
AI Generated Photo
ਬਠਿੰਡਾ, 27 ਨਵੰਬਰ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ-ਨਿਰਦੇਸ਼ਾ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ. ਲਾਭਪਾਤਰੀਆਂ ਨੂੰ 2 ਹਫਤਿਆਂ ਦੀ ਮੁਫਤ ਡੇਅਰੀ ਸਿਖਲਾਈ Dairy Training Course ਦੇਣ ਲਈ ਬੈਚ 01 ਦਸੰਬਰ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਸਰਦੂਲਗੜ Sardoolgarh ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਵਿੰਦਰ ਸਿੰਘ ਸਿੱਧੂ ਨੇ ਸਾਂਝੀ ਕੀਤੀ।
ਉਨ੍ਹਾਂ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਕੇਵਲ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜੋ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਣਗੇ, ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਦੇ ਦਰਮਿਆਨ ਹੋਵੇ ਅਤੇ ਦਿਹਾਤੀ ਏਰੀਏ ਦੇ ਰਹਿਣ ਵਾਲੇ ਹੋਣ ਅਤੇ ਉਹ ਘੱਟੋ-ਘੱਟ ਪੰਜਵੀਂ ਪਾਸ ਹੋਣ। ਸਿਖਿਆਰਥੀਆਂ ਲਈ ਚਾਹ-ਪਾਣੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡੇਅਰੀ ਵਿਭਾਗ ਵੱਲੋਂ ਇਹ ਸਿਖਲਾਈ ਮੁਫਤ ਦਿੱਤੀ ਜਾ ਰਹੀ ਹੈ, ਸਿਖਲਾਈ ਉਪਰੰਤ ਪ੍ਰਤੀ ਸਿਖਿਆਰਥੀ ਨੂੰ 3500/- ਰੁਪਏ ਵਜੀਫਾ ਵੀ ਦਿੱਤਾ ਜਾਵੇਗਾ।
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਵਿੰਦਰ ਸਿੰਘ ਸਿੱਧੂ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਿਖਲਾਈ ਕੋਰਸ ਦਾ ਪੂਰਾ ਲਾਹਾ ਲੈਣ ਅਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਕਮਰਾ ਨੰਬਰ 302-ਈ, ਦੂਸਰੀ ਮੰਜਿਲ, ਬਠਿੰਡਾ ਵਿਖੇ ਫਾਰਮ ਭਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆਂ ਜਾਂਦਾ ਹੈ ਕਿ ਸਫਲਤਾ ਪੂਰਵਕ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ। ਚਾਹਵਾਨ ਵਧੇਰੇ ਜਾਣਕਾਰੀ ਲਈ 99148-01227 ‘ਤੇ ਸੰਪਰਕ ਕਰ ਸਕਦੇ ਹਨ।
No comments:
Post a Comment