Thursday, January 23, 2025

ਕਿਸਾਨ ਰਿਵਾਇਤੀ ਖੇਤੀ ਦੇ ਨਾਲ-ਨਾਲ ਜੜ੍ਹੀ ਬੂਟੀਆਂ ਦੀ ਖੇਤੀ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ- ਖੁੱਡੀਆਂ

- ਅਸ਼ਵਗੰਧਾ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ

ਫ਼ਰੀਦਕੋਟ 22 ਜਨਵਰੀ,2025

ਕਿਸਾਨਾਂ ਨੂੰ ਆਪਣੀ ਆਮਦਨ Farmer Income  ਵਧਾਉਣ ਲਈ ਰਿਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਤੇ ਆਯੂਰਵੈਦ/ਮੈਡੀਕਲ Medical ਵਿੱਚ ਵਰਤੀਆਂ ਜਾਣ ਵਾਲੀਆਂ  ਜੜ੍ਹੀ ਬੂਟੀਆਂ ਆਦਿ ਦੀ ਖੇਤੀ ਵੀ ਕਰਨੀ ਚਾਹੀਦੀ ਹੈ । ਇਸ ਨਾਲ ਜਿਥੇ ਸਾਨੂੰ ਇਹ ਉਤਪਾਦ ਪਰਿਵਾਰ ਲਈ ਵਰਤਨ ਵਾਸਤੇ ਉਪਲੱਬਧ ਹੋਣਗੇ ਉਥੇ ਹੀ ਸਾਡੀ ਆਮਦਨ ਵਿੱਚ ਵੀ ਵਾਧਾ ਹੋਵੇਗਾ । ਇਹ ਪ੍ਰਗਟਾਵਾ ਪੰਜਾਬ ਦਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਅਸ਼ਵਗੰਧਾ Aswgandha ਤੇ ਰਾਸ਼ਟਰੀ ਮੁਹਿੰਮ ਤਹਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ Guru Gobind Singh Medical College  ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ । ਇਸ ਮੌਕੇ ਐਮ.ਐਲ.ਏ. ਸ. ਗੁਰਦਿੱਤ ਸਿੰਘ ਸੇਖੋ ਅਤੇ ਵੀ.ਸੀ ਡਾ. ਰਾਜੀਵ ਸੂਦ ਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


          ਉਨ੍ਹਾਂ ਕਿਹਾ ਕਿ ਭਾਰਤ ਵਿੱਚ ਬਹੁਤ ਸਾਰੀਆਂ ਜੜ੍ਹੀਆਂ ਬੂਟੀਆਂ ਉਪਲਬਧ ਹਨ ਜੋ ਸਾਡੀਆਂ ਕਈ ਬਿਮਾਰੀਆਂ ਨੂੰ ਠੀਕ ਕਰ ਸਕਦੀਆਂ ਹਨ। ਅਜਿਹੀ ਹੀ ਇਕ ਔਸ਼ਧੀ ਹੈ ਅਸ਼ਵਗੰਧਾ, ਜਿਸ ਦੀ ਵਰਤੋਂ ਹਜ਼ਾਰਾਂ ਸਾਲ ਪਹਿਲਾਂ ਸਾਡੇ ਵੱਡ-ਵਡੇਰਿਆਂ  ਵੱਲੋਂ ਕੀਤੀ ਜਾਂਦੀ ਸੀ। ਸਾਨੂੰ ਦਵਾਈਆਂ ਲੈਣ ਦੀ ਜ਼ਰੂਰਤ ਨਹੀਂ ਸੀ ਪੈਂਦੀ ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ 20 ਲੱਖ ਰੁਪਏ ਇਸ ਜੜ੍ਹੀ ਬੂਟੀ ਦੀ ਪ੍ਰਮੋਸ਼ਨ, ਇਸ ਦੇ ਪੌਦੇ ਵੰਡਣ ਲਈ ਅਤੇ ਇਸ ਵਿੱਚ ਹੋਰ ਸੁਧਾਰ ਕਰਨ ਲਈ ਦਿੱਤਾ ਗਿਆ ਹੈ । ਉਨ੍ਹਾਂ ਕਿਸਾਨਾਂ ਨੂੰ ਆਯੂਰਵੈਦਿਕ, ਦੇਸੀ ਜੜ੍ਹੀ ਬੂਟੀਆਂ ਦੀ ਖੇਤੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਦੇਸੀ ਔਸ਼ਧੀਆਂ  ਨੂੰ ਖੁਰਾਕ ਦਾ ਹਿੱਸਾ ਬਣਾਇਆ ਜਾਵੇ ਅਤੇ ਇਸ ਦਾ ਉਤਪਾਦਨ ਵੀ ਖੁਦ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਸੁਧਾਰਨ ਦੇ ਲਈ ਜਿਥੇ ਸਰਕਾਰ ਦਾ, ਵਿਗਿਆਨੀਆਂ ਦਾ ਫਰਜ਼ ਬਣਦਾ ਹੈ ਉਥੇ ਹੀ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਅਸੀਂ ਉਨ੍ਹਾਂ ਰਸਤਿਆਂ ਤੇ ਚੱਲੀਏ ਜਿਸ ਨਾਲ ਸਾਡਾ ਜੀਵਨ ਸੁਖਾਲਾ ਹੋ ਸਕੇ । ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਕਈ ਟਰੇਨਿੰਗਾਂ ਕਰਵਾਈਆਂ ਜਾ ਰਹੀਆਂ ਹਨ। ਜੇਕਰ ਕੋਈ ਗੋਟ ਫਾਰਮ ਬਣਾਉਂਦਾ ਹੈ ਤਾਂ ਉਸ ਦੀ ਆਮਦਨ ਕਾਫੀ ਚੰਗੀ ਹੈ । ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵੈਕਸੀਨੇਸ਼ਨ, ਬੀਮੇ ਅਤੇ ਡੇਅਰੀ ਉਤਪਾਦ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ।

