Saturday, April 19, 2025

ਕਿਸਾਨਾਂ ਤੋਂ ਸਬਸਿਡੀ ਲਈ ਸਰਕਾਰ ਨੇ ਮੰਗੀਆਂ ਅਰਜੀਆਂ

 ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਸਰਕਾਰ ਨੇ ਮੰਗੇ ਬਿਨੈ ਪੱਤਰ 

12 ਮਈ ਤੱਕ ਆਨਲਾਈਨ ਕੀਤਾ ਜਾ ਸਕਦਾ ਹੈ ਅਪਲਾਈ 

ਫਾਜ਼ਿਲਕਾ 19 ਅਪ੍ਰੈਲ


 ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸਾਂਭ ਸੰਭਾਲ Paddy Stubble Management ਸਬੰਧੀ ਮਸ਼ੀਨਾਂ Agri Machines ਤੇ ਸਬਸਿਡੀ Subsidy ਦੇਣ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਸਬੰਧੀ ਵਿਭਾਗ ਨੇ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਹੈ। ਇਹ ਜਾਣਕਾਰੀ ਖੇਤੀਬਾੜੀ ਅਫਸਰ ਮਮਤਾ ਲੂਣਾ ਨੇ ਦਿੱਤੀ। ਉਹਨਾਂ ਨੇ ਦੱਸਿਆ ਕਿ ਕਿਸਾਨ ਇਸ ਲਈ agrimachinerypb.com  ਤੇ ਆਪਣੀ ਅਰਜੀ ਦੇ ਸਕਦੇ ਹਨ । ਅਰਜੀ ਦੇਣ ਲਈ ਪੋਰਟਲ 22 ਅਪ੍ਰੈਲ ਨੂੰ ਖੁੱਲੇਗਾ ਅਤੇ 12 ਮਈ 2025 ਤੱਕ ਆਨਲਾਈਨ ਅਰਜੀਆਂ ਦਿੱਤੀਆਂ ਜਾ ਸਕਦੀਆਂ ਹਨ। ਪੋਰਟਲ 12 ਮਈ ਨੂੰ ਸ਼ਾਮ 5 ਵਜੇ ਤੱਕ ਖੁੱਲਾ ਰਹੇਗਾ । ਉਹਨਾਂ ਨੇ ਦੱਸਿਆ ਕਿ ਕਿਸਾਨ ਸੁਪਰ ਐਸਐਮਐਸ, ਹੈਪੀ ਸੀਡਰ, ਸੁਪਰ ਸੀਡਰ, ਸਰਫਸ ਸੀਡਰ, ਸਮਾਰਟ ਸੀਡਰ, ਜ਼ੀਰੋ ਟਿਲ ਡਰਿਲ, ਬੇਲਰ, ਰੇਕ, ਸਰਬ ਮਾਸਟਰ ਰੋਟਰੀ ਸਲੈਸ਼ਰ, ਪੈਡੀ ਸਟਰਾ ਚੌਪਰ, ਸ੍ਰੈਡਰ ਮਲਚਰ, ਕ੍ਰੋਪ ਰੀਪਰ ਅਤੇ ਉਲਟਾਵੇਂ ਪਲਾਓ ਹਲਾਂ ਤੇ ਸਬਸਿਡੀ ਲੈਣ ਲਈ ਅਰਜੀ ਦੇ ਸਕਦੇ ਹਨ। ਇਸ ਤੋਂ ਬਿਨਾਂ ਕਸਟਮ ਹਾਇਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ ਭਰਾ ਖੇਤੀਬਾੜੀ ਵਿਭਾਗ ਦੇ ਦਫਤਰਾਂ ਨਾਲ ਰਾਬਤਾ ਕਰ ਸਕਦੇ । ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ ਤੇ ਜਮਾ ਕਰਵਾਈਆਂ ਜਾਣ।

No comments:

Post a Comment

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...