*ਪੰਜਾਬ ਸਰਕਾਰ ਨੇ ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ*
*• ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਸਾਲ 2023 ਦੇ ਮੁਕਾਬਲੇ ਹੋਇਆ 47 ਫ਼ੀਸਦ ਵਾਧਾ*
ਚੰਡੀਗੜ੍ਹ, 31 ਮਾਰਚ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ Kharif 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (DSR.) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ Subsidy ਵੰਡੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ Direct Sowing of Paddy ਬਿਜਾਈ ਕੀਤੀ ਗਈ, ਜਦੋਂਕਿ ਸਾਉਣੀ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 1.72 ਲੱਖ ਏਕੜ ਰਕਬਾ ਸੀ। ਇਸ ਮੁਤਾਬਕ ਸਾਲ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 47 ਫੀਸਦ ਵੱਧ ਰਕਬਾ ਸੀ। ਜ਼ਿਕਰਯੋਗ ਹੈ ਕਿ ਮਾਰਚ 2025 ਦੇ ਪਹਿਲੇ ਹਫ਼ਤੇ, ਪਹਿਲੇ ਪੜਾਅ ਅਧੀਨ 9,500 ਤੋਂ ਵੱਧ ਕਿਸਾਨਾਂ ਨੂੰ 4.34 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਅਤੇ ਹੁਣ ਬਾਕੀ ਸਾਰੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।
ਟਿਕਾਊ ਖੇਤੀ Sustainable Agriculture ਨੂੰ ਉਤਸ਼ਾਹਿਤ ਕਰਨ ਅਤੇ ਪਾਣੀ ਦੀ ਖਪਤ ਘਟਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਤਕਨੀਕ ਨੂੰ ਅਪਣਾਉਣ ਲਈ ਸਰਗਰਮੀ ਨਾਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਸ. ਖੁੱਡੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਧਰਤੀ ਹੇਠਲੇ Ground Water ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣਾ ਅਤੇ ਸੂਬੇ ਦੀ ਖੇਤੀ ਸਥਿਰਤਾ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਾਣੀ ਦੀ ਸੰਭਾਲ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।
No comments:
Post a Comment