Saturday, November 29, 2025

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਈ ਗਈ

ਸਾਲ 2025-26 ਦੌਰਾਨ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਐਸ ਏ ਐਸ ਨਗਰ ਵੱਲੋਂ ਆਤਮਾ ਸਕੀਮ ATMA Scheme ਅਧੀਨ ਕਿਸਾਨ ਵਿਕਾਸ ਚੈਂਬਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ Farmer Training Camp ਲਗਾਇਆ ਗਿਆ। ਇਸ ਕੈਂਪ ਵਿੱਚ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਤੇ ਸਿਖਲਾਈ) ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ ਗਈ। ਕੈਂਪ ਵਿੱਚ ਆਏ ਹੋਏ ਕਿਸਾਨਾਂ ਨਾਲ ਖੇਤੀ ਸਬੰਧੀ ਪੰਜਾਬ ਸਰਕਾਰ ਵੱਲੋਂ ਬਣਦੀ ਹਰੇਕ ਤਰ੍ਹਾਂ ਦੀ ਸਹੂਲਤ ਕਿਸਾਨਾਂ ਨੂੰ ਮੁਹੱਇਆ ਕਰਵਾਉਣ ਦਾ ਯਕੀਨ ਦਿਵਾਇਆ ਅਤੇ ਕਿਸਾਨ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।


ਮੁੱਖ ਖੇਤੀਬਾੜੀ ਅਫਸਰ, ਡਾ. ਗੁਰਮੇਲ ਸਿੰਘ ਨੇ ਹਾੜ੍ਹੀ ਦੀਆਂ ਫਸਲਾਂ, ਫਸਲੀ ਵਿਭਿੰਨਤਾ, ਕੁਦਰਤੀ ਸੋਮੇ, ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਡਾ. ਗੁਰਮੀਤ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ, ਐਸ ਏ ਐਸ ਨਗਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜਿੱਥੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਦੀ ਲੋੜ ਹੈ ਉੱਥੇ ਬੇਲੋੜੇ ਖਰਚਿਆਂ ਤੋਂ ਪਰਹੇਜ਼ ਕਰਨਾ ਵੀ ਸਮੇਂ ਦੀ ਲੋੜ ਹੈ। ਕੈਂਪ ਵਿੱਚ ਭਾਗ ਲੈ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਅਸਿਸਟੈਂਟ ਪ੍ਰੋਫੈਸਰ ਡਾ. ਹਰਮੀਤ ਕੌਰ ਵੱਲੋਂ ਹਾੜ੍ਹੀ ਦੀਆਂ ਫਸਲਾਂ ਦੇ ਕੀੜੇ ਮਕੌੜਿਆਂ ਦੀ ਰੋਕਥਾਮ ਬਾਰੇ ਵਿਸਥਾਰ ਵਿੱਚ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਅਸਿਸਟੈਂਟ ਪ੍ਰੋਫੈਸਰ ਮੁਨੀਸ਼ ਸ਼ਰਮਾ ਵੱਲੋਂ ਫਲ ਅਤੇ ਸਬਜੀਆਂ ਦੀ ਕਾਸ਼ਤ ਅਤੇ ਪੰਜਾਬ ਐਗਰੋ ਤੋਂ ਅਧਿਕਾਰੀ ਤਰੁਣ ਸ਼ਰਮਾ ਵੱਲੋਂ ਜਿੰਮੀਦਾਰਾਂ ਨੂੰ ਆਰਗੈਨਿਕ ਖੇਤੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਭੂਮੀ ਰੱਖਿਆ, ਬਾਗਬਾਨੀ, ਐਫ ਪੀ ਓਜ਼ ਅਤੇ ਖੇਤੀ ਇਨਪੁਟਸ ਤਿਆਰ ਕਰਨ ਵਾਲੀਆਂ ਫਰਮਾਂ ਵੱਲੋਂ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕਰਨ ਲਈ ਸਟਾਲ ਲਗਾਏ ਗਏ।

ਖੇਤੀ ਵਿਭਾਗ ਦੁਆਰਾ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਾਂ ਦੀ ਜ਼ਿਲ੍ਹੇ ਦੇ ਵੱਖ-ਵੱਖ ਕਿਸਾਨਾਂ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਵਿਸ਼ੇਸ਼ ਤੌਰ 'ਤੇ ਕੈਂਪ ਵਿੱਚ ਭਾਗ ਲੈ ਰਹੇ ਕਿਸਾਨਾਂ ਦੀ ਖਿੱਚ ਦਾ ਕੇਂਦਰ ਰਹੀ। ਇਸ ਜ਼ਿਲ੍ਹਾ ਪੱਧਰੀ ਕੈਂਪ ਦੇ ਮੰਚ ਦਾ ਸੰਚਾਲਨ ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਐਸ ਏ ਐਸ ਨਗਰ ਅਤੇ ਡਾ. ਦਾਨਿਸ਼ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਮਾਜਰੀ ਨੇ ਕੀਤਾ। ਮੁੱਖ ਖੇਤੀਬਾੜੀ ਅਫਸਰ, ਐਸ ਏ ਐਸ ਨਗਰ, ਡਾ. ਗੁਰਮੇਲ ਸਿੰਘ ਨੇ ਇਸ ਕੈਂਪ ਵਿੱਚ ਭਾਗ ਲੈ ਰਹੇ ਸਮੂਹ ਕਿਸਾਨ ਵੀਰਾਂ, ਕਿਸਾਨ ਬੀਬੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ।


No comments:

Post a Comment

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...