ਪੰਚਾਇਤਾਂ, ਸਹਿਕਾਰੀ ਸਭਾਵਾਂ, ਆਂਗਨਵਾੜੀ ਵਰਕਰ ਤੇ ਅਧਿਕਾਰੀ ਲੋਕਾਂ ਨੂੰ ਪਰਾਲੀ ਪ੍ਰਬੰਧਨ ਲਈ ਕਰਨਗੇ ਜਾਗਰੂਕ
ਫ਼ਰੀਦਕੋਟ 25 ਸਤੰਬਰ (ਓਨਲੀ ਐਗਰੀਕਲਚਰ) ਜਿਲ੍ਹਾ Faridkot ਵਿੱਚ ਝੋਨੇ ਦੀ ਪਰਾਲੀ Paddy Stubble ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ। ਜਿਸ ਲਈ ਜਿਲ੍ਹੇ ਨੂੰ 22 ਕਲੱਸਟਰਾਂ ਵਿੱਚ ਵੰਡ ਕੇ ਕਲੱਸਟਰ ਅਫਸਰ ਤਾਇਨਾਤ ਕੀਤੇ ਗਏ ਹਨ, ਜੋ ਪਿੰਡਾਂ ਵਿੱਚ ਜਾ ਕੇ ਸਹਾਇਕ ਕਲੱਸਟਰ ਅਫਸਰ, ਨੋਡਲ ਅਫਸਰ, ਪਟਵਾਰੀਆਂ ਤੋਂ ਇਲਾਵਾ ਸੁਸਾਇਟੀ ਕਮੇਟੀ ਮੈਂਬਰ, NGNREGA ਵਰਕਰ, ਆਂਗਨਵਾੜੀ ਵਰਕਰ, ਆਸ਼ਾ ਵਰਕਰ, ਪਿੰਡ ਦੇ ਸਰਪੰਚ, ਨੰਬਰਦਾਰ ਦੀ ਸਹਾਇਤਾ ਨਾਲ ਕਿਸਾਨਾਂ ਨੂੰ ਜਾਗਰੂਕ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ DC ਮੈਡਮ ਪੂਨਮਦੀਪ ਕੌਰ ਨੇ ਕਲਸੱਟਰ ਅਫਸਰ, ਪੰਚਾਇਤਾਂ ਨਾਲ ਹੋਈ ਮੀਟਿੰਗ ਦੌਰਾਨ ਦਿੱਤੀ।
ਇਸ ਮੌਕੇ ਆਪਣੇ ਸਬੰਧੋਨ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਲਈ ਕਲੱਸਟਰ ਅਫਸਰ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਤਾਇਨਾਤ ਕਲੱਸਟਰ ਅਫਸਰ ਸਹਾਇਕ ਕਲੱਸਟਰ ਅਫਸਰ, ਨੋਡਲ ਅਫਸਰ,ਆਸ਼ਾ ਵਰਕਰ, ਪਿੰਡਾਂ ਦੇ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਅੱਗੇ ਵੀ ਇਹ ਇਸੇ ਤਰ੍ਹਾਂ ਜਾਰੀ ਰਹੇਗਾ ਤਾਂ ਜੋ ਮਾਨਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ National Green Tribunal ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਂਦਾ ਜਾ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਸਕੇ।
ਅੱਜ 1 ਤੋਂ 10 ਕਲੱਸਟਰਾਂ ਦੇ ਅਫਸਰਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਕਲੱਸਟਰ ਅਫਸਰ ਨੋਡਲ ਅਫਸਰ ਰੋਜਾਨਾ ਸਵੇਰ ਤੋਂ ਸ਼ਾਮ ਤੱਕ ਕਿਸਾਨਾਂ ਨੂੰ ਇਸ ਪ੍ਰਤੀ ਜਾਗੂਰਕ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਕੋਲ ਜਾ ਕੇ ਖਾਸਕਰ ਜਿੰਨਾਂ ਨੇ ਪਿਛਲੇ ਸਾਲ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੈ ਵਿਸੇਸ਼ ਤੌਰ ਤੇ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ। ਸਰਕਾਰ ਵੱਲੋਂ ਰਿਮੋਟ ਸੈਂਸਰਿੰਗ ਰਾਹੀਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਵਿਸ਼ੇਸ਼ ਨਿਗ੍ਹਾ ਰੱਖੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ Agriculture Department ਵੱਲੋਂ ਸਬਸਿਡੀ Subsidy ਤੇ ਦਿੱਤੀ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਨ ਬਾਰੇ ਵੀ ਵੱਧ ਤੋਂ ਵੱਧ ਜਾਗੂਰਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਪੱਧਰ ਤੇ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਦੀ ਸਾਂਝੀ ਥਾਂ, ਪੰਚਾਇਤ ਘਰ, ਕਮਿਊਨਟੀ ਸੈਂਟਰ, ਆਂਗਨਵਾੜੀ ਆਦਿ ਵਿਖੇ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਕਲੱਸਟਰ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਬਣਾਈਆਂ ਗਈਆਂ ਕਮੇਟੀਆਂ ਦੀਆਂ ਲਿਸਟਾਂ, ਕੰਬਾਇਨ ਮਾਲਿਕਾਂ ਦੀਆਂ ਲਿਸਟਾਂ, ਮਸ਼ੀਨਰੀ ਵਾਲੇ ਕਿਸਾਨਾਂ ਦੀਆਂ ਲਿਸਟਾਂ, ਬੇਲਰ ਮਾਲਿਕਾਂ ਦੀਆਂ ਲਿਸਟਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਅਤੇ ‘ਜ਼ੀਰੋ ਬਰਨਿੰਗ’ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਅਹਿਮ ਰੋਲ ਅਦਾ ਕਰ ਸਕਦੇ ਹਨ।
ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਐਸ.ਡੀ.ਐਮ ਕੋਟਕਪੂਰਾ/ਜੈਤੋ ਸ੍ਰੀ ਸੂਰਜ, ਜੀ.ਏ ਗੁਰਕਿਰਨਦੀਪ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ, ਐਸ.ਡੀ.ਓ ਪ੍ਰਦੂਸ਼ਣ ਕੰਟਰੋਲ ਬੋਰਡ ਸੁਭਕਰਮਨ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਕਲੱਸਟਰ ਅਫਸਰ, ਨੋਡਲ ਅਫਸਰ, ਪੰਚਾਇਤਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

No comments:
Post a Comment