Friday, April 25, 2025

ਗਰਮੀ ਦੇ ਮੱਦੇ ਨਜ਼ਰ ਮੱਛੀ ਪਾਲਕਾਂ ਲਈ ਐਡਵਾਈਜ਼ਰੀ

ਵਧਦੀ ਗਰਮੀ ਦੇ ਮੱਦੇਨਜਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਵੱਲੋਂ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ

ਫਾਜਿਲ਼ਕਾ, 26 ਅਪ੍ਰੈਲ


ਫਾਜ਼ਿਲਕਾ ਵਿਖੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀਮਤੀ ਪ੍ਰਭਜੋਤ ਕੌਰ ਨੇ ਜਿਲ੍ਹੇ ਦੇ ਮੱਛੀ ਪਾਲਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਮੀ ਦੀ ਰੁੱਤ ਦੇ ਮੰਦੇਨਜਰ ਮੱਛੀ ਪਾਲਕਾਂ ਨੂੰ ਆਪਣੇ ਕਿੱਤੇ ਪ੍ਰਤੀ ਸਖਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਦੱਸਿਆ ਕਿ ਮੱਛੀ ਪਾਲਣ Fish ਵਿਭਾਗ ਵੱਲੋਂ ਗਰਮੀ ਵਿੱਚ ਮੱਛੀ ਪਾਲਣ ਦੇ ਕਿੱਤੇ ਨੂੰ ਬਿਨਾਂ ਰੁਕਾਵਟ ਜਾਂ ਨੁਕਸਾਨ ਦੇ ਜਾਰੀ ਰੱਖਣ ਬਾਰੇ ਇਕ ਐਡਵਾਈਜਰੀ ਜਾਰੀ ਕੀਤੀ ਗਈ ਹੈ। Advisory 

ਐਡਵਾਈਜਰੀ ਬਾਰੇ ਜਾਣਕਾਰੀ ਦਿੰਦਿਆ ਉਨੂੰ ਨੇ ਦੱਸਿਆ ਕਿ ਮੱਛੀ ਨੂੰ ਵੱਧ ਗਰਮੀ ਭਾਵ 35 ਡਿਗਰੀ ਸੈਲਸੀਅਸ ਦੀ ਮਾਰ ਤੋਂ ਬਚਾਉਣ ਲਈ ਤਲਾਅ ਵਿੱਚ ਪਾਣੀ ਦੀ ਡੂੰਘਾਈ 5-6 ਫੁੱਟ ਹੋਣੀ ਚਾਹੀਦੀ ਹੈ ਅਤੇ ਸਮੇਂ-ਸਮੇਂ ਸਿਰ ਉਸ 'ਚ ਤਾਜ਼ਾ ਪਾਣੀ ਵੀ ਪਾਉਣਾ ਚਾਹੀਦਾ ਹੈ। ਮੱਛੀ ਪਾਲਣ ਦੇ ਜ਼ਰੂਰੀ ਮਾਪਦੰਡਾਂ ਜਿਵੇਂ ਕਿ ਪਾਣੀ 'ਚ ਘੁਲੀ ਆਕਸੀਜਨ ਦੀ ਮਾਤਰਾ 5 ਪੀ.ਪੀ.ਐਮ. ਤੋਂ ਵੱਧ, ਪਾਟੀ ਦਾ ਪੀ.ਐਚ 7.5 ਤੋਂ 8.5 ਦੇ ਵਿਚਕਾਰ, ਪਾਣੀ ਦਾ ਰੰਗ ਹਲਕਾ ਹਰਾ, ਅਲਕਾਲੈਨਿਟੀ 100-250 ਪੀ.ਪੀ.ਐੱਮ. ਤੇ ਹਾਰਡਨੈਸ 200 ਪੀ.ਪੀ.ਐੱਮ ਤੋਂ ਘੱਟ ਆਦਿ ਨੂੰ ਬਰਕਰਾਰ ਰੱਖਿਆ ਜਾਵੇ। ਮੱਛੀ ਪਾਲਕਾਂ ਵੱਲੋਂ ਆਕਸੀਜਨ ਦੀਆਂ ਗੋਲੀਆਂ ਜਾਂ ਪਾਊਡਰ ਨੂੰ ਫਾਰਮ ਤੇ ਰੱਖਿਆ ਜਾਵੇ। ਵਿਭਾਗ ਵੱਲੋਂ ਨਿਰਧਾਰਿਤ ਮਾਤਰਾ ਤੋਂ ਵੱਧ ਖਾਦ ਤੇ ਖੁਰਾਕ ਦਾ ਇਸਤੇਮਾਲ ਨਾ ਕੀਤਾ ਜਾਵੇ ਅਤੇ ਤਲਾਅ ਵਿੱਚ ਮੁਰਗੀਆਂ ਦੀਆਂ ਬਿੱਠਾਂ ਪਾਉਣ ਤੋਂ ਗੁਰੇਜ਼ ਕੀਤਾ ਜਾਵੇ। ਲੋੜ ਤੋਂ ਵੱਧ ਮੱਛੀ ਪੂੰਗ ਕਲਚਰ ਟੈਂਕ ਵਿੱਚ ਸਟਾਕ ਨਾ ਕੀਤਾ ਜਾਵੇ, ਜੇਕਰ ਮੱਛੀ ਪਾਣੀ ਦੀ ਸਤ੍ਹਾ ਤੋਂ ਬਾਹਰ ਮੂੰਹ ਕੱਢ ਕੇ ਸਾਹ ਲੈਂਦੀ ਨਜ਼ਰ ਆਵੇ, ਜਿਹੜਾ ਕਿ ਪਾਣੀ ਵਿੱਚ ਆਕਸੀਜ਼ਨ ਦੀ ਕਮੀ ਦਾ ਲੱਛਣ ਹੈ, ਤਾਂ ਸਭ ਤੋਂ ਪਹਿਲਾਂ ਤਲਾਅ ਵਿੱਚ ਪਾਣੀ ਛੱਡੋ ਅਤੇ ਅਕਸੀਜ਼ਨ ਦੀਆ ਗੋਲੀਆਂ ਜਾਂ ਪਾਊਡਰ ਦੀ ਵਰਤੋਂ ਕਰੋ। ਤਲਾਅ ਵਿੱਚ ਅਮੋਨੀਆ ਗੈਸ ਦੇ ਅਸਰ ਨੂੰ ਘਟਾਉਣ ਲਈ, ਪਾਣੀ ਦੀ ਏਰੀਏਸ਼ਨ ਦੇ ਨਾਲ-ਨਾਲ ਫਟਕੜੀ ਦੀ ਵਰਤੋਂ ਕਰੋ। ਸਮੇਂ-ਸਮੇਂ ਸਿਰ ਭਾਵ 15 ਜਾ 30 ਦਿਨਾਂ ਬਾਅਦ ਤਲਾਅ ਦੇ 20-25 ਫੀਸਦੀ ਪਾਣੀ ਦੀ ਤਾਜ਼ੇ ਪਾਣੀ ਨਾਲ ਅਦਲਾ ਬਦਲੀ ਜਰੂਰ ਕਰੋ। ਸੀਨੀਅਰ ਮੱਛੀ ਪਾਲਣ ਅਫਸਰ, ਫਾਜ਼ਿਲਕਾ ਸ੍ਰੀਮਤੀ ਕੋਕਮ ਕੌਰ ਨੇ ਮੱਛੀ ਪਾਲਕਾਂ ਨੂੰ ਮੱਛੀ/ਝੀਂਗਾ ਪਾਲਣ ਦੇ ਕਿੱਤੇ ਨਾਲ ਵੱਧ ਤੋਂ ਵੱਧ ਜੁੜ ਕੇ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ ਕੀਤੀ।

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...