ਉਨ੍ਹਾਂ ਕਿਹਾ ਕਿ ਜਦੋਂ ਕੋਈ ਦਵਾਈ ਬਣ ਕੇ ਆਉਂਦੀ ਹੈ। ਉਸ ਦੀ ਕੀਮਤ ਵੀ ਅਦਾ ਕਰਦੇ ਹਾਂ ਤੇ ਅੱਜ ਕੱਲ 30/35 ਸਾਲ ਤੋਂ ਉਪਰ ਉਮਰ ਵਰਗ ਦਾ ਵਿਅਕਤੀ ਸ਼ੂਗਰ, ਬੀ.ਪੀ ਵਰਗਾਂ ਅਲਾਮਤਾਂ ਤੋਂ ਪ੍ਰੇਸ਼ਾਨ ਹੈ । ਉਨ੍ਹਾਂ ਕਿਹਾ ਕਿ ਘਰ ਵਿੱਚ ਕੀਤੇ ਜਾਣ ਵਾਲੇ ਛੋਟੇ ਛੋਟੇ ਉਪਾਅ ਅਸੀਂ ਭੁੱਲ ਗਏ ਹਾਂ ਤੇ ਦਵਾਈਆਂ ਤੇ ਜੀਅ ਰਹੇ ਹਾਂ। ਇਸ ਲਈ ਸਾਨੂੰ ਕੁਦਰਤ ਦੀਆਂ ਇਨ੍ਹਾਂ ਅਨਮੋਲ ਦਾਤਾਂ ਦੀ ਲੋੜ ਹੈ ।

