Wednesday, July 2, 2025

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਵੱਲੋਂ ਇਸ ਦੇ ਨਾਂ ਤੋਂ ਪ੍ਰਭਾਵਿਤ ਹੋ ਕੇ ਇਸ ਨੂੰ ਸੁਪਰ ਖਾਦ ਦੀ ਥਾਂ ਤੇ ਵਰਤਿਆ ਜਾ ਰਿਹਾ ਹੈ। ਜਦ ਕਿ ਪੈਕਿੰਗ ਦੇ ਅਧਾਰ ਤੇ ਇਸ ਵਿੱਚ ਸਿਰਫ਼ ਕੈਲਸ਼ੀਅਮ ਸਲਫੇਟ ਹੀ ਮੌਜ਼ੂਦ ਹੈਜੋ ਕਿ ਸਾਧਾਰਨ ਜਿਪਸਮ ਵਿੱਚ ਹੁੰਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਸੁਪਰ ਜਿਪਸਮ ਕਿਸਾਨਾਂ ਵੱਲੋਂ ਦੱਸੇ ਮੁਤਾਬਿਕ ਲੱਗਭਗ 750 ਰੁਪਏ ਪ੍ਰਤੀ ਬੈਗ ਦੇ ਹਿਸਾਬ ਨਾਲ ਵੇਚੀ ਜਾ ਰਹੀ ਹੈ। ਜਿਸ ਸੁਪਰ ਖਾਦ (ਸਿੰਗਲ ਸੁਪਰ ਫਾਸਫੇਟ 16 ਪ੍ਰਤੀਸ਼ਤ) ਦੇ ਭੁਲੇਖੇ ਵਿੱਚ ਇਹ ਸੁਪਰ ਜਿਪਸਮ ਵਰਤੀ ਜਾ ਰਹੀ ਹੈਉਸ ਦਾ ਬਾਜਾਰ਼ੀ ਰੇਟ ਲੱਗਭਗ 500 ਰੁ: ਪ੍ਰਤੀ ਬੈਗ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੀ ਜਿਪਸਮ ਕਿਸਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ਤੇ ਮੁਹੱਈਆ ਕਰਵਾਈ ਜਾ ਰਹੀ ਹੈਜਿਸ ਵਿੱਚ ਕਿਸਾਨ ਨੂੰ ਸਿਰਫ਼ 205 ਰੁਪਏ ਹੀ ਦੇਣੇ ਪੈਂਦੇ ਹਨ। ਜਿਪਸਮ ਹਰ ਤਰ੍ਹਾਂ ਦੀ ਜ਼ਮੀਨ ਵਿੱਚ ਨਹੀਂ ਵਰਤੀ ਜਾ ਸਕਦੀ। ਜਿਪਸਮ ਖੇਤੀ ਮਾਹਿਰਾਂ ਦੀ ਸਲਾਹ ਦੇ ਆਧਾਰ ਤੇ ਜਾਂ ਮਿੱਟੀ/ਪਾਣੀ ਪਰਖ਼ ਰਿਪੋਰਟ ਦੇ ਆਧਾਰ ਤੇ ਹੀ ਪਾਉਣੀ ਹੁੰਦੀ ਹੈ।


ਇਸ ਮੌਕੇ ਡਾ: ਕਰਨਜੀਤ ਸਿੰਘ ਗਿੱਲਮੁੱਖ ਖੇਤੀਬਾੜੀ ਅਫ਼ਸਰਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਜੇਕਰ ਕਿਸੇ ਵੱਲੋਂ ਕਿਸਾਨਾਂ ਨੂੰ ਗੁਮਰਾਹ ਕਰਕੇ ਅਜਿਹਾ ਕੁਝ ਵੇਚੇ ਜਾਣ ਦਾ ਮਾਮਲਾ ਖੇਤੀਬਾੜੀ ਵਿਭਾਗ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਸਬੰਧਤ ਖਿ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਕਤ ਮਸਲੇ ਸਬੰਧੀ ਵੀ ਵਿਭਾਗ ਵੱਲੋਂ ਕਾਰਵਾਈ ਜ਼ੇਰੇ ਅਮਲ ਹੈ। ਇਸ ਤੋਂ ਇਲਾਵਾ ਵਿਭਾਗ ਦੀਆਂ ਜਿ਼ਲ੍ਹਾ ਪੱਧਰੀ/ਬਲਾਕ ਪੱਧਰੀ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਜਾਂ ਹੈਲਪ ਡੈਸਕ ਨੰਬਰ 9878166287 ਤੇ ਸੰਪਰਕ ਕਰਨ।

ਕਿਸਾਨਾਂ ਲਈ ਸੁਪਰ ਜਿਪਸਮ ਦੀ ਵਿਕਰੀ ਸਬੰਧੀ ਜ਼ਰੂਰੀ ਸੂਚਨਾ

  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਹਿਕਾਰੀ ਸਭਾਵਾਂ ਵਿੱਚ ਮਿਫਕੋ ਕੰਪਨੀ ਵੱਲੋਂ ਸੁਪਰ ਜਿਪਸਮ ਸਪਲਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ...