Tuesday, July 8, 2025

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਮਿਫਕੋ ਅਤੇ ਹਿੰਦੋਸਤਾਨ ਬੈਕਟੈਕ ਕੰਪਨੀਆਂ ਦੇ ਜਿਪਸਮ ਦੀ ਵਿਕਰੀ ‘ਤੇ ਲਗਾਈ ਰੋਕ

ਸੁਪਰ ਜਿਪਸਮ ਦੀ ਵਿਕਰੀ ਦੇ ਮਾਮਲੇ ਵਿੱਚ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਦੀ ਵੀ ਕੀਤੀ ਅਚਨਚੇਤ ਜਾਂਚ ਤੇ ਭਰੇ ਸੈਂਪਲ

ਸ੍ਰੀ ਮੁਕਤਸਰ ਸਾਹਿਬ, 08 ਜੁਲਾਈ:

ਜਾਂਚ ਕਰਦੀ ਖੇਤੀਬਾੜੀ ਵਿਭਾਗ ਦੀ ਟੀਮ
ਸ. ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਖੇਤੀਬਾੜੀ ਮੰਤਰੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਦੇ ਹੁਕਮਾਂ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਡਾ. ਜਸ਼ਨਪ੍ਰੀਤ ਸਿੰਘ ਏ.ਡੀ.ਓ.(ਇਨ:), ਡਾ: ਸੁਖਜਿੰਦਰ ਸਿੰਘ ਏ.ਡੀ.ਓ.(ਪੀ.ਪੀ.), ਡਾ: ਹਰਜੀਤ ਸਿੰਘ ਏ.ਡੀ.ਓ.(ਸੀਡ) ਅਤੇ ਬਲਾਕਾਂ ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ Sri Muktsar Sahib ਦੀਆਂ ਲਗਭਗ 40 ਸਹਿਕਾਰੀ ਸਭਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸਹਿਕਾਰੀ ਸਭਾਵਾਂ ਵਿੱਚੋਂ ਜਿਪਸਮ ਦੇ ਤਿੰਨ ਅਤੇ ਖਾਦਾਂ ਦੇ ਚਾਰ ਸੈਂਪਲ ਭਰੇ ਗਏ।

 ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਗਿੱਲ ਵੱਲੋਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੂੰ ਤਾੜਨਾ ਕੀਤੀ ਕਿ ਉਹ ਕਿਸਾਨਾਂ ਨੂੰ ਜਿਪਸਮ ਨੂੰ ਸੁਪਰ ਖਾਦ ਕਹਿ ਕੇ ਗੁੰਮਰਾਹ ਕੀਤਾ ਗਿਆ ਹੈ ਅਤੇ ਵੱਧ ਰੇਟ ਤੇ ਵੇਚਿਆ ਗਿਆ ਹੈ। ਵਿਭਾਗ ਵੱਲੋਂ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਨੂੰ ਸਭਾਵਾਂ ਵਿੱਚ ਖਾਦ ਕੰਟਰੋਲ ਹੁਕਮ 1985 Fertilizer Control Order 1985 ਤਹਿਤ ਕਾਰੋਬਾਰ ਨਾ ਕਰਨ ਬਾਰੇ ਵੀ ਸੂਚਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਾਰੀਆਂ ਸਹਿਕਾਰੀ ਸਭਾਵਾਂ ਵਿੱਚ ਪਏ ਮੈਸ: ਮਿਫਕੋ ਅਤੇ ਮੈਸ: ਹਿੰਦੋਸਤਾਨ ਬੈਕਟੈਕ ਪ੍ਰ਼ਾਈ: ਲਿਮ: ਕੰਪਨੀ ਦੇ ਜਿਪਸਮ ਦੀ ਵਿਕਰੀ ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਗਈ ਹੈ।

ਡਾ: ਗਿੱਲ ਵੱਲੋਂ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਉਂਦੇ ਕਿਹਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਹਿਕਾਰੀ ਸਭਾਵਾਂ ਦੀ ਲਗਾਤਾਰ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਉਚ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਜਾਂ ਹੈਲਪ ਡੈਸਕ ਨੰਬਰ 98781—66287 ਤੇ ਸੰਪਰਕ ਕਰਨ।

No comments:

Post a Comment

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...