Sunday, February 16, 2025

ਖੇਤੀਬਾੜੀ ਵਿਭਾਗ ਤੇ ਪੀਏਯੂ ਫਾਰਮ ਸਲਾਹਕਾਰ ਸੇਵਾ ਨੇ ਖੂਈਖੇੜਾ ਵਿਚ ਲਗਾਇਆ ਕਿਸਾਨ ਸਿਖਲਾਈ ਕੈਂਪ

ਫਾਜ਼ਿਲਕਾ, 17 ਫਰਵਰੀ

 ਖੇਤੀਬਾੜੀ ਵਿਭਾਗ ਅਤੇ  ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਫਾਰਮਰ ਸਲਾਹਕਾਰ ਸੇਵਾ ਵੱਲੋਂ  ਪਿੰਡ ਖੂਈ ਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਫਾਰਮਰ ਸਲਾਹਕਾਰ ਸੇਵਾ ਤੋਂ ਡਾ: ਜਗਦੀਸ਼ ਅਰੋੜਾ ਤੋਂ ਇਲਾਵਾ ਖੇਤੀਬਾੜੀ ਵਿਭਾਗ ਤੋਂ ਖੇਤੀਬਾੜੀ ਵਿਕਾਸ ਅਫਸਰ ਗਗਨਦੀਪ ਸਿੰਘ, ਆਸ਼ੀਸ਼ ਕੁਮਾਰ, ਸੁਨੀਤਾ ਅਤੇ ਏਐਸਆਈ ਅਰਮਾਨਦੀਪ ਸਿੰਘ ਅਤੇ ਸੁਨੀਲ ਕੁਮਾਰ ਨੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। 

ਇਸ ਮੌਕੇ ਬੋਲਦਿਆਂ ਡਾ: ਜਗਦੀਸ਼ ਅਰੋੜਾ


ਨੇ ਦੱਸਿਆ ਕਿ ਇਸ ਸਮੇਂ ਤਾਪਮਾਨ ਵਾਧੇ ਦਾ ਕਣਕ ਦੇ ਝਾੜ ਤੇ ਅਸਰ ਨਾ ਪਵੇ ਇਸ ਲਈ ਪ੍ਰਤੀ ਏਕੜ ਦੋ ਕਿਲੋ 13-0-45 ਦੀ ਸਪਰੇ 200 ਲੀਟਰ ਪਾਣੀ ਵਿੱਚ ਘੋਲ ਕੇ ਕਰਨੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਪੀਲੀ ਕੁੰਗੀ ਦੇ ਹਮਲੇ ਦੀ ਫਿਲਹਾਲ ਕੋਈ ਸੰਭਾਵਨਾ ਨਹੀਂ ਹੈ ਇਸ ਲਈ ਕਿਸਾਨ ਬੇਲੋੜੀਆਂ ਸਪਰੇਆਂ ਕਰਨ ਤੋਂ ਪਰਹੇਜ਼ ਕਰਨ। ਉਹਨਾਂ ਨੇ ਕਿਸਾਨਾਂ ਨੂੰ ਜਮੀਨ ਵਿੱਚ ਕਾਰਬਨਿਕ ਮਾਦੇ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਆਉਣ ਵਾਲੀ ਫਸਲ ਤੋਂ ਪਹਿਲਾਂ ਹਰੀ ਖਾਦ ਦੀ ਕਾਸ਼ਤ ਕਰਨ ਦੀ ਸਲਾਹ ਵੀ ਦਿੱਤੀ।

ਡਾ ਜਗਦੀਸ਼ ਅਰੋੜਾ  Jagdish Arora ਨੇ ਵਿਸ਼ੇਸ਼ ਤੌਰ ਤੇ ਕਿਸਾਨਾਂ ਨੂੰ ਨਰਮੇ ਦੀ ਕਾਸਤ Cotton Cultivation ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵੇਲੇ ਨਰਮੇ ਦੀਆਂ ਜੋ ਛਟੀਆਂ ਖੇਤਾਂ ਵਿੱਚ ਪਈਆਂ ਹਨ ਉਹਨਾਂ ਨੂੰ ਝਾੜ ਕੇ ਪਿੰਡ ਲਿਆਦਾ ਜਾਵੇ ਤਾਂਜੋ ਉਸ ਵਿੱਚ ਪਿਆ ਗੁਲਾਬੀ ਸੁੰਡੀ ਦਾ ਲਾਰਵਾ ਖਤਮ ਹੋ ਜਾਵੇ ਅਤੇ ਅਗਲੀ ਫਸਲ ਤੇ ਇਸ ਦਾ ਹਮਲ ਨਹੀਂ ਹੋਵੇਗਾ। ਉਨਾਂ ਨੇ ਕਿਸਾਨਾਂ ਨੂੰ ਨਰਮੇ ਦੀ ਕਾਸਤ ਵੱਲ ਪ੍ਰੇਰਿਤ ਕੀਤਾ। ਇਸ ਮੌਕੇ ਉਨਾਂ ਨੇ ਬਾਗਾਂ ਅਤੇ ਸਬਜ਼ੀਆਂ ਵਿੱਚ ਝੋਨੇ ਦੀ ਪਰਾਲੀ ਨੂੰ ਮਲਚਿੰਗ ਵਜੋਂ ਵਰਤਣ ਦੀ ਸਲਾਹ ਵੀ ਦਿੱਤੀ। ਇਸ ਮੌਕੇ ਹੀਰਾ ਲਾਲ ਬੋਲਗਾਰਡ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਕਿਸਾਨ ਹਾਜ਼ਰ ਸਨ।

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...