-ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਕਿ ਨਰਮੇ ਸਬੰਧੀ ਜਿਆਦਾ ਤੋਂ ਜਿਆਦਾ ਤਕਨੀਕੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ ਜਾਵੇ
-ਕਿਸਾਨ ਸਿਖਲਾਈ ਕੈਂਪ 7 ਨੂੰਫਾਜ਼ਿਲਕਾ, 6 ਜੂਨ
ਫਾਜ਼ਿਲਕਾ Fazilka ਜ਼ਿਲ੍ਹੇ ਵਿਚ ਨਰਮੇ Cotton Sowing ਦੀ ਬਿਜਾਈ ਮੁਕੰਮਲ ਹੋ ਗਈ ਹੈ ਅਤੇ ਇਸ ਵਾਰ ਜ਼ਿਲ੍ਹੇ ਵਿਚ ਸਵਾ ਲੱਖ ਏਕੜ ਰਕਬੇ ਵਿਚ ਨਰਮੇ ਦੀ ਬਿਜਾਈ ਹੋਈ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ Senu Duggal ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆ ਨੂੰ ਪਾਬੰਦ ਕੀਤਾ ਗਿਆ ਹੈ ਕਿ ਉਹ ਪਿੰਡ ਪਿੰਡ ਜਾ ਕੇ ਕਿਸਾਨ ਸਿਖਲਾਈ ਕੈਂਪਾਂ Farmer Training Camps ਰਾਹੀਂ ਕਿਸਾਨਾਂ ਨੂੰ ਨਰਮੇ ਦੀ ਕਾਸਤ ਸਬੰਧੀ ਸਾਰੀ ਤਕਨੀਕੀ ਜਾਣਕਾਰੀ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਨਰਮੇ ਤੇ ਚਿੱਟੀ ਮੱਖੀ White Fly ਅਤੇ ਗੁਲਾਬੀ ਸੁੰਡੀ Pink Bollworm ਦੇ ਕਿਸੇ ਵੀ ਸੰਭਾਵੀ ਹਮਲੇ ਦਾ ਪਤਾ ਲਗਾਉਣ ਲਈ ਅਗੇਤੇ ਪੱਧਰ ਤੇ ਸਰਵੇਖਣ ਕੀਤੇ ਜਾਣ ਅਤੇ ਜਰੂਰਤ ਅਨੁਸਾਰ ਕਿਸਾਨਾਂ ਦਾ ਮਾਰਗਦਰਸ਼ਨ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਸਮੇਤ ਸਾਊਣੀ ਦੀਆਂ ਹੋਰ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਣਕਾਰੀ ਦੇਣ ਲਈ ਜ਼ਿਲ੍ਹਾਂ ਪੱਧਰੀ ਕਿਸਾਨ ਸਿਖਲਾਈ ਕੈਂਪ 7 ਜੂਨ 2024 ਨੂੰ ਫਾਜ਼ਿਲਕਾ ਦੇ ਸ਼ਾਹ ਪੈਲੇਸ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਖੇਤੀ ਮਾਹਿਰਾਂ ਤੋਂ ਨਵੀਆਂ ਖੇਤੀ ਤਕਨੀਕਾਂ ਦੀ ਜਾਣਕਾਰੀ ਹਾਸਲ ਕਰਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਹ ਵੀ ਕਿਹਾ ਕਿ ਨਰਮੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਪਾਣੀ ਦੀ ਕਿਸੇ ਘਾਟ ਦਾ ਸਾਹਮਣਾਂ ਨਾ ਕਰਨਾ ਪਵੇ ਇਸ ਲਈ ਜਲ ਸ਼੍ਰੋਤ ਵਿਭਾਗ ਨੂੰ ਵੀ ਪਾਬੰਦ ਕੀਤਾ ਗਿਆ ਹੈ ਕਿ ਨਹਿਰਾਂ ਵਿਚ ਪੂਰਾ Canal Water ਪਾਣੀ ਚਲਾਇਆ ਜਾਵੇ।
ਉਨ੍ਹਾ ਨੇ ਕਿਹਾ ਕਿ ਨਰਮੇ ਦੀ ਫਸਲ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਬਲਾਕ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ।
No comments:
Post a Comment