Friday, February 28, 2025

ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਕੀਤੀ ਮੀਟਿੰਗ

 ਸ੍ਰੀ ਮੁਕਤਸਰ ਸਾਹਿਬ, 28 ਫਰਵਰੀ:



          ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ: ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਵਿਭਾਗ ਵੱਲੋਂ ਕਿਸਾਨੀ ਹਿੱਤ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਬੀਤੇ ਦਿਨੀਂ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਦੀ ਮੀਟਿੰਗ ਮੁੱਖ ਖੇਤੀਬਾੜੀ ਅਫ਼ਸਰ, ਡਾ: ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ
ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਸਾਉਣੀ ਸੀਜ਼ਨ Kharif  ਲਈ ਨਰਮੇਂ Cotton ਦੀ ਫ਼ਸਲ ਨੂੰ ਉਤਸ਼ਾਹਿਤ ਅਤੇ ਕਾਮਯਾਬ ਕਰਨ ਲਈ ਕੀਤੇ ਜਾ ਰਹੇ ਕੰਮਾਂ ਸਬੰਧੀ ਖਾਸ ਕਰਕੇ ਗੁਲਾਬੀ ਸੁੰਡੀ Pink Bollworm  ਦੇ ਅਗੇਤੇ ਪ੍ਰਬੰਧਾਂ ਵਜੋਂ ਸਾਲ 2024 ਦੌਰਾਨ ਬੀਜੇ ਨਰਮੇਂ ਦੀਆਂ ਛਟੀਆਂ ਦੇ ਢੇਰ ਜੋ ਕਿ ਪਿੰਡਾਂ ਦੀਆਂ ਫਿਰਨੀਆਂ/ਖੇਤਾਂ ਵਿੱਚ ਪਏ ਹਨ, ਨੂੰ 15 ਮਾਰਚ ਤੋਂ ਪਹਿਲਾਂ-ਪਹਿਲਾਂ ਝਾੜ ਕੇ ਰਹਿੰਦ ਖੂੰਹਦ ਨੂੰ ਦੱਬ ਕੇ ਜਾਂ ਅੱਗ ਲਗਾ ਕੇ ਨਸ਼ਟ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ 
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਇੱਕ ਨਦੀਨਨਸ਼ਟ ਮੁਹਿੰਮ ਚਲਾ ਕੇ ਚਿੱਟੀ ਮੱਖੀ ਦੀਆਂ ਪਨਾਹਗਾਹ ਥਾਵਾਂ ਜਿਵੇਂ ਖੇਤਾਂ ਦੀਆਂ ਵੱਟਾਂਖਾਲੇਪਹੀਆਂਖਾਲੀ ਥਾਂਵਾਸੜਕਾਂ ਦੇ ਕਿਨਾਰਿਆਂਖਾਲੀ ਜਮੀਨ/ਪਲਾਟਨਹਿਰਾਂਕੱਸੀਆਂ ਅਤੇ ਡਰੇਨਾਂ ਆਦਿ ਦੇ ਕੰਢਿਆਂ ’ਤੇ ਉੱਗੇ ਨਦੀਨਾਂ ਨੂੰ ਕਿਸਾਨਾਂ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਟ ਕਰਵਾਇਆ ਜਾਵੇ।
          ਇਸ ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਸ੍ਰੀ ਚਰਨਜੀਤ ਸਿੰਘ ਨੇ ਆਉਣ ਵਾਲੇ ਸਾਉਣੀ ਸੀਜ਼ਨ 2025 ਦੌਰਾਨ ਨਰਮੇਂ ਦੀ ਫ਼ਸਲ ਲਈ ਖੇਤੀਬਾੜੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਸੀ.ਆਰ.ਐਮ. ਅਤੇ ਸਮੈਮ ਦਾ ਵੀ ਰੀਵਿਊ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕਿਸਾਨੀ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ ਅਤੇ ਕਿਸਾਨਾਂ ਨੂੰ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਯੋਗ ਉਪਰਾਲੇ ਕਰਨ

No comments:

Post a Comment

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...