          ਐਮ.ਐਲ.ਏ. ਸ. ਗੁਰਦਿੱਤ ਸਿੰਘ ਨੇ ਕਿਹਾ ਕਿ ਕੁਦਰਤ ਨੇ ਹਜ਼ਾਰਾਂ ਸਾਲ ਪਹਿਲਾਂ ਸਾਨੂੰ ਅਸ਼ਵਗੰਧਾ ਵਰਗੀਆਂ ਜੜੀ ਬੂਟੀਆਂ ਦਿੱਤੀਆਂ ਸਨ। ਪਰ ਅਸੀਂ ਇਨ੍ਹਾਂ ਚੀਜਾਂ ਤੋਂ ਅੱਗੇ ਲੰਘ ਗਏ । ਉਨ੍ਹਾਂ ਕਿਹਾ ਕਿ ਕਰੋਨਾ ਸਮੇਂ ਦੌਰਾਨ ਸਾਨੂੰ ਕੁਦਰਤ ਦੀਆਂ ਇਨ੍ਹਾਂ ਜੜ੍ਹੀਆਂ ਬੂਟੀਆਂ ਦੀ ਸਮਝ ਆਈ ਹੈ । ਯੂਨੀਵਰਸਿਟੀ ਵੱਲੋਂ ਅਸ਼ਵਗੰਧਾ ਨੂੰ ਪ੍ਰਮੋਟ ਕਰਨ ਲਈ ਭਾਰਤ ਸਰਕਾਰ ਵੱਲੋਂ ਵੀ ਯੋਗਦਾਨ ਪਾਇਆ ਜਾ ਰਿਹਾ ਹੈ । ਅਸ਼ਵਗੰਧਾ ਇੱਕ ਉਪਜਾਊ ਬੂਟਾ ਹੈ ਤੇ ਸਰੀਰਕ ਤੌਰ ਤੇ ਤੰਦਰੁਸਤ ਕਰਦਾ ਹੈ । ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਸ ਦੀ ਖੇਤੀ ਕਰਾਂਗੇ ਤਾਂ ਆਰਥਿਕ ਤੌਰ ਤੇ ਵੀ ਮਜਬੂਤ ਹੋਵਾਂਗੇ।  ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਰਸ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਕਿਸਾਨਾਂ ਨੂੰ ਦੱਸਿਆ ਜਾਵੇਗਾ ਕਿ ਦਵਾਈਆਂ ਕਿਵੇਂ ਤਿਆਰ ਕਰਨੀਆਂ ਹਨ ।

ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆ, ਵੀ.ਸੀ.ਡਾ. ਰਾਜੀਵ ਸੂਦ, ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਅਤੇ ਦਿੱਲੀ ਦੇ ਆਯੂਸ਼ ਮੰਤਰਾਲੇ ਵੱਲੋਂ ਅਸ਼ਵਗੰਧਾ ਦੀ ਕਾਸ਼ਤ ਅਤੇ ਮਹੱਤਤਾ ਬਾਰੇ ਕਿਤਾਬਚਾ ਵੀ ਰਿਲੀਜ ਕੀਤਾ ਗਿਆ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ, ਸ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਪਲਾਨਿੰਗ ਬੋਰਡ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕੀਟ ਕਮੇਟੀ ਰਮਨਦੀਪ ਸਿੰਘ ਡਾ. ਰੀਵਾ ਸੂਦ, ਡਾ. ਜਤਿੰਦਰ ਕੁਮਾਰ, ਡਾ. ਅਰੁਣ ਚੰਦਨ , ਡਾ. ਰਾਕੇਸ਼, ਡਾ.ਰੋਹਿਤ, ਡਾ. ਨੀਰੂ ਕੱਕੜ, ਡਾ. ਸੰਜੀਵ ਗੋਇਲ,  ਸੁਖਬੀਰ ਸਿੰਘ ਜਾਖੜ,ਡਾ. ਰਾਜੀਵ ਜੋਸ਼ੀ, ਸ੍ਰੀ ਰਾਹੁਲ ਯਾਦਵ, ਪ੍ਰੋਫੈਸਰ ਰਜਿੰਦਰਾ ਆਦਿ ਹਾਜ਼ਰ ਸਨ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦਾ ਕੀਤਾ ਉਦਘਾਟਨ

ਫ਼ਰੀਦਕੋਟ 

ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੇ ਕਿਸਾਨਾਂ ਨੂੰ ਉੱਚ ਦਰਜੇ ਦੇ ਮਿਆਰੀ ਬੀਜ Seed ਅਤੇ ਖਾਦ ਪਦਾਰਥ ਦੇਣ ਲਈ ਪੰਜਾਬ ਸਰਕਾਰ ਵੱਲੋਂ ਸਟੇਟ ਐਗਮਾਰਕ ਲੈਬ State Agmark Lab ਦੀ ਉਸਾਰੀ ਖੇਤੀਬਾੜੀ ਦਫਤਰ ਫਰੀਦਕੋਟ ਵਿਖੇ ਕੀਤੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਐਮ.ਐਲ.ਏ ਸ.ਗੁਰਦਿੱਤ ਸਿੰਘ ਸੇਂਖੋਂ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।


