Tuesday, June 11, 2024

ਝੋਨੇ ਵਾਲੇ ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ

ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ

ਕਿਸਾਨਾਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਤੋਂ ਬਚਾਉਣ ਲਈ ਬਿਜਲੀ ਦੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ

ਚੰਡੀਗੜ੍ਹ, 11 ਜੂਨ


  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Singh Maan ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ Paddy Season ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ Electricity Supply ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਰੰਤਰ ਬਿਜਲੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਹਨ ਤਾਂ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸੀਜ਼ਨ ਦੌਰਾਨ ਕਿਸਾਨਾਂ Farmers  ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਨਵੇਂ ਕੀਰਤੀਮਾਨ ਸਥਾਪਤ ਕਰੇਗੀ। 

ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਲਈ ਸੂਬੇ ਦੇ ਅਨਾਜ ਉਤਪਾਦਕਾਂ ਨੇ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ ਜਿਸ ਕਰਕੇ ਝੋਨੇ ਦੇ ਸੀਜ਼ਨ ਮੌਕੇ ਕਿਸਾਨਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਪੂਰੀ ਕਰਨ ਲਈ ਸਰਕਾਰ ਨੇ ਵਿਆਪਕ ਬੰਦੋਬਸਤ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਵੱਲੋਂ ਬਿਜਲੀ ਦੀ ਅਨੁਮਾਨਿਤ ਮੰਗ ਤੋਂ ਵੱਧ ਪ੍ਰਬੰਧ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. PSPCL ਅਤੇ ਪੀ.ਐਸ.ਟੀ.ਸੀ.ਐਲ. ਨੂੰ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਨਿਰੰਤਰ ਅਤੇ ਗਰਮੀਆਂ ਦੇ ਦਿਨਾਂ ਵਿੱਚ ਘਰੇਲੂ ਖਪਤਕਾਰਾਂ ਨੂੰ ਚੱਤੋ-ਪਹਿਰ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਹੋਰ ਖਪਤਕਾਰਾਂ ਦੀਆਂ ਬਿਜਲੀ ਨਾਲ ਸਬੰਧਤ ਸ਼ਿਕਾਇਤਾਂ ਦੇ ਸਮਾਂ-ਬੱਧ ਨਿਪਟਾਰੇ ਲਈ ਢੁਕਵੀਂ ਵਿਵਸਥਾ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕਰਨ ਲਈ ਵਾਧੂ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਿਕਾਇਤ ਕੇਂਦਰਾਂ ਨੂੰ ਮਜ਼ਬੂਤ ਬਣਾਇਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਕਿਸਾਨ ਨੂੰ ਸ਼ਿਕਾਇਤ ਦੇ ਨਿਬੇੜੇ ਵਿੱਚ ਕਿਸੇ ਕਿਸਮ ਦੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਕੰਪਨੀ ਦੀ ਮਾਲਕੀ ਵਾਲਾ ਜੀ.ਵੀ.ਕੇ. ਥਰਮਲ ਪਲਾਂਟ 1080 ਕਰੋੜ ਰੁਪਏ ਦੀ ਕੀਮਤ ਨਾਲ ਖਰੀਦ ਕੇ ਬਿਜਲੀ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲ ਖਾਣ Pachhwara Coal mine ਤੋਂ ਪੰਜਾਬ ਨੂੰ ਅਲਾਟ ਹੋਇਆ ਕੋਲਾ ਸਿਰਫ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਵਰਤਿਆ ਜਾ ਸਕਦਾ ਹੈ ਜਿਸ ਕਰਕੇ ਹੁਣ ਇਹ ਪਲਾਂਟ ਖਰੀਦਣ ਨਾਲ ਕੋਲਾ ਇਸ ਪਲਾਂਟ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲੇ ਕਾਰਨ ਪੰਜਾਬ ਵਿੱਚ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿਲ ਆ ਰਿਹਾ ਹੈ। 

----

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...