ਜਲਾਲਾਬਾਦ 5 ਮਈ
ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ PM Kisan Sanman Nidhi Scheme ਅਧੀਨ ਕਿਸਾਨਾਂ ਨੂੰ 20 ਵੀ ਕਿਸ਼ਤ ਪ੍ਰਾਪਤ ਕਰਨ ਲਈ ਈ.ਕੇ.ਵਾਈ.ਸੀ e KYC ਕਰਵਾਉਣੀ ਲਾਜਮੀ ਹੈ। ਯੋਗ ਕਿਸਾਨਾਂ ਦੇ ਈ-ਕੇ.ਵਾਈ.ਸੀ ਦੇ ਮਾਮਲੇ ਵਿੱਚ ਜਿਲ੍ਹਾ ਫਾਜਿਲਕਾ ਦੀ 69% ਈ.ਕੇ.ਵਾਈ.ਸੀ ਮੁਕੰਮਲ ਹੋ ਚੁੱਕੀ ਹੈ। 15 ਮਈ ਤੱਕ ਈ.ਕੇ ਵਾਈ.ਸੀ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਕਿਸਾਨਾਂ ਨੂੰ ਅਪੀਲ ਹੈ ਕਿ ਬਾਕੀ ਰਹਿੰਦੇ ਕਿਸਾਨ 20 ਵੀ ਕਿਸ਼ਤ ਪੈਣ ਤੋਂ ਪਹਿਲਾਂ ਪਿੰਡਾਂ ਵਿੱਚ ਮੌਜੂਦ CSC ਕੇਂਦਰ (ਸਾਂਝ ਸੇਵਾ ਕੇਂਦਰ) ਜਾਂ ਮੋਬਾਇਲ ਐਪ ਰਾਹੀਂ ਅਪਣੀ.ਈ.ਕੇ.ਵਾਈ.ਸੀ ਕਰਵਾ ਸਕਦੇ ਹਨ।
ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜਾਰ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮਾ ਹੁੰਦੀ ਹੈ। ਭਾਰਤ ਸਰਕਾਰ ਵੱਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ.ਕੇ.ਵਾਈ.ਸੀ ਮਤਲਬ "ਇਲੈਕਟ੍ਰੌਨਿਕ ਮਾਧਿਅਮ ਰਾਹੀਂ ਖਪਤਕਾਰ ਨੂੰ ਜਾਨਣਾ" ਕਰਵਾਉਣਾ ਜਰੂਰੀ ਕਰ ਦਿੱਤਾ ਹੈ। ਜੇਕਰ ਕਿਸਾਨ ਈ-ਕੇ ਵਾਈ.ਸੀ ਨਹੀਂ ਕਰਵਾਉਦੇਂ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ। ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾ ਦੇ ਖਾਤਿਆ ਵਿੱਚ ਪੂਰੇ ਸਾਲ ਵਿੱਚ ਖਾਦਾਂ,ਬੀਜਾਂ ਅਤੇ ਦਵਾਈਆਂ ਆਦਿ ਦੇ ਖੇਤੀ ਕੰਮਾਂ ਲਈ ਕੁੱਲ ਛੇ ਹਜਾਰ ਰੁਪਏ ਜਮ੍ਹਾਂ ਕਰਵਾਏ ਜਾਂਦੇ ਹਨ, ਤਾਂ ਜੋ ਕਿਸਾਨਾਂ ਵੱਲੋਂ ਫਸਲਾਂ ਦੀ ਪੈਦਾਵਾਰ ਤੇ ਕੀਤੇ ਜਾਂਦੇ ਖਰਚੇ ਦੀ ਕੁਝ ਹੱਦ ਤੱਕ ਪੂਰਤੀ ਕੀਤੀ ਜਾ ਸਕੇ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਲਈ ਜਿਲਾ ਫਾਜਿਲਕਾ ਵਿੱਚ 1,90,811 ਕਿਸਾਨ ਇਸ ਯੋਜਨਾ ਲਈ ਯੋਗ ਹਨ ਅਤੇ 1,32,445 ਕਿਸਾਨਾ ਦੀ ਈ.ਕੇ.ਵਾਈ.ਸੀ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ 58,336 ਕਿਸਾਨਾਂ ਦੀ ਈ.ਕੇ.ਵਾਈ.ਸੀ ਦੀ ਪ੍ਰਕਿਰਿਆ ਬਾਕੀ ਰਹਿੰਦੀ ਹੈ। ਈ.ਕੇ.ਵਾਈ.ਸੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰੀ ਕੈਂਪ ਲਗਾ ਕੇ ਸੀ.ਐਸ.ਸੀ ਸੈਂਟਰ ਦੇ ਸਹਿਯੋਗ ਨਾਲ ਮੋਕੇ ਤੇ ਹੀ ਕਿਸਾਨਾ ਦੀ ਈ.ਕੇ.ਵਾਈ.ਸੀ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ/ਕਰਮਚਾਰੀ ਨਾਲ ਸੰਪਰਕ ਕਰਕੇ ਅਪਣੀ ਈ.ਕੇ.ਵਾਈ.ਸੀ ਕਰਵਾ ਸਕਦੇ ਹਨ, ਜੇਕਰ ਕਿਸਾਨ ਈ.ਕੇ.ਵਾਈ.ਸੀ ਨਹੀ ਕਰਵਾਉਂਦਾ ਹੈ ਤਾਂ ਉਹ ਇਸ ਯੋਜਨਾ ਦਾ ਲਾਭ ਨਹੀ ਲੈ ਸਕਣਗੇ। ਜਿਨ੍ਹਾਂ ਕਿਸਾਨਾਂ ਦੀਆਂ ਕਿਸ਼ਤਾ ਤਸਦੀਕ ਨਾ ਹੋਣ ਕਾਰਨ ਬਕਾਇਆ ਪਈਆਂ ਹਨ, ਉਹ ਅਪਣੀ ਜਮੀਨ ਦੀ ਪੜਤਾਲ ਕਰਵਾ ਕਿ ਉਕਤ ਸਕੀਮ ਦਾ ਲਾਭ ਲੈ ਸਕਦੇ ਹਨ। ਜਿਹੜੇ ਕਿਸਾਨਾਂ ਦੀ ਮੋਤ ਹੋ ਚੁੱਕੀ ਹੈ, ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਚਾਹੀਦਾ ਹੈ ਕਿ ਲਾਭਪਾਤਰੀ ਦੀ ਮੌਤ ਦਾ ਸਰਟੀਫਿਕੇਟ ਅਤੇ ਬਿਨੈਪੱਤਰ ਨਜਦੀਕੀ ਖੇਤਬਾੜੀ ਦਫਤਰ ਵਿੱਚ ਜਮਾਂ ਕਰਵਾਉਣ ਤਾਂ ਜੋ ਮ੍ਰਿਤਕ ਲਾਭਪਾਤਰੀ ਤੇ ਨਾਮ ਸੂਚੀ ਵਿੱਚੋਂ ਕੱਟੇ ਜਾ ਸਕਣ।
No comments:
Post a Comment