 

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਰਾਜ ਦੇ ਲੋਕਾਂ ਨਾਲ ਹੈ । ਉਨ੍ਹਾਂ ਕਿਹਾ ਕਿ ਐਗਮਾਰਕ ਇੱਕ ਪ੍ਰਮਾਣੀਕਰਣ ਚਿੰਨ੍ਹ ਹੈ ਜੋ ਭਾਰਤ ਵਿੱਚ ਖੇਤੀਬਾੜੀ ਉਤਪਾਦਾਂ 'ਤੇ ਵਰਤਿਆ ਜਾਂਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਇੱਕ ਸਰਕਾਰੀ ਏਜੰਸੀਮਾਰਕੀਟਿੰਗ ਅਤੇ ਨਿਰੀਖਣ ਬਿਊਰੋ ਦੁਆਰਾ ਸਥਾਪਤ ਲੋੜਾਂ ਦੇ ਇੱਕ ਸਮੂਹ ਨੂੰ ਪੂਰਾ ਕਰਦੇ ਹਨ।

 

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਐਗਮਾਰਕ ਪ੍ਰਯੋਗਸ਼ਾਲਾ ਇਹ ਯਕੀਨੀ ਬਣਾਉਣ ਲਈ ਖੇਤੀਬਾੜੀ ਉਤਪਾਦਾਂ ਦੀ ਜਾਂਚ ਕਰਨ ਲਈ ਜ਼ਿੰਮੇਵਾਰ ਹੈ ਕਿ ਉਹ ਸਰਕਾਰ ਦੁਆਰਾ ਨਿਰਧਾਰਿਤ ਗੁਣਵੱਤਾ ਦੇ ਮਾਪਦੰਡਾਂ ਨੂੰ ਪੂਰਾ ਕਰਦੇ ਹਨ ਅਤੇ ਇੱਕ "ਐਗਮਾਰਕ" ਪ੍ਰਮਾਣੀਕਰਣ ਚਿੰਨ੍ਹ ਪ੍ਰਦਾਨ ਕਰਦਾ ਹੈ ਜੋ ਖਪਤਕਾਰਾਂ ਨੂੰ ਉਤਪਾਦਾਂ ਦੀ ਗੁਣਵੱਤਾ ਦੀ ਗਰੰਟੀ ਦਿੰਦਾ ਹੈ। ਇਸ ਤਰ੍ਹਾਂ ਇਹ ਖੇਤੀਬਾੜੀ ਮਾਰਕੀਟ ਵਿੱਚ ਵਿਸ਼ਵਾਸ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਦਾ ਹੈ। ਐਗਮਾਰਕ ਲੈਬ ਵਿਸ਼ਲੇਸ਼ਣ ਦੁਆਰਾ ਉਤਪਾਦ ਦੀ ਸ਼ੁੱਧਤਾ ਅਤੇ ਗ੍ਰੇਡ ਦੀ ਪੁਸ਼ਟੀ ਕਰਕੇ ਖੇਤੀਬਾੜੀ ਲਈ ਗੁਣਵੱਤਾ ਨਿਯੰਤਰਣ ਕੇਂਦਰ ਵਜੋਂ ਕੰਮ ਕਰਦਾ ਹੈ।

 

