੰਟ ਡੁਬੋ ਕੇ ਲਵਾਈ ਕਰੋ।ਉਨਾਂ ਕਿਹਾ ਕਿ ਆਮ ਕਰਕੇ ਮਜ਼ਦੂਰ ਝੋਨੇ ਦੀ ਪਨੀਰੀ ਵਿਰਲੀ ਲਾਉਂਦੇ ਹਨ ਜਿਸ ਕਾਰਨ ਪੈਦਾਵਾਰ ਤੇ ਬੁਰਾ ਪ੍ਰਭਾਵ ਪੈਂਦਾ ਹੈ ਇਸ ਲਈ ਪ੍ਰਤੀ ਵਰਗ ਮੀਟਰ ਘੱਟੋ ਘੱਟ 25 ਬੂਟੇ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਲਈ ਭਾਰੀਆਂ ਜ਼ਮੀਨਾਂ ਵਿੱਚ ਝੋਨੇ ਦੀ ਲਵਾਈ ਬਿਨਾਂ ਕੱਦੂ ਕੀਤਿਆਂ ਵੱਟਾਂ ਤੇ ਜਾਂ ਪੱਧਰੇ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਲਾਗਤ ਖਰਚੇ ਘਟਾਉਣ ਅਤੇ ਆਮਦਨ ਵਿੱਚ ਵਾਧਾ ਕਰਨ ਲਈ ਖੇਤੀ ਮਾਹਿਰਾਂ ਦੁਆਰਾ ਕੀਤੀਆਂ ਸਿਫਾਰਸ਼ਾਂ ਅਨੁਸਾਰ ਹੀ ਝੋਨੇ ਦੀ ਫਸਲ ਵਿੱਚ ਖੇਤੀ ਸਮੱਗਰੀ ਦੀ ਵਰਤੋਂ ਕੀਤੀ ਜਾਵੇ।

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...