ਫਰੀਦਕੋਟ - ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ
ਨਿਰਦੇਸ਼ਾਂ ਅਨੁਸਾਰ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ Faridkot ਦੀ ਅਗਵਾਈ ਵਿੱਚ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ ਤੋ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ-ਪੱਧਰ, ਬਲਾਕ-ਪੱਧਰ, ਸਰਕਲ-ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ ਜੋ ਕਿ ਨਰਮੇ ਦੀ ਫਸਲ Cotton Crop ਦਾ ਹਫਤਾਵਾਰੀ ਸਰਵੇਖਣ ਕਰ ਰਹੀਆਂ ਹਨ। ਨਰਮੇ/ਕਪਾਹ ਵਿੱਚ ਕੀੜੇ-ਮਕੌੜਿਆਂ ਦੀ ਸਰਬਪੱਖੀ ਰੋਕਥਾਮ ਲਈ ਪਿੰਡ ਪੱਧਰ ਉਪਰ ਕਿਸਾਨ ਜਾਗਰੁਕਤਾ ਕੈਂਪ ਵੀ ਲਗਾਏ ਜਾ ਰਹੇ ਹਨ ਇਹ ਜਾਣਕਾਰੀ ਡਾ. ਤੇਜਪਾਲ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋਂ ਦਿੱਤੀ ਗਈ.
ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਡਾ. ਤੇਜਪਾਲ ਸਿੰਘ ਨੇ ਕਿਹਾ ਕਿ ਬੀਤੇ ਦਿਨ ਨੂੰ ਜਿਲ੍ਹਾ ਫਰੀਦਕੋਟ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਨਰਮੇ/ਕਪਾਹ ਦੇ ਛਿਟੀਆਂ ਦੇ ਢੇਰਾਂ ਤੇ ਤਿੱਖੀ ਨਜਰ ਰੱਖਣ ਲਈ ਕਿਹਾ ਤਾਂ ਜੋ ਇਸ ਸਾਲ ਨਰਮੇ ਦਾ ਚੰਗਾ ਝਾੜ ਲਿਆਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਗੁਲਾਬੀ ਸੁੰਡੀ Pink Bollworm ਫੁੱਲ ਡੋਡੀਆਂ, ਫੁੱਲਾਂ ਅਤੇ ਟੀਡਿਆਂ ਦਾ ਨੁਕਸਾਨ ਕਰਦੀ ਹੈ। ਹਮਲੇ ਵਾਲੇ ਫੁੱਲ ਭੰਬੀਰੀਆਂ ਬਣ ਜਾਂਦੇ ਹਨ, ਜਿੰਨ੍ਹਾਂ ਵਿੱਚ ਪ੍ਰਾਗਣ ਨਾਲ ਲੱਥ ਪੱਥ ਗੁਲਾਬੀ ਸੁੰਡੀਆਂ ਪਈਆਂ ਨਜਰ ਆਉਦੀਆਂ ਹਨ। ਸੁੰਡੀਆਂ ਟੀਡੇ ਵਿੱਚ ਬਣ ਰਹੇ ਬੀਜ਼ਾਂ ਨੂੰ ਖਾਂਦੀਆਂ ਹਨ ਜਿਸ ਕਰਕੇ ਟੀਡੇ ਵਿੱਚ ਬਣ ਰਹੀ ਰੂੰ ਵੀ ਖਰਾਬ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਤੋ ਘਬਰਾਉਣ ਦੀ ਲੋੜ ਨਹੀ ਹੈ, ਬਲਕਿ ਇਸ ਕੀੜੇ ਦੀ ਰੋਕਥਾਮ ਲਈ ਲਗਾਤਾਰ ਖੇਤਾਂ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ। ਸੁੰਡੀ ਦਾ ਹਮਲਾ ਹੋਣ ਦੀ ਸੂਰਤ ਵਿੱਚ ਕਿਸਾਨ ਸਿਰਫ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸ਼ਿਫਾਰਸ਼ ਕੀਟ ਨਾਸ਼ਕਾਂ ਦੀ ਸਪਰੇਅ ਹੀ ਕਰਨ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਨੇ ਕਿਸਾਨਾਂ Farmers ਨੂੰ ਅਪੀਲ ਕੀਤੀ ਕਿ ਕਿਸਾਨ ਆਪਣੇ ਖੇਤਾਂ ਦਾ ਸਰਵੇਖਣ ਲਗਾਤਾਰ ਕਰਦੇ ਰਹਿਣ ਅਤੇ ਜੇਕਰ ਨਰਮੇ ਦੀਆਂ ਛਿਟੀਆਂ ਦੇ ਢੇਰਾਂ ਵਿੱਚ ਗੁਲਾਬੀ ਸੁੰਡੀ ਦੀ ਸੰਡੀ ਜਾਂ ਕੋਆ ਨਜਰ ਆਉਂਦਾ ਹੈ ਤਾਂ ਕਿਸਾਨ ਵੱਲੋ ਤੁਰੰਤ ਇਨ੍ਹਾਂ ਨੂੰ ਨਸ਼ਟ ਕਰ ਦਿੱਤਾ ਜਾਵੇ। ਇਸ ਮੌਕੇ ਤੇ ਬਲਾਕ ਖੇਤੀਬਾੜੀ ਅਫਸਰ ਫਰੀਦਕੋਟ/ਕੋਟਕਪੂਰਾ, ਪ੍ਰੋਜੈਕਟ ਡਾਇਰੈਕਟਰ ਆਤਮਾ ਅਤੇ ਖੇਤੀਬਾੜੀ ਅਧਿਕਾਰੀ ਸ਼ਾਮਿਲ ਸਨ।
No comments:
Post a Comment