Monday, December 9, 2024

ਖਾਦ ਵਿਕ੍ਰੇਤਾ ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਨੂੰ ਮਿਆਰੀ ਖਾਦਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਬਲਾਕ ਫ਼ਰੀਦਕੋਟ ਦੇ ਥੋਕ ਖਾਦ ਵਿਕ੍ਰੇਤਾਵਾਂ ਦੀ ਕੀਤੀ ਮੀਟਿੰਗ


 ਫਰੀਦਕੋਟ, 10 ਦਸੰਬਰ 2024  ()  ਕਿਸਾਨਾਂ ਨੂੰ ਹਾੜੀ Rabi Crops ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ Urea ਖਾਦ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਫ਼ਰੀਦਕੋਟ ਦੇ ਥੋਕ ਖਾਦ ਵਿਕ੍ਰੇਤਾਵਾਂ ਨਾਲ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ Amrik Singh ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਜਤਿੰਦਰ ਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਹਰਜਿੰਦਰ ਸਿੰਘ ਆਸ਼ੂ ਅਗਰਵਾਲ, ਤਰਸੇਮ ਲਾਲ ਸਚਦੇਵਾ, ਰਾਹੁਲ ਜੈਨ, ਗੌਰਵ ਬਾਂਸਲ ਕੀਮਤੀ ਗਰਗ ਸਮੇਤ ਹੋਰ ਥੋਕ ਖਾਦ ਵਿਕ੍ਰੇਤਾ ਹਾਜ਼ਰ ਸਨ।

         ਥੋਕ ਖਾਦ ਵਿਕਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ Faridkot ਵਿੱਚ ਹਾੜ੍ਹੀ ਦੌਰਾਨ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਅਤੇ 10 ਹਜ਼ਾਰ ਹੈਕਟੇਅਰ ਰਕਬੇ ਵਿਚ ਹੋਰਨਾਂ ਫਸਲਾਂ ਦੀ ਬਿਜਾਈ ਕੀਤੀ ਗਈ ਹੈ ਜਿਸ ਦੇ ਪਾਲਣ ਪੋਸ਼ਣ ਲਈ ਤਕਰੀਬਨ 43 ਹਜ਼ਾਰ ਮੀਟ੍ਰਿਕ ਟਨ ਯੂਰੀਆ ਖਾਦ ਦੀ ਜ਼ਰੂਰਤ ਹੈ ਅਤੇ ਹੁਣ ਤਕ ਜ਼ਿਲਾ ਫ਼ਰੀਦਕੋਟ ਦੀਆਂ ਸਹਿਕਾਰੀ ਸਭਾਵਾਂ Cooperative Societies ਅਤੇ ਨਿੱਜੀ ਖਾਦ ਵਿਕਰੇਤਾਵਾਂ ਦੇ ਖਰੀਦ ਕੇਂਦਰਾਂ ਵਿੱਚ 23236 ਮੀਟ੍ਰਿਕ ਟਨ ਯੂਰੀਆ ਖਾਦ ਉਪਲਬਧ ਕਰਵਾਈ ਜਾ ਚੁੱਕੀ ਹੈ ਅਤੇ ਬਾਕੀ ਦੀ ਲੋੜੀਂਦੀ ਖਾਦ ਆਉਂਦੇ ਦਿਨਾਂ ਦੌਰਾਨ ਜ਼ਿਲੇ ਅੰਦਰ ਪਹੁੰਚ ਜਾਵੇਗੀ।ਉਨਾਂ ਖਾਦ ਵਿਕ੍ਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਯੂਰੀਆ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਯੂਰੀਆ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ। ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾ ਯੂਰੀਆ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ ।

ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ Farmers ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ Tagging ਕੀਤੀ ਜਾਂਦੀ ਹੈ ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮੱਗਰੀ ਦੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ । ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਜ਼ਰੂਰੀ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਸੂਚਿਤ ਕਰਨ।

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...