Tuesday, March 11, 2025

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

• ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਪੀ.ਏ.ਯੂ. ਵੱਲੋਂ ਸਿਫਾਰਿਸ਼ ਕੀਤੇ ਨਰਮੇ ਦੇ ਬੀਜ ਖ਼ਰੀਦਣ ਦੀ ਅਪੀਲ

• ਆਗਾਮੀ ਸਾਉਣੀ ਸੀਜ਼ਨ ਦੌਰਾਨ ਕਾਸ਼ਤ ਲਈ ਪੀ.ਏ.ਯੂ. ਨੇ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੀਆਂ ਨਰਮੇ ਦੇ ਹਾਈਬ੍ਰਿਡ ਬੀਜਾਂ ਦੀਆਂ 87 ਕਿਸਮਾਂ

• ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਨਾਲ ਨਜਿੱਠਣ ਲਈ ਸੱਤ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ 264 ਨੋਡਲ ਅਫਸਰ ਤਾਇਨਾਤ

• ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਬੀਜ ਅਤੇ ਖਾਦ ਸਟੋਰਾਂ ਦੀ ਨਿਯਮਤ ਚੈਕਿੰਗ ਸਣੇ ਮਿਆਰੀ ਬੀਜਾਂ ਤੇ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ੍ਹ, 11 ਮਾਰਚ:


ਨਰਮੇ Cotton ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (PAU) ਵੱਲੋਂ ਪ੍ਰਮਾਣਿਤ ਕਪਾਹ ਦੇ ਬੀਜਾਂ Cotton Seeds ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ 'ਚਿੱਟਾ ਸੋਨਾ' ਵਜੋਂ ਜਾਣੀ ਜਾਂਦੀ ਨਰਮੇ ਦੀ ਫਸਲ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਯਤਨਾਂ ਵਿੱਚ ਤੇਜ਼ੀ ਲਿਆਂਦੀ ਹੈ। 

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ ਅਤੇ ਪੀ.ਏ.ਯੂ. ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨਾਲ ਮਿਲ ਕੇ ਇਥੇ ਆਪਣੇ ਦਫ਼ਤਰ ਵਿੱਚ ਆਗਾਮੀ ਸਾਉਣੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਲਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੀ.ਏ.ਯੂ. ਨੇ ਆਗਾਮੀ ਸਾਉਣੀ Kharif ਸੀਜ਼ਨ ਦੌਰਾਨ ਸੂਬੇ ਵਿੱਚ ਕਾਸ਼ਤ ਲਈ ਨਰਮੇ ਦੇ ਬੀਜਾਂ ਦੀਆਂ 87 ਹਾਈਬ੍ਰਿਡ Hybrid Seeds ਕਿਸਮਾਂ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵਧੇਰੇ ਝਾੜ ਲੈਣ ਲਈ ਸਿਫ਼ਾਰਸ਼ ਕੀਤੇ ਪ੍ਰਮਾਣਿਤ ਬੀਜਾਂ ਦੀ ਹੀ ਵਰਤੋਂ ਕਰਨ ਦੀ ਅਪੀਲ ਕੀਤੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਸੱਤ ਦੱਖਣ-ਪੱਛਮੀ ਜ਼ਿਲ੍ਹਿਆਂ, ਬਠਿੰਡਾ ਵਿੱਚ 70, ਫਾਜ਼ਿਲਕਾ-41, ਸ੍ਰੀ ਮੁਕਤਸਰ ਸਾਹਿਬ-62, ਮਾਨਸਾ-42, ਸੰਗਰੂਰ-20, ਬਰਨਾਲਾ-16, ਫਰੀਦਕੋਟ-13, ਕੁੱਲ 264 ਨੋਡਲ ਅਫਸਰ Nodal Officer ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੂੰ ਪਿਛਲੇ ਸੀਜ਼ਨ ਤੋਂ ਕਪਾਹ ਦੇ ਛਟੀਆਂ ਅਤੇ ਰਹਿੰਦ-ਖੂੰਹਦ ਦੇ ਨਿਪਟਾਰੇ ਦਾ ਕੰਮ ਸੌਂਪਿਆ ਗਿਆ ਹੈ। ਇਹ ਥਾਵਾਂ ਗੁਲਾਬੀ ਸੁੰਡੀ ਦੇ ਪ੍ਰਜਨਨ ਦੇ ਆਧਾਰ ਵਜੋਂ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ ਨਰਮੇ ਕਪਾਹ ਦੀਆਂ ਛਟੀਆਂ ਦੇ ਢੇਰਾਂ ਦੀ ਲਗਭਗ 32 ਫ਼ੀਸਦ ਪ੍ਰਬੰਧਨ/ਸਫ਼ਾਈ ਕਰਵਾਇਆ ਜਾ ਚੁੱਕਾ ਹੈ।


ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਚਿੱਟੀ ਮੱਖੀ White Fly ਦੇ ਪ੍ਰਬੰਧਨ ਲਈ ਕਪਾਹ ਪੱਟੀ ਵਿੱਚ ਨਦੀਨਾਂ ਦੇ ਖਾਤਮੇ ਸਬੰਧੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਹੋਰ ਵਿਭਾਗਾਂ ਅਤੇ ਮਗਨਰੇਗਾ ਵਰਕਰਾਂ ਦੇ ਸਹਿਯੋਗ ਨਾਲ ਸੜਕਾਂ ਤੇ ਨਹਿਰਾਂ ਦੇ ਕੰਢਿਆਂ ਅਤੇ ਖਾਲੀ ਪਈਆਂ ਥਾਵਾਂ ਆਦਿ 'ਤੇ ਖੜ੍ਹੇ ਨਦੀਨਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਗਿੰਨਿੰਗ ਫੈਕਟਰੀਆਂ ਵਿੱਚ ਗੁਲਾਬੀ ਸੁੰਡੀ Pink Boll worm  ਦੀ ਰੋਕਥਾਮ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਲਾਬੀ ਸੁੰਡੀ ਦੇ ਲਾਰਵੇ ਦੀ ਰੋਕਥਾਮ ਲਈ ਕਪਾਹ ਦੇ ਸਟਾਕ ਦੀ ਫਿਊਮੀਗੇਸ਼ਨ ਕੀਤੀ ਜਾਵੇਗੀ।

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸ.ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਸਾਰੀਆਂ ਖਰੀਦਾਂ ਖਾਸ ਕਰਕੇ ਬੀਜਾਂ ਅਤੇ ਖਾਦਾਂ ਦੀਆਂ ਉਚਿਤ ਰਸੀਦਾਂ/ਬਿੱਲ ਪ੍ਰਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਰਸੀਦਾਂ ਉਤਪਾਦ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿਵਾਦਾਂ ਜਾਂ ਘਟੀਆ ਵਸਤਾਂ ਦੇ ਮਾਮਲੇ ਵਿੱਚ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਲਈ ਜ਼ਰੂਰੀ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਿਆਰੀ ਬੀਜਾਂ ਅਤੇ ਖਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਬੀਜ ਤੇ ਖਾਦ ਸਟੋਰਾਂ ਦੀ ਨਿਯਮਤ ਚੈਕਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਪਹੁੰਚ ਦਾ ਉਦੇਸ਼ ਕਿਸਾਨਾਂ ਨੂੰ ਸੰਭਾਵੀ ਤੌਰ 'ਤੇ ਨੁਕਸਾਨਦੇਹ ਜਾਂ ਬੇਲੋੜੀਆਂ ਖੇਤੀ ਲਾਗਤਾਂ ਤੋਂ ਬਚਾਉਣਾ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਹ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਕਪਾਹ ਦੀ ਬਿਜਾਈ ਲਈ ਸਮੇਂ ਸਿਰ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮ ਕਰ ਰਹੇ ਹਨ। ਖੇਤੀਬਾੜੀ ਵਿਭਾਗ ਵੱਲੋਂ ਪਹਿਲਾਂ ਹੀ ਜਲ ਸਰੋਤ ਵਿਭਾਗ ਨੂੰ ਪਾਣੀ ਦੀਆਂ ਲੋੜਾਂ ਦਾ ਸ਼ਡਿਊਲ ਦੇ ਦਿੱਤਾ ਗਿਆ ਹੈ।

ਇਸ ਮੀਟਿੰਗ ਵਿੱਚ ਡਾਇਰੈਕਟ ਖੋਜ, ਪੀ.ਏ.ਯੂ. ਡਾ. ਅਜਮੇਰ ਸਿੰਘ ਢੱਟ, ਤਕਨੀਕੀ ਸਲਾਹਕਾਰ ਪੀ.ਡਬਲਿਊ.ਆਰ.ਡੀ.ਏ. ਚੰਡੀਗੜ੍ਹ ਰਾਜੇਸ਼ ਵਸ਼ਿਸ਼ਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...