Tuesday, February 4, 2025

ਪੀਏਯੂ ਫਾਰਮ ਸਲਾਹਕਾਰ ਸੇਵਾ ਅਬੋਹਰ ਵੱਲੋਂ ਪਿੰਡ ਦੀਵਾਨ ਖੇੜਾ ਵਿੱਚ ਬਾਗਵਾਨੀ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

 ਅਬੋਹਰ 4 ਫਰਵਰੀ


 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ PAU ਦੇ ਅਬੋਹਰ ਖੇਤਰੀ ਕੇਂਦਰ ਦੇ ਫਾਰਮਰ ਸਲਾਹਕਾਰ ਸੇਵਾ ਵੱਲੋਂ ਅੱਜ ਪਿੰਡ ਦੀਵਾਨ ਖੇੜਾ Diwan Khera ਵਿਖੇ ਬਾਗਬਾਨੀ Horticulture ਸਬੰਧੀ ਇੱਕ ਦਿਨਾਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿੱਚ ਫਾਰਮਰ ਸਲਾਹਕਾਰ ਸੇਵਾ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖਾਸ ਕਰਕੇ ਕਿੰਨੂੰ ਦੇ ਬਾਗ ਵਿੱਚ ਮਹੀਨਾ ਫਰਵਰੀ ਅਤੇ ਮਾਰਚ ਵਿੱਚ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ ।

ਇਸ ਮੌਕੇ ਡਾ ਕ੍ਰਿਸ਼ਨ ਕੁਮਾਰ ਨੇ ਨਿੰਬੂ ਜਾਤੀ ਦੇ ਬਾਗਾਂ ਵਿੱਚ ਕਾਂਟ ਛਾਂਟ ਦੇ ਮਹੱਤਵ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਟ ਛਾਂਟ ਕਰਨ ਦੌਰਾਨ ਸੁੱਕੀਆਂਬਿਮਾਰ ਅਤੇ ਨੁਕਸਾਨੀਆਂ ਟਾਹਣੀਆਂ ਨੂੰ ਹੀ ਕੱਟਣਾ ਚਾਹੀਦਾ ਹੈ ਅਤੇ ਬੇਲੋੜੀ ਕਾਂਟ ਛਾਂਟ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਉਹਨਾਂ ਨੇ ਕਿੰਨੂੰ ਦੇ ਬਾਗਾਂ ਵਿੱਚ ਖਾਦਾਂ ਅਤੇ ਪਾਣੀ ਦੇ ਪ੍ਰਬੰਧਨ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਰੀਆ ਖਾਦ ਤਿੰਨ ਕਿਸ਼ਤਾਂ ਵਿੱਚ ਦੇਣੀ ਚਾਹੀਦੀ ਹੈ ਜਦੋਂ ਕਿ ਫਾਸਫੋਰਸ ਲਈ ਡੀਏਪੀ ਦੀ ਬਜਾਏ ਸਿੰਗਲ ਸੁਪਰ ਫਾਸਫੇਟ ਖਾਦ ਨੂੰ ਪਹਿਲ ਦੇਣੀ ਚਾਹੀਦੀ ਹੈ।

ਡਾ ਜਗਦੀਸ਼ ਅਰੋੜਾ ਨੇ ਬਾਗਾਂ ਵਿੱਚ ਜੈਵਿਕ ਮਾਦੇ Organic Carbon ਦੇ ਮਹੱਤਵ ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਸਾਡੇ ਇਲਾਕੇ ਵਿੱਚ ਜਮੀਨਾਂ ਵਿੱਚ ਜੈਵਿਕ ਮਾਦੇ ਦੀ ਘਾਟ ਹੈ ਅਤੇ ਇਸ ਦੀ ਪੂਰਤੀ ਲਈ ਰੂੜੀ ਦੀ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਨੇ ਬਾਗਾਂ ਵਿੱਚ ਝੋਨੇ ਦੀ ਪਰਾਲੀ ਨਾਲ ਮਲਚਿੰਗ ਦਾ ਵੀ ਸੁਝਾਅ ਦਿੱਤਾ ਅਤੇ ਕਿਹਾ ਕਿ ਪ੍ਰਤੀ ਏਕੜ ਚਾਰ ਟਨ ਪਰਾਲੀ ਪੌਦਿਆਂ ਥੱਲੇ ਵਿਛਾਉਣ ਨਾਲ ਜਿੱਥੇ ਜਮੀਨ ਵਿੱਚ ਜੈਵਿਕ ਮਾਦਾ ਵਧੇਗਾ ਉਥੇ ਹੀ ਗਰਮੀ ਦੇ ਪ੍ਰਭਾਵ ਤੋਂ ਵੀ ਪੌਦੇ ਚਣਗੇ ਅਤੇ ਪਾਣੀ ਵੀ ਘਾਟ ਵੀ ਨਹੀਂ ਆਵੇਗੀ। ਇਸ ਤੋਂ ਬਿਨਾਂ ਉਹਨਾਂ ਨੇ ਬੋਰਡੋ ਮਿਕਸਚਰ ਅਤੇ ਬੋਰਡੋ ਪੇਂਟ ਸਬੰਧੀ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਨਾਲ ਹੀ ਉਹਨਾਂ ਨੇ ਕਿੰਨੂ ਦੇ ਬਾਗਾਂ ਵਿੱਚ ਸਿਟਰਸ ਸਿੱਲੇ ਅਤੇ ਗੂੰਦ ਰੋਗ ਤੋਂ ਬਚਾਓ ਸਬੰਧੀ ਵੀ ਕਿਸਾਨਾਂ ਨੂੰ ਮੌਕੇ ਤੇ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਆਪਣੇ ਸਵਾਲ ਵੀ ਮਾਹਿਰਾਂ ਕੋਲੋਂ ਪੁੱਛੇ।

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...