-ਜੁਇੰਟ ਡਾਇਰੈਕਟਰ ਵੱਲੋਂ ਫਾਜ਼ਿਲਕਾ ਜ਼ਿਲੇ ਦਾ ਦੌਰਾ
ਫਾਜ਼ਿਲਕਾ, 26 ਮਾਰਚ
ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ Gurmeet Singh Khuddia ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਨਰਮੇ Cotton ਹੇਠ ਰਕਬਾ ਵਧਾਉਣ ਲਈ ਖੇਤੀਬਾੜੀ ਵਿਭਾਗ Agriculture Department ਵੱਲੋਂ ਉਪਰਾਲੇ ਜਾਰੀ ਹਨ। ਇਸ ਸਬੰਧ ਵਿੱਚ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ ਤੇਜਪਾਲ ਸਿੰਘ ਨੇ ਅੱਜ ਫਾਜ਼ਿਲਕਾ Fazilka ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਦੌਰਾਨ ਡਾ: ਤੇਜਪਾਲ
ਸਿੰਘ ਨੇ ਖੇਤੀਬਾੜੀ ਵਿਭਾਗ ਦੇ ਬਲਾਕ ਅਫ਼ਸਰਾਂ ਨਾਲ ਬੈਠਕ ਕਰਕੇ ਨਰਮੇ ਦੀ ਖੇਤੀ ਨੂੰ ਉਤਸਾਹਿਤ ਕਰਨ
ਦੀ ਸਰਕਾਰ ਦੀ ਯੋਜਨਾ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਹਨਾਂ ਨੇ
ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨਾਲ ਰਾਬਤਾ ਕਰਕੇ ਉਨਾਂ ਨੂੰ ਨਰਮੇ ਦੀ ਖੇਤੀ ਸਬੰਧੀ ਤਕਨੀਕੀ ਜਾਣਕਾਰੀ
ਦਿੱਤੀ ਜਾਵੇ।
ਇਸ ਦੌਰਾਨ ਉਹਨਾਂ ਨੇ ਪਿੰਡ ਕਟੈਹੜਾ ਦਾ ਦੌਰਾ ਵੀ ਕੀਤਾ ਅਤੇ ਇੱਥੇ
ਨਰਮੇ ਦੀਆਂ ਛਟੀਆਂ ਦੇ ਢੇਰਾਂ ਦੀ ਜਾਂਚ ਕੀਤੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹਨਾਂ ਵਿੱਚ ਗੁਲਾਬੀ
ਸੂੰਡੀ ਦਾ ਲਾਰਵਾ ਹੈ ਜਾਂ ਨਹੀਂ। ਇਸ ਮੌਕੇ ਉਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਤੇ
ਨਰਮੇ ਦੀਆਂ ਛਟੀਆਂ ਦੇ ਢੇਰ ਹਾਲੇ ਤੱਕ ਵੀ ਬਿਨਾਂ ਹਿਲਾਏ ਪਏ ਹਨ ਤਾਂ ਤੁਰੰਤ ਉਹਨਾਂ ਨੂੰ ਝਾੜ ਕੇ
ਉਨਾਂ ਵਿੱਚੋਂ ਨਿਕਲਣ ਵਾਲੇ ਕੂੜੇ ਨੂੰ ਨਸ਼ਟ ਕਰ ਦਿੱਤਾ ਜਾਵੇ ਕਿਉਂਕਿ ਉਸ ਵਿੱਚ ਗੁਲਾਬੀ ਸੁੰਡੀ ਦਾ
ਲਾਰਵਾ ਹੋ ਸਕਦਾ ਹੈ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਰਮੇ ਦੀ ਖੇਤੀ ਲਈ ਮੰਗ ਅਨੁਸਾਰ ਕਿਸਾਨਾਂ
ਨੂੰ ਪਾਣੀ ਵੀ ਦਿੱਤਾ ਜਾਵੇਗਾ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮਾ ਇਸ ਇਲਾਕੇ ਦੀ ਰਵਾਇਤੀ
ਫਸਲ ਹੈ ਅਤੇ ਇਸ ਹੇਠ ਵੱਧ ਤੋਂ ਵੱਧ ਰਕਬਾ ਕੀਤਾ ਜਾਵੇ। ਇਸ ਮੌਕੇ ਕਿਸਾਨ ਜਗਤਪਾਲ, ਵਿੱਕੀ ਜਿਆਣੀ,
ਪ੍ਰਤੀਕ ਜਿਆਣੀ, ਅਦਿਤਿਆ ਜਿਆਣੀ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ। ਇਸ ਮੌਕੇ ਬਲਾਕ ਅਫ਼ਸਰ ਪਰਮਿੰਦਰ
ਸਿੰਘ ਧੰਜੂ, ਸਰਕਲ ਦੇ ਏਡੀਓ ਸੌਰਵ ਸੰਧਾ ਵੀ ਹਾਜਰ ਸਨ।
No comments:
Post a Comment