Friday, May 30, 2025

ਖੇਤੀਬਾੜੀ ਵਿਭਾਗ ਨੇ ਲਾਇਆ ਕਿਸਾਨ ਮੇਲਾ

 ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਗਈਆਂ ਕਿਸਾਨ ਹਿੱਤ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ

ਫਾਜ਼ਿਲਕਾ 30 ਮਈ -


ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਾਉਣ, ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ, ਵਾਤਾਵਰਣ ਬਚਾਉਣ, ਅਣਮੋਲ ਖਜ਼ਾਨਾ ਪਾਣੀ ਦੀ ਸੁਚੱਜੀ ਵਰਤੋ ਕਰਨ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਮਿੱਟੀ ਪਰਖ ਦੀ ਮਹੱਤਤਾ ਸਬੰਧੀ ਕਿਸਾਨਾਂ ਨੂੰ ਜਾਗ੍ਰਿਤ ਕਰਨ ਦੇ ਸੰਦਰਭ ਵਿਚ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ, ਡਰੀਮ ਵਿਲਾ ਪੈਲੇਸ ਜਲਾਲਾਬਾਦ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਲਗਾਇਆ ਗਿਆ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਐਸਡੀਐਮ ਜਲਾਲਾਬਾਦ ਕੰਵਰਜੀਤ ਸਿੰਘ ਨੇ ਸ਼ਿਰਕਤ ਕੀਤੀ!

ਕੈਂਪ ਦੌਰਾਨ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸਮੂਹ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਕਿਸਾਨ ਵੱਖ ਵੱਖ ਖੇਤੀ ਮਾਹਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਤੇ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਖੇਤੀ ਕਰਨ। ਉਨ੍ਹਾਂ ਕਿਹਾ ਕਿ ਸਾਨੂੰ  ਫਸਲੀ ਚੱਕਰ ਵਿੱਚੋਂ ਨਿਕਲ ਕੇ ਹੋਰ ਵੱਖ ਵੱਖ ਫ਼ਸਲਾਂ ਅਪਣਾਉਣੀਆਂ ਚਾਹੀਦੀਆਂ ਹਨ ਜਿਨ੍ਹਾਂ ਤੇ ਪਾਣੀ ਦੀ ਖਪਤ ਬਹੁਤ ਘੱਟ ਹੋਵੇ।  ਉਹਨਾਂ ਕਿਹਾ ਕਿ ਹਲਕੇ ਵਿੱਚ ਸੇਮ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਪ੍ਰੋਜੈਕਟ ਉਲੀਕਿਆ ਗਿਆ ਹੈ ਜੋ ਕਿ ਜਲਦੀ ਹੀ ਹਲਕੇ ਵਿੱਚ ਬਣਨ ਜਾ ਰਿਹਾ ਹੈ ਜਿਸ ਦੇ ਬਣਨ ਨਾਲ ਹਲਕੇ ਦੇ ਸੇਮ ਨਾਲ ਪ੍ਰਭਾਵਿਤ ਜਮੀਨਾਂ ਤੂੰ ਸੇਮ ਦਾ ਖਾਤਮਾ ਹੋ ਜਾਵੇਗਾ!

 ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਰਾਜਿੰਦਰ ਕੁਮਾਰ ਕੰਬੋਜ ਨੇ ਮਾਣਯੋਗ ਮੁੱਖ ਮਹਿਮਾਨ ਜੀ ਨੂੰ ਜੀ ਆਖਦਿਆਂ ਕਹਿੰਦਿਆਂ ਸਮੂਹ ਕਿਸਾਨਾਂ ਦਾ ਇਸ ਕੈਂਪ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ! ਉਹਨਾਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਸਕੀਮਾਂ ਅਤੇ ਸੁਵਿਧਾਵਾਂ ਬਾਰੇ ਤਕਨੀਕੀ ਜਾਣਕਾਰੀ ਹਾਜ਼ਰ ਕਿਸਾਨਾਂ ਨੂੰ ਦਿੱਤੀ!