ਐਮ.ਐਲ.ਏ MLA ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਐਗਮਾਰਕ ਲੈਬ ਨਾਲ ਲੋਕਾਂ ਨੂੰ ਚੰਗੀ ਵਸਤੂ ਖਾਣ ਨੂੰ ਮਿਲੇਗੀ ਅਤੇ ਕਿਸਾਨ ਆਪਣੇ ਚੰਗੇ ਪ੍ਰੋਡਕਟ ਬਣਾ ਸਕਣਗੇ,ਜੋ ਐਗਮਾਰਕ ਲਗਾ ਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਦਾ ਭਰਪੂਰ ਫਾਇਦਾ ਮਿਲੇਗਾ । ਉਨ੍ਹਾਂ ਕਿਹਾ ਕਿ ਐਗਮਾਰਕ ਲੈਬ ਗਾਹਕਾਂ ਨੂੰ ਉੱਚ-ਗੁਣਵੱਤਾ ਵਾਲੇਸਵੱਛ ਭੋਜਨ ਪਦਾਰਥਾਂ ਦੀ ਸਪਲਾਈ ਕਰਨ ਅਤੇ ਗਾਹਕ ਅਤੇ ਵਿਕਰੇਤਾ ਦੋਵਾਂ ਵਿੱਚ ਵਿਸ਼ਵਾਸ ਪੈਦਾ ਕਰਦਾ ਹੈ।ਉਨ੍ਹਾਂ ਕਿਹਾ ਕਿ ਇਹ ਅੰਤਰਰਾਜੀ ਅਤੇ ਵਿਸ਼ਵਵਿਆਪੀ ਮਾਰਕੀਟਿੰਗ ਨੂੰ ਵਧੇਰੇ ਸੁਵਿਧਾਜਨਕ ਬਣਾਉਂਦਾ ਹੈ, ਕਿਸਾਨ ਗੋਦਾਮ ਵਿੱਚ ਰੱਖੇ ਅਨਾਜ ਦੇ ਗ੍ਰੇਡਾਂ ਦੇ ਆਧਾਰ 'ਤੇ ਬੈਂਕ ਕਰਜ਼ੇ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।

 ਉਨ੍ਹਾਂ ਕਿਹਾ ਕਿ ਇਸ ਰਾਹੀਂ ਦਲਾਲਾ ਦੀ ਕੀਮਤ-ਫਿਕਸਿੰਗ ਨੂੰ ਖਤਮ ਕੀਤਾ ਗਿਆ ਹੈ। ਇਹ ਫ਼ਸਲ ਦੀ ਗੁਣਵੱਤਾ ਵਧਾਉਣ ਵਿੱਚ ਮਦਦ ਕਰਦਾ ਹੈ। ਉਤਪਾਦਕ ਅਤੇ ਵਿਕਰੇਤਾ ਦੋਵਾਂ ਲਈ ਲੈਣ-ਦੇਣ ਦੇ ਜੋਖਮ ਨੂੰ ਘੱਟ ਤੋਂ ਘੱਟ ਕਰਦਾ ਹੈ।

 

ਮੁੱਖ ਖੇਤੀਬਾੜੀ ਅਫ਼ਸਰ ਸ. ਅਮਰੀਕ ਸਿੰਘ ਨੇ ਦੱਸਿਆ ਕਿ ਐਗਮਾਰਕ ਲੈਬ ਫਰੀਦਕੋਟ ਦਾ ਨਿਰਮਾਣ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਸਰਕਾਰ ਦੀ ਤਰਜੀਹ ਨਾਲ ਜੁੜੀ ਇੱਕ ਮਹੱਤਵਪੂਰਨ ਪਹਿਲ ਕਦਮੀ ਹੈ।ਐਗਮਾਰਕ ਲੈਬ ਵਿੱਚ ਰਸਾਇਣਕ ਵਿਸ਼ਲੇਸ਼ਣ ਕਮਰਾ, ਸਪੈਕਟ੍ਰੋਸਕੋਪੀ ਕਮਰਾ, ਸੈਂਪਲ ਰਿਕਾਰਡ ਰੂਮ, ਸੈਲਾਨੀਆਂ ਲਈ ਉਡੀਕ ਖੇਤਰ, ਪਹੁੰਚਯੋਗ ਸੁਵਿਧਾਵਾਂ ਵਾਲੇ ਪੁਰਸ਼ ਅਤੇ ਮਾਦਾ ਪਖਾਨੇ ਆਦਿ ਸਹੂਲਤਾਂ ਸ਼ਾਮਲ ਹਨ।

