ਜਾਬ ਵੱਲੋਂ ਦੂਜੀ ਹਰੀ ਕ੍ਰਾਂਤੀ ਨੂੰ ਹੁਲਾਰਾ: 1500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਨਾਲ ਝੋਨੇ ਦੀ ਸਿੱਧੀ ਬਿਜਾਈ ਹੇਠ 5 ਲੱਖ ਏਕੜ ਲਿਆਉਣ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 14 ਮਈ:
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ Sustainable Agriculture ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ Ground Water ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (DSR.) ਅਧੀਨ ਲਿਆਉਣ ਦਾ ਟੀਚਾ ਮਿੱਥਿਆ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ।ਸ: ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨ ਵੀਰਵਾਰ (15ਮਈ) ਤੋਂ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰਕੇ ਝੋਨੇ ਦੀ ਕਾਸ਼ਤ ਸ਼ੁਰੂ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ Bhagwant Singh Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ Subsidy ਵੀ ਦੇ ਰਹੀ ਹੈ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ 40 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਕਿਸਾਨ 10 ਮਈ ਤੋਂ 30 ਜੂਨ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਡੀ.ਐਸ.ਆਰ. ਸਕੀਮ ਲਈ ਰਜਿਸਟਰ ਕਰ ਸਕਦੇ ਹਨ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬਾਸਮਤੀ Basmati Rice ਕਾਸ਼ਤਕਾਰ ਵੀ ਡੀ.ਐਸ.ਆਰ. ਤਕਨੀਕ ਅਪਣਾਉਣ ਅਤੇ ਇਸ ਸੀਜ਼ਨ ਤੋਂ ਪ੍ਰਤੀ ਏਕੜ 1500 ਰੁਪਏ ਦਾ ਵਿੱਤੀ ਪ੍ਰੋਤਸਾਹਨ ਪ੍ਰਾਪਤ ਕਰ ਸਕਦੇ ਹਨ।
ਸੂਬਾ ਸਰਕਾਰ ਨੇ ਸਾਉਣੀ ਸੀਜ਼ਨ ਸਾਲ 2024 ਦੌਰਾਨ ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 21,338 ਕਿਸਾਨਾਂ ਨੂੰ 29.02 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਦੱਸਣਯੋਗ ਹੈ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜੋ ਕਿ ਸਾਲ 2023 ਵਿੱਚ 1.72 ਲੱਖ ਏਕੜ ਦੇ ਮੁਕਾਬਲੇ 47 ਫ਼ੀਸਦ ਦੇ ਵਾਧੇ ਨੂੰ ਦਰਸਾਉਂਦੀ ਹੈ।
ਉਨ੍ਹਾਂ ਦੱਸਿਆ ਕਿ ਬਾਸਮਤੀ ਸਮੇਤ ਝੋਨੇ ਦੀ ਸਿੱਧੀ ਬਿਜਾਈ ਅਧੀਨ ਖੇਤਾਂ ਦੀ ਤਸਦੀਕ 1 ਜੁਲਾਈ ਤੋਂ 15 ਜੁਲਾਈ, 2025 ਤੱਕ ਕੀਤੀ ਜਾਵੇਗੀ।
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੇ ਲਾਭਾਂ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸਨੂੰ ਪੰਜਾਬ ਦੀ ਖੇਤੀਬਾੜੀ ਲਈ ਵਿਸ਼ੇਸ਼ ਉਪਲਬਧੀ ਦੱਸਦਿਆਂ ਕਿਹਾ ਕਿ ਇਹ ਵਿਧੀ ਰਵਾਇਤੀ ਝੋਨੇ ਦੀ ਕਾਸ਼ਤ ਦੇ ਮੁਕਾਬਲੇ ਵਧੇਰੇ ਲਾਹੇਵੰਦ ਹੈ, ਜਿਸ ਨਾਲ 15-20 ਫ਼ੀਸਦ ਪਾਣੀ ਦੀ ਬੱਚਤ Water Saving ਹੁੰਦੀ ਹੈ ਅਤੇ ਇਹ ਕਦਮ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਹੈ ਅਤੇ ਇਸਦੇ ਨਾਲ ਹੀ ਮਜ਼ਦੂਰੀ ਲਾਗਤ ਲਗਭਗ 3500 ਰੁਪਏ ਪ੍ਰਤੀ ਏਕੜ ਘਟੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਤਾਵਰਣ-ਅਨੁਕੂਲ ਵਿਧੀ ਨੂੰ ਅਪਣਾਉਣ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈਣ।
No comments:
Post a Comment