 ਇਸ ਤੋਂ ਪਹਿਲਾਂ ਡਾ. ਜਗਦੀਸ਼ ਅਰੋੜਾ ਫਾਰਮ ਸਲਾਹਕਾਰ ਕੇਂਦਰ ਅਬੋਹਰ ਵੱਲੋਂ ਝੋਨੇ ਅਤੇ ਨਰਮੇ ਦੀ ਫਸਲ ਦੀ ਬਿਜਾਈ ਤੋਂ ਲੈ ਕੇ ਪੱਕਣ ਤੱਕ ਸਾਂਭ ਸੰਭਾਲ, ਖਾਦਾਂ, ਕੀਟ ਨਾਸ਼ਕ ਦਵਾਈਆਂ ਅਤੇ ਫਸਲਾਂ ਨੂੰ ਲੱਗਣ ਵਾਲੀਆਂ ਵੱਖ-ਵੱਖ ਬਿਮਾਰੀਆਂ ਤੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਖੇਤੀਬਾੜੀ ਜਹਿਰਾਂ ਦੀ ਸੁਚੱਜੀ ਵਰਤੋ ਕਰਨ ਬਾਰੇ ਤਕਨੀਕੀ ਜਾਣਕਾਰੀ ਦਿੱਤੀ! ਖੇਤਰੀ ਖੋਜ ਕੇਂਦਰ ਅਬੋਹਰ ਦੇ ਸਾਇੰਸਦਾਨ ਡਾ. ਮਨਪ੍ਰੀਤ ਸਿੰਘ ਨੇ ਨਰਮੇ ਦੀ ਸਾਂਭ ਸੰਭਾਲ ਕਰਨ ਦੇ ਨਾਲ ਨਾਲ ਸਮੇਂ ਸਿਰ ਖਾਦਾਂ ਅਤੇ ਦਵਾਈਆਂ ਸੁਚੱਜੀ ਵਰਤੋ ਕਰਨ ਦੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ! ਵੈਟਨਰੀ ਅਫਸਰ ਡਾ. ਅਮਰਜੀਤ ਸਿੰਘ ਨੇ ਪਸ਼ੂਆਂ ਦੀ ਸਾਂਭ ਸੰਭਾਲ ਕਰਨ ਅਤੇ ਪਸ਼ੂਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ! ਮੱਛੀ ਪਾਲਣ ਅਫਸਰ ਮੈਡਮ ਕੋਕਮ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੱਛੀ ਪਾਲਣ ਦਾ ਧੰਦਾ ਅਪਲਾਉਣ ਲਈ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸੁਵਿਧਾਵਾਂ ਬਾਰੇ ਅਤੇ ਸਬਸਿਡੀ ਬਾਰੇ ਜਾਣਕਾਰੀ ਦਿੱਤੀ! ਖੇਤੀਬਾੜੀ ਵਿਭਾਗ ਤੋਂ ਬੀਟੀਐਮ ਡਾ. ਰਾਜਦਵਿੰਦਰ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਢੰਗ ਸਾਂਭ ਸੰਭਾਲ ਦਵਾਈਆਂ ਅਤੇ ਖਾਦਾਂ ਦੀ ਸੁਚੱਜੀ ਵਰਤੋ ਬਾਰੇ ਜਾਣਕਾਰੀ ਸਾਂਝੀ ਕੀਤੀ!

 ਇੰਜੀਨੀਅਰ ਰਜਿੰਦਰ ਕੁਮਾਰ ਵੱਲੋਂ ਆਧੁਨਿਕ ਖੇਤੀਬਾੜੀ ਸੰਦਾ ਬਾਰੇ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਗਈ!

 ਖੇਤੀਬਾੜੀ ਵਿਕਾਸ ਅਫਸਰ ਰਜਿੰਦਰ ਕੁਮਾਰ ਵਰਮਾ ਨੇ ਮੰਚ ਸੰਚਾਲਨ ਦੀ ਭੂਮਿਕਾ ਅਦਾ ਕਰਦਿਆਂ ਕਿਸਾਨ ਸਿਖਲਾਈ ਕੈਂਪ ਵਿਚ ਆਏ ਸੀਨੀਅਰ ਅਧਿਕਾਰੀਆਂ, ਪੀ.ਏ.ਯੂ ਦੀ ਸਮੁੱਚੀ ਟੀਮ, ਕਿਸਾਨਾਂ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਆਏ ਅਫ਼ਸਰ ਸਹਿਬਾਨਾਂ ਨੂੰ ਜੀ ਆਇਆਂ ਕਿਹਾ ਅਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਹਮੇਸ਼ਾ ਹੀ ਕਿਸਾਨਾਂ ਦੀ ਸੇਵਾ ਵਿਚ ਹਾਜਰ ਹੈ!

  ਕਿਸਾਨ ਸਿਖਲਾਈ ਕੈਂਪ ਵਿਚ ਖੇਤੀਬਾੜੀ ਅਫਸਰ ਹੈੱਡਕੁਆਟਰ ਡਾ. ਮਮਤਾ ਲੂਨਾ, ਬਲਾਕ ਖੇਤੀਬਾੜੀ ਅਫਸਰ ਪਰਮਿੰਦਰ ਸਿੰਘ, ਬਲਾਕ ਖੇਤੀਬਾੜੀ ਅਫਸਰ ਡਾ. ਸ਼ਿਸ਼ਪਾਲ ਗੋਦਾਰਾ, ਬਲਾਕ ਖੇਤੀਬਾੜੀ ਅਫਸਰ ਬਲਦੇਵ ਸਿੰਘ, ਬਲਾਕ ਖੇਤੀਬਾੜੀ ਅਫਸਰ ਮੈਡਮ ਰਾਧਾ ਤੋਂ ਇਲਾਵਾ ਖੇਤੀ ਵਿਭਾਗ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਭਾਰੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਵੱਖ ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਦਾ ਆਯੋਜਨ ਵੀ ਕੀਤਾ ਗਿਆ ਜਿਨ੍ਹਾਂ ਨੂੰ ਕਿਸਾਨਾਂ ਨੇ ਬੜੀ ਤੀਬਰਤਾ ਨਾਲ ਵੇਖਿਆ।

No comments:

Post a Comment

Agriculture Department ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ Cheking

Fazilka :  ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ  Gurmeet Singh Khuddian ਅਤੇ ਡਾਇਰੈਕਟਰ ਜਾਂਚ ਕਰ ਰਹੀ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਤੇ ...