Thursday, September 5, 2024

ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ:


 ਕ੍ਰਿਸ਼ੀ ਵਿਗਿਆਨ ਕੇਂਦਰਸ਼੍ਰੀ ਮੁਕਤਸਰ ਸਾਹਿਬ KVK Sri Muktsar Sahib ਵੱਲੋਂ ਅੱਜ ਝੋਨੇ/ਬਾਸਮਤੀ Rice ਦੀ ਸਿੱਧੀ ਬਿਜਾਈ ਸੰਬੰਧੀ DSR ਖੇਤ ਦਿਵਸ Field Day ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੇ ਭਾਗ ਲਿਆ।

ਇਸ ਮੌਕੇ ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾਐਸੋਸੀਏਟ ਡਾਇਰੈਕਟਰਕ੍ਰਿਸ਼ੀ ਵਿਗਿਆਨ ਕੇਂਦਰਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਇੱਕ ਕੁਦਰਤੀ ਸਰੋਤ ਸੰਭਾਲ ਤਕਨੀਕ ਹੈ ਜਿਸ ਨਾਲ 10 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ, ਮਜ਼ਦੂਰੀ ਦੀ ਬੱਚਤ ਹੁੰਦੀ ਹੈ ਅਤੇ ਅਗਲੀ ਕਣਕ ਦੀ ਫਸਲ ਦਾ ਵੀ ਜ਼ਿਆਦਾ ਝਾੜ ਆਉਂਦਾ ਹੈ। ਇਸ ਲਈ ਉਹਨਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਆ।

 ਇਸ ਮੌਕੇ ਡਾ. ਵਿਵੇਕ ਕੁਮਾਰਸਹਾਇਕ ਪ੍ਰਫੈਸਰ (ਫਸਲ ਵਿਗਿਆਨ) ਨੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਦੱਸਿਆ ਕਿ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੀ ਕਾਮਯਾਬੀ ਲਈ ਜ਼ਰੂਰੀ ਨੁਕਤੇ ਜਿਵੇਂ ਕਿ ਦਰਮਿਆਨੀ ਤੋਂ ਭਾਰੀ ਜ਼ਮੀਨ ਦੀ ਚੋਣ, ਲੇਜ਼ਰ ਕਰਾਹੇ ਦੀ ਵਰਤੋਂ, ਘੱਟ ਅਤੇ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਅਤੇ ਬਿਜਾਈ ਦੇ ਸਮੇਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਦੇ ਨਾਲ-ਨਾਲ ਉਹਨਾਂ ਨੇ ਸਿੱਧੇ ਬੀਜੇ ਝੋਨੇ ਵਿੱਚ ਨਦੀਨਾਂ ਦੀ ਸਰਵਪੱਖੀ ਰੋਕਥਾਮ ਬਾਰੇ ਵੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਡਾ. ਮਨਜੀਤ ਕੌਰਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਵਿੱਚ ਖੁਰਾਕੀ ਤੱਤ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਰੇਤਲੀਆਂ ਜ਼ਮੀਨਾਂ ਵਿੱਚ ਸਿੱਧੀ ਬਿਜਾਈ ਕਰਨ ਤੋਂ ਗੁਰੇਜ ਕੀਤਾ ਜਾਵੇ ਕਿਉਂਕਿ ਰੇਤਲੀਆਂ ਜ਼ਮੀਨਾਂ ਵਿੱਚ ਲੋਹੇ ਦੀ ਘਾਟ ਬਹੁਤ ਜਿਆਦਾ ਆ ਜਾਂਦੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ ਗੋਭ ਦੀ ਅਵਸਥਾ ਵਿੱਚ 1.5 ਪ੍ਰਤੀਸ਼ਤ ਪੋਟਾਸ਼ੀਅਮ ਨਾਈਟ੍ਰੇਟ ਦਾ ਛਿੜਕਾਅ ਕਰਨ ਨਾਲ ਝੋਨੇ ਵਿੱਚ ਫੋਕ ਨੂੰ ਘਟਾਇਆ ਜਾ ਸਕਦਾ ਹੈ।

ਇਸ ਦੌਰਾਨ ਡਾ. ਸੁਖਜਿੰਦਰ ਸਿੰਘਸਹਾਇਕ ਪ੍ਰਫੈਸਰ (ਫਲ ਵਿਗਿਆਨ) ਨੇ ਕਿਸਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਘਰੇਲੂ ਬਗੀਚੀ ਬਨਾਉਣ ਲਈ ਪ੍ਰੇਰਿਤ ਕੀਤਾ ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਵੱਲੋਂ ਕਿਸਾਨਾਂ ਨੂੰ ਪਸ਼ੂ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਕਿਸਾਨਾਂ ਵੱਲੋਂ ਖੇਤੀ ਮਸਲਿਆਂ ਸਬੰਧੀ ਕੀਤੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। 

No comments:

Post a Comment

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...