 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਓਜਸਵੀ ਅਲੰਕਾਰ, ਅਮਨਦੀਪ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ,ਡਾ. ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਕਪਾਹਡਾ. ਅਵਨਿੰਦਰਪਾਲ ਕਰਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾਸ੍ਰੀ ਨਵੀਨ ਕੁਮਾਰ ਐਕਸੀਅਨ ਪੀ.ਡਬਲਿਊ.ਡੀਡਾ. ਮਨਮੀਤ ਮਾਨਵ ਖੇਤੀਬਾੜੀ ਅਫਸਰ ਇਸ ਤੋਂ ਇਲਾਵਾ ਸਮੂਹ ਕਿਸਾਨ ਹਾਜ਼ਰ ਸਨ।

Saturday, January 18, 2025

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

*ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ: ਗੁਰਮੀਤ ਸਿੰਘ ਖੁੱਡੀਆਂ*

•*ਵਿਭਾਗ ਦੇ ਅਧਿਕਾਰੀਆਂ ਨੂੰ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ‘ਚ ਸੱਪ ਦੇ ਡੰਗ ਦੇ ਇਲਾਜ ਬਾਰੇ ਐਸ.ਓ.ਪੀ. ਪ੍ਰਦਰਸ਼ਿਤ ਕਰਨ ਦੇ ਨਿਰਦੇਸ਼*

ਚੰਡੀਗੜ੍ਹ, 18 ਜਨਵਰੀ:

ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ Punjab Government ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ snake ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।


ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਸੱਪ ਦੇ ਡੰਗ ਦਾ ਸ਼ਿਕਾਰ ਹੋਏ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਹਸਪਤਾਲ ਸੱਪ ਦੇ ਡੰਗਣ ਸਬੰਧੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀ ਐਂਟੀ-ਵੇਨਮ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਕਦਮ ਸੱਪ ਦੇ ਡੰਗ ਦਾ ਸ਼ਿਕਾਰ ਜਾਨਵਰਾਂ ਦੀਆਂ ਜਾਨਾਂ ਬਚਾਉਣ ਅਤੇ ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਮੁੱਚੀ ਭਲਾਈ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪਾਲਤੂ ਜਾਨਵਰਾਂ ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਅਤੇ ਸੱਪ ਦੇ ਡੰਗਣ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਅਤੇ ਲੋੜ ਪੈਣ 'ਤੇ ਤੁਰੰਤ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ਵਿੱਚ ਐਸ.ਓ.ਪੀ. ਪ੍ਰਦਰਸ਼ਿਤ ਕੀਤੀ ਜਾਣੀ ਚਾਹੀਦੀ ਹੈ।

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੱਪ ਦੇ ਡੰਗਣ ਦੇ ਮੁੱਢਲੇ ਲੱਛਣਾਂ ਵਿੱਚ ਸਾਹ ਲੈਣ 'ਚ ਦਿੱਕਤ, ਸਰੀਰ 'ਤੇ ਦੰਦਾਂ ਦੇ ਨਿਸ਼ਾਨ, ਸਰੀਰ ਵਿੱਚ ਦਰਦ, ਜਾਨਵਰ ਦਾ ਕੰਬਣਾ ਅਤੇ ਅਧਰੰਗ, ਪਿਸ਼ਾਬ ਵਿੱਚ ਖੂਨ ਆਦਿ ਸ਼ਾਮਲ ਹਨ। ਉਨ੍ਹਾਂ ਸਲਾਹ ਦਿੱਤੀ ਕਿ ਕਿਸਾਨਾਂ ਨੂੰ ਜ਼ਖ਼ਮ ਨੂੰ ਕੱਟਣਾ ਜਾਂ ਚੂਸਣਾ ਨਹੀਂ ਚਾਹੀਦਾ, ਸਗੋਂ ਜਲਦ ਤੋਂ ਜਲਦ ਨਜ਼ਦੀਕੀ ਪਸ਼ੂ ਹਸਪਤਾਲ ਵਿੱਚ ਜਾਣਾ ਚਾਹੀਦਾ ਹੈ ਅਤੇ ਪੀੜਤ ਪਸ਼ੂ ਦਾ ਇਲਾਜ ਸ਼ੁਰੂ ਕਰਨ ਲਈ ਤੁਰੰਤ ਵੈਟਰਨਰੀ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...