ਫਰੀਦਕੋਟ: 9 ਸਤੰਬਰ 2024 ( ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ ਏ ਐਸ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ Faridkot ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਆਰੰਭੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਪਿੰਡ ਬੀੜ ਸਿੱਖਾਂ ਵਾਲਾ ਦੇ ਅਗਾਂਹਵਧੂ ਕਿਸਾਨ ਸਿਮਰਨ ਸਿੰਘ ਮੌੜ ਦੇ ਫਾਰਮ ਤੇ ਲਗਾਇਆ ਗਿਆ।
ਕੈਂਪ ਦੀ ਪ੍ਰਧਾਨਗੀ ਮੁੱਖ ਖ਼ੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ CAO Amrik Singh ਨੇ ਕੀਤੀ । ਹੋਰਨਾਂ ਤੋਂ ਇਲਾਵਾ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ,ਡਾ. ਨਿਸ਼ਾਨ ਸਿੰਘ ਭੁੱਲਰ, ਆਰ ਜੀ ਆਰ ਸੈਲ RGR Cell ਤੋਂ ਰਮਨ ਕੁਮਾਰ,ਪਰਦੀਪ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜੇਕਰ ਮਿੱਟੀ ਦੀ ਸਿਹਤ Soil Health ਤੰਦਰੁਸਤ ਹੋਵੇਗੀ ਤਾਂ ਪੈਦਾ ਹੋਇਆ ਅਨਾਜ ਵੀ ਮਿਆਰੀ ਹੋਵੇਗਾ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ Paddy Stubble ਵਿਚ ਬਹੁਤ ਸਾਰੇ ਖੁਰਾਕੀ ਤੱਤ ਮੌਜੂਦ ਹੁੰਦੇ ਹਨ ਜੋਂ ਅੱਗ ਲੱਗਣ ਕਾਰਨ ਖਤਮ ਹੋ ਜਾਂਦੇ ਹਨ। ਉਨਾਂ ਕਿਹਾ ਕਿ ਇਨ੍ਹਾਂ ਖੁਰਾਕੀ ਤੱਤਾਂ ਨੂੰ ਜ਼ਮੀਨ ਵਿਚ ਵਾਪਿਸ ਕਰਨ ਦੀ ਜ਼ਰੂਰਤ ਹੈ ਤਾਂ ਜੋਂ ਖੁਰਾਕੀ ਤੱਤਾਂ ਨਾਲ ਭਰਪੂਰ ਅਨਾਜ ਪੈਦਾ ਕੀਤਾ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਮਸ਼ੀਨਰੀ ਸਬਸਿਡੀ Subsidy ਤੇ ਦਿੱਤੀ ਜਾ ਰਹੀ ਹੈ । ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਖੁਰਾਕੀ ਤੱਤਾਂ ਨਾਲ ਭਰਪੂਰ ਕੁਦਰਤੀ ਖਜ਼ਾਨਾ ਹੈ।ਉਨਾਂ ਕਿਹਾ ਕਿ ਇਕ ਏਕੜ ਵਿੱਚੋਂ ਤਕਰੀਬਨ 3 ਟਨ ਪਰਾਲੀ ਪੈਦਾ ਹੁੰਦੀ ਹੈ ਜੇਕਰ ਇਸ ਨੂੰ ਖੇਤ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ 1200 ਕਿਲੋ ਜੈਵਿਕ ਮਾਦਾ,16.5 ਕਿਲੋ ਨਾਈਟ੍ਰੋਜਨ,6.9 ਕਿਲੋ ਫਾਸਫੋਰਸ,62.5 ਕਿਲੋ ਪੋਟਾਸ਼ ਅਤੇ 3.6 ਕਿਲੋ ਸਲਫ਼ਰ ਮਿੱਟੀ ਨੂੰ ਮਿਲ ਜਾਂਦੀ ਹੈ ਜਿਸ ਦੀ ਕੁਲ ਕੀਮਤ ਤਕਰੀਬਨ 16 ਹਜ਼ਾਰ ਬਣਦੀ ਹੈ।
ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਆਰਥਿਕ ਨੁਕਸਾਨ ਦੇ ਨਾਲ ਨਾਲ ਵਾਤਾਵਰਨ ਦਾ ਵੀ ਨੁਕਸਾਨ ਹੋ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ 2022 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਉਨਾਂ ਦੱਸਿਆ ਕਿ 21 ਪਿੰਡ ਅਜਿਹੇ ਹਨ ਜਿਨ੍ਹਾਂ ਵਿਚ ਅੱਗ ਲਗਣ ਦੀਆਂ ਘਟਨਾਵਾਂ ਦਰਜ ਹੋਈਆਂ ਅਤੇ ਇਹ ਪਿੰਡ ਹਾਟ ਸਪਾਟ ਪਿੰਡ ਐਲਾਨੇ ਗਏ ਹਨ ।
ਉਨਾਂ ਦੱਸਿਆ ਕਿ ਚਾਲੂ ਸਾਲ 2024-25 ਦੌਰਾਨ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਜਾਣ ਲਈ ਵੱਡੀ ਪੱਧਰ ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਡਾ.ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਸੀ ਆਰ ਐਮ ਸਕੀਮ CRM scheme ਅਧੀਨ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ । ਡਾ. ਨਿਸ਼ਾਨ ਸਿੰਘ ਖੇਤੀਬਾੜੀ ਅਫਸਰ ਨੇ ਕਿਸਾਨ ਵੀਰਾਂ ਨੂੰ ਮਿੱਟੀ ਪਾਣੀ ਪਰਖ ਦੀ ਮਹੱਤਤਾ ਅਤੇ ਖਾਦਾਂ ਦੀ ਸੁਚੱਜੀ ਵਰਤੋਂ ,ਝੋਨੇ/ਬਾਸਮਤੀ ਦੀ ਮੌਜੂਦਾ ਸਥਿਤੀ ਅਤੇ ਅੱਗੇ ਆਉਣ ਵਾਲੀਆ ਬਿਮਾਰੀਆ/ਕੀੜੇ-ਮਕੌੜਿਆ ਦੇ ਹਮਲੇ ਤੇ ਰੋਕਥਾਮ ਸੰਬੰਧੀ ਅਤੇ ਝੋਨੇ ਦਾ ਮਿਆਰੀ ਬੀਜ ਪੈਦਾ ਕਰਨ ਬਾਰੇ ਜਾਣੂ ਕਰਵਾਇਆ। ਅਗਾਂਹਵਧੂ ਕਿਸਾਨ ਸਿਮਰਨਜੀਤ ਸਿੰਘ ਨੇ ਦੱਸਿਆ ਪਿੰਡ ਵਿਚ ਜੰਗਲ ਹੋਣ ਕਾਰਨ ਜੰਗਲੀ ਜਾਨਵਰ ਫ਼ਸਲਾਂ ਦਾ ਬਹੁਤ ਨੁਕਸਾਨ ਕਰਦੇ ਹਨ ,ਜਿਨ੍ਹਾਂ ਦੀ ਰੋਕਥਾਮ ਕਰਨ ਦੀ ਜ਼ਰੂਰਤ ਹੈ।
No comments:
Post a Comment