Wednesday, December 3, 2025

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ, 4 ਦਸੰਬਰ,

          ਖੇਤੀ-ਇਨਪੁਟਸ ਜਿਵੇਂ ਕਿ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਸਬੰਧੀ ਕਾਰੋਬਾਰ ਸ਼ੁਰੂ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗਪੰਜਾਬ Agriculture and Farmer Welfare Department Punjab ਵਲੋਂ ਲਾਈਸੈਂਸ ਲੈਣਾ ਜ਼ਰੂਰੀ ਹੈ। ਇਹਨਾਂ ਲਾਇਸੰਸਾਂ ਲਈ ਅਪਲਾਈ ਕਰਨ ਲਈ ਬਿਨੈਕਾਰ ਨੂੰ ਸਰਕਾਰ ਵਲੋਂ ਮਨਜੂਰਸ਼ੁਦਾ ਡਿਪਲੋਮਾ ਇਨ ਐਗਰੀਕਲਚਰ ਐਕਸਟੈਂਸ਼ਨ ਸਰਵਸਿਸ ਫਾਰ ਇੰਨਪੁਟ ਡੀਲਰਜ  Diploma in Agriculture Extension Services for Input Dealers (DAESI) ਕੀਤਾ ਹੋਣਾ ਲਾਜ਼ਮੀ ਹੈ। ਜ਼ਿਲ੍ਹਾ ਮੋਗਾ Moga ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਆਤਮਾ ਸਕੀਮ ATMA Scheme ਅਧੀਨ ਇਸ ਡਿਪਲੋਮੇ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਪ੍ਰੋਗਰਾਮ ਦੇ ਅਧੀਨ ਅਪਲਾਈ ਕਰਨ ਲਈ ਆਖਰੀ ਮਿਤੀ 17 ਦਸੰਬਰ ਹੈ ਅਤੇ ਚਾਹਵਾਨ ਵਿਅਕਤੀ Agriculture Technology Management Agency ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ATMA)ਮੋਗਾ ਦੇ ਕਮਰਾ ਨੰ: ਸੀ-208-209ਜਿਹਲਮ-ਚੇਨਾਬ ਬਲਾਕਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਮੋਗਾ ਵਿੱਚ ਸੰਪਰਕ ਕਰ ਸਕਦੇ ਹਨ

       

   ਮੁੱਖ ਖੇਤੀਬਾੜੀ ਅਫ਼ਸਰ, ਡਾ. ਗੁਰਪ੍ਰੀਤ ਸਿੰਘ Dr Gurpreet Singh ਨੇ ਦੱਸਿਆ ਕਿ ਪ੍ਰੋਗਰਾਮ ਦਾ ਹਰੇਕ ਬੈਚ ਸਿਰਫ 40 ਸੀਟਾਂ ਤੱਕ ਸੀਮਿਤ ਹੈ ਅਤੇ ਦਾਖਲਾ ਪਹਿਲਾਂ ਆਓ ਪਹਿਲਾਂ ਪਾਉ ਦੇ ਆਧਾਰ 'ਤੇ ਹੋਵੇਗਾ। ਪ੍ਰੋਜੈਕਟ ਡਾਇਰੈਕਟਰ (ਆਤਮਾ) ਡਾ. ਬਲਵਿੰਦਰ ਸਿੰਘ ਲੱਖੇਵਾਲੀ ਨੇ ਦੱਸਿਆ ਕਿ ਇਹ ਪ੍ਰੋਗਰਾਮ 48 ਹਫ਼ਤਿਆਂ 48 Weeks ਦੀ ਮਿਆਦ ਦਾ ਹੈ, ਜਿਸ ਵਿੱਚ ਇੱਕ ਕਲਾਸ ਪ੍ਰਤੀ ਹਫ਼ਤੇ, ਹਰ ਸ਼ਨੀਵਾਰ ਜਾਂ ਐਤਵਾਰ ਨੂੰ ਆਯੋਜਿਤ ਕੀਤੀ ਜਾਂਦੀ ਹੈ। ਡੀ.ਏ.ਈ.ਐਸ.ਆਈ. ਪ੍ਰੋਗਰਾਮ ਅਧੀਨ ਮੌਜੂਦਾ ਖੇਤੀਬਾੜੀ ਇਨਪੁਟ ਡੀਲਰ (ਲਾਈਸੈਂਸ ਧਾਰਕ), ਸਹਿਕਾਰੀ ਸਭਾਵਾਂ ਦਾ ਸਟਾਫ਼ ਅਤੇ ਨਵੇਂ ਸਿਖਿਆਰਥੀ ਅਪਲਾਈ ਕਰ ਸਕਦੇ ਹਨ ਇਸ ਪ੍ਰੋਗਰਾਮ ਅਧੀਨ ਅਪਲਾਈ ਕਰਨ ਲਈ ਘੱਟੋ-ਘੱਟ ਵਿੱਦਿਅਕ ਯੋਗਤਾ ਦਸਵੀਂ ਪਾਸ ਹੈ।

