ਸ੍ਰੀ ਮੁਕਤਸਰ ਸਾਹਿਬ, 15 ਮਈ:
ਖੇਤੀਬਾੜੀ ਮੰਤਰੀ ਪੰਜਾਬ ਅਤੇ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਵਿੱਚ ਧਰਤੀ ਹੇਠਲੇ ਪਾਣੀ Ground Water ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਤੇ ਫ਼ਸਲੀ ਵਿਭਿੰਨਤਾ ਅਧੀਨ ਨਰਮਾ ਪੱਟੀ Cotton Belt ਵਾਲੇ ਜ਼ਿਲ੍ਹਿਆਂ ਵਿੱਚ ਨਰਮੇ ਦੀ ਫਸਲ Cotton Crop ਨੂੰ ਮੁੜ ਸੁਰਜੀਤ ਕਰਨ ਲਈ ਅਤੇ ਕਿਸਾਨਾਂ ਨੂੰ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ Karanjit Singh Gill ਨੇ ਜ਼ਿਲ੍ਹੇ ਦੇ ਪਿੰਡ ਮੁਕਤਸਰ ਦਿਹਾਤੀ ਵਿਖੇ ਕਿਸਾਨ ਸ੍ਰੀ ਭਿੰਦਰ ਸਿੰਘ ਦੇ ਖੇਤ ਵਿਖੇ ਨਰਮੇਂ ਦੀ ਬਿਜਾਈ ਹੁੰਦਿਆਂ ਮੌਕੇ ਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਵਾਰ ਨਰਮੇਂ ਦੇ ਬੀ.ਟੀ. ਬੀਜ਼ BT Cotton Seed ਤੇ ਬੀਜ਼ ਦੀ ਕੁੱਲ ਕੀਮਤ ਦਾ 33 ਪ੍ਰਤੀਸ਼ਤ ਹਿੱਸਾ ਸਬਸਿਡੀ Subsidy ਦਿੱਤੀ ਜਾ ਰਹੀ ਹੈ। ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਜਾਂ 10 ਬੀ.ਟੀ. ਬੀਜ਼ ਦੇ ਪੈਕੇਟਾਂ ਤੇ ਹੀ ਸਬਸਿਡੀ ਮਿਲੇਗੀ। ਇਹ ਸਬਸਿਡੀ ਕੇਵਲ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਤੇ ਹੀ ਮਿਲੇਗੀ। ਨਰਮੇ ਦੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਪ੍ਰਾਪਤ ਕਰਨ ਲਈ www.agrimachinerypb.com ਪੋਰਟਲ ਉਪਰ 31 ਮਈ ਤੱਕ ਅਪਲਾਈ ਕਰ ਸਕਦੇ ਹਨ। ਸਬਸਿਡੀ ਲਈ ਅਪਲਾਈ ਕਰਨ ਸਮੇਂ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ/ ਵਿਸਥਾਰ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਅਗੇਤੇ ਬੀਜ਼ੇ ਗਏ ਨਰਮੇਂ ਦੀ ਫ਼ਸਲ ਤੇ ਕੀੜੇ ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ ਅਤੇ ਝਾੜ ਵੱਧ ਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਨਰਮੇਂ ਦੀ ਅਗੇਤੀ ਬਿਜਾਈ ਲਈ ਨਹਿਰੀ ਪਾਣੀ ਦੇਣ ਲਈ ਨਹਿਰੀ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਇਸ ਮੌਕੇ ਸ਼੍ਰੀ ਸੁਖਜਿੰਦਰ ਸਿੰਘ ਏ.ਡੀ.ਓ. ਸ਼੍ਰੀ ਸ਼ਵਿੰਦਰ ਸਿੰਘ ਏ.ਡੀ.ਓ, ਸ਼੍ਰੀ ਜੋਬਨਦੀਪ ਸਿੰਘ ਏ.ਡੀ.ਓ. ਤੋਂ ਇਲਾਵਾ ਹੋਰ ਕਿਸਾਨ ਵੀ ਮੌਜੂਦ ਸਨ।
No comments:
Post a Comment