*ਪੰਜਾਬ ਸਰਕਾਰ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ*

ਬਾਗਬਾਨੀ ਮੰਤਰੀ ਵੱਲੋ ਰਾਜ ਪੱਧਰੀ ਸੈਮੀਨਾਰ-ਕਮ-ਪ੍ਰਦਰਸ਼ਨੀ ਦਾ ਉਦਘਾਟਨ

ਚੰਡੀਗੜ੍ਹ/ਲੁਧਿਆਣਾ, 3 ਦਸੰਬਰ


ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਲਾਡੋਵਾਲ, ਲੁਧਿਆਣਾ ਵਿਖੇ ਇੱਕ ਅਤਿ-ਆਧੁਨਿਕ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰ ਰਹੀ ਹੈ। 

ਲਾਡੋਵਾਲ ਵਿੱਚ ਬਾਗਬਾਨੀ ਵਿਭਾਗ Horticulture ਦੁਆਰਾ ਆਯੋਜਿਤ ਰਾਜ ਪੱਧਰੀ ਸੈਮੀਨਾਰ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਗਾਮੀ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਪੰਜਾਬ ਭਰ ਦੇ ਕਿਸਾਨਾਂ ਲਈ ਇੱਕ-ਸਟਾਪ ਗਿਆਨ ਕੇਂਦਰ ਵਜੋਂ ਕੰਮ ਕਰੇਗਾ ਜਿੱਥੇ ਹਰ ਕਿਸਮ ਦੇ ਫਲ, ਸਬਜ਼ੀਆਂ ਅਤੇ ਫੁੱਲਾਂ ਲਈ ਨਵੀਨਤਮ ਹਾਈ-ਟੈਕ ਕਾਸ਼ਤ ਅਭਿਆਸਾਂ ਨੂੰ ਲਾਈਵ ਦਿਖਾਇਆ ਜਾਵੇਗਾ ਅਤੇ ਇੱਥੇ ਪ੍ਰਦਰਸ਼ਨੀ ਸਥਾਨਾਂ 'ਤੇ ਹੱਥੀਂ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਬਾਗਬਾਨੀ ਅਪਣਾਉਣ ਲਈ ਪ੍ਰੇਰਿਤ ਵੀ ਕਰੇਗਾ। 

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੈਂਕੜੇ ਪ੍ਰਗਤੀਸ਼ੀਲ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਉੱਚ-ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਤਬਦੀਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਬਾਗਬਾਨੀ ਵਿੱਚ ਹੀ ਕਿਸਾਨਾਂ ਦੀ ਆਮਦਨ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਦੁੱਗਣਾ ਕਰਨ ਅਤੇ ਖੁਸ਼ਹਾਲੀ ਲਿਆਉਣ ਦੀ ਸਮਰੱਥਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੇਂਦਰ ਉਸ ਤਬਦੀਲੀ ਦਾ ਰਾਹ ਬਣੇਗਾ। 


ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਬਿਨਾਂ ਕਿਸੇ ਝਿਜਕ ਦੇ ਬਾਗਬਾਨੀ ਵੱਲ ਰੁਖ਼ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਹਰ ਕਦਮ 'ਤੇ ਵਿਭਾਗ ਵੱਲੋਂ ਪੂਰੀ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਇਸ ਮੌਕੇ ਕਿਸਾਨਾਂ ਦੁਆਰਾ ਉਠਾਈਆਂ ਗਈਆਂ ਵਿਅਕਤੀਗਤ ਸਮੱਸਿਆਵਾਂ ਨੂੰ ਗੌਰ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਇਸਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲਾਡੋਵਾਲ ਕੇਂਦਰ ਵਿਖੇ ਸਾਰੇ ਸਟਾਲਾਂ ਅਤੇ ਆਉਣ ਵਾਲੇ ਬੁਨਿਆਦੀ ਢਾਂਚੇ ਦੇ ਯੂਨਿਟਾਂ ਦਾ ਵੀ ਨਿਰੀਖਣ ਕੀਤਾ।

ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਨੇ ਦੁਹਰਾਇਆ ਕਿ ਵਿਭਾਗ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਬਾਗਬਾਨੀ ਮਿਸ਼ਨ, ਆਰ.ਕੇ.ਵੀ.ਵਾਈ. ਅਤੇ ਹੋਰ ਸਾਰੀਆਂ ਯੋਜਨਾਵਾਂ ਤਹਿਤ ਵਿੱਤੀ ਸਹਾਇਤਾ ਦੇਣ ਲਈ ਤਿਆਰ ਹੈ। ਉਨ੍ਹਾਂ ਸਹੀ ਤੇ ਸਟੀਕ ਢੰਗ-ਤਰੀਕੇ ਅਤੇ ਡਿਜੀਟਲ ਤਕਨਾਲੋਜੀਆਂ ਨੂੰ ਅਪਣਾ ਕੇ ਲਾਗਤ ਖ਼ਰਚ ਨੂੰ ਘਟਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ।


ਪ੍ਰਦਰਸ਼ਨੀ ਦੌਰਾਨ ਟੌਪਕੌਨ ਕੰਪਨੀ ਨੇ ਲਾਈਵ ਫੀਲਡ ਪ੍ਰਦਰਸ਼ਨ ਰਾਹੀਂ ਜੀ.ਪੀ.ਐਸ.-ਅਧਾਰਤ ਆਟੋ-ਸਟੀਅਰਿੰਗ ਤਕਨਾਲੋਜੀ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਸਮੇਂ, ਬਾਲਣ, ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਵੱਡੀ ਬੱਚਤ ਦੇ ਨਾਲ ਇਕਸਾਰ ਬਿਜਾਈ, ਛਿੜਕਾਅ ਅਤੇ ਕਟਾਈ ਨੂੰ ਉਜਾਗਰ ਕੀਤਾ ਗਿਆ। ਹਾਈਗ੍ਰੋਕਸਿਸ ਹੁਮਿਡੀਆ ਲੈਬ ਪ੍ਰਾਈਵੇਟ ਲਿਮਟਿਡ ਨੇ ਫੌਰੀ ਢੰਗ ਨਾਲ ਮਿੱਟੀ ਦੀ ਡਿਜੀਟਲ ਜਾਂਚ ਵਿਧੀ ਅਤੇ ਮੌਕੇ 'ਤੇ ਹੀ ਸੌਇਲ ਹੈਲਥ ਕਾਰਡ ਬਣਾਉਣ ਦੇ ਕੰਮ ਨੂੰ ਪ੍ਰਦਰਸ਼ਿਤ ਕੀਤਾ। ਇਸ ਪ੍ਰਦਰਸ਼ਨੀ ਨੂੰ ਰਾਜ ਭਰ ਦੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਇਸ ਮੌਕੇ ਜਾਇੰਟ ਡਾਇਰੈਕਟਰ ਬਾਗਬਾਨੀ ਡਾ. ਹਰਮੇਲ ਸਿੰਘ, ਜਾਇੰਟ ਵਿਕਾਸ ਕਮਿਸ਼ਨਰ ਡਾ. ਗੁਰਸ਼ਰਨ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਹਰਪ੍ਰੀਤ ਸਿੰਘ ਸੇਠੀ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਦਲਬੀਰ ਸਿੰਘ, ਅਸਿਸਟੈਂਟ ਡਾਇਰੈਕਟਰ ਡਾ. ਵਿਜੇ ਪ੍ਰਤਾਪ, ਡਾ. ਨਿਖਿਲ ਅੰਬੀਸ਼ ਮਹਿਤਾ, ਡਾ. ਗੁਰਪ੍ਰੀਤ ਕੌਰ, ਡਾ. ਨਵਜੋਤ ਕੌਰ, ਡਾ. ਸ਼ੈਲੀ ਸੰਧੂ ਅਤੇ ਬਾਗਬਾਨੀ ਵਿਕਾਸ ਅਧਿਕਾਰੀ ਜਸਪ੍ਰੀਤ ਕੌਰ ਗਿੱਲ ਸ਼ਾਮਲ ਸਨ।

Tuesday, December 2, 2025

ਕੇ.ਵੀ.ਕੇ. ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਮਾਨਸਾ, 02 ਦਸੰਬਰ:


          ਕ੍ਰਿਸ਼ੀ ਵਿਗਿਆਨ ਕੇਂਦਰਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਮਾਤਾ ਸੀਤੋ ਦੇਵੀ ਕਾਲਜ ਆਫ਼ ਐਜੂਕੇਸ਼ਨਕੋਟ ਧਰਮੂ ਵਿਖੇ ਕਾਲਜ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।

        ਪ੍ਰੋਗਰਾਮ ਦੀ ਸ਼ੁਰੂਆਤ ਵਿਚ ਐਸੋਸੀਏਟ ਡਾਇਰੈਕਟਰਡਾਅਜੀਤ ਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵਧ ਜਾਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂਕਿਸਾਨਾਂ ਨੂੰ ਧੂੰਏ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ।

        ਇਸ ਮੌਕੇ ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ)ਇੰਜ. ਅਲੋਕ ਗੁਪਤਾ ਨੇ ਵਿਦਿਆਰਥੀਆਂ ਨੂੰ ਸੁਪਰਸੀਡਰਹੈਪੀ ਸੀਡਰ ਅਤੇ ਸਮਾਰਟ ਸੀਡਰ ਵਰਗੀਆਂ ਨਵੀਨਤਮ ਖੇਤੀਬਾੜੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਜੋ ਪਰਾਲੀ ਦੀ ਸੰਭਾਲ ਲਈ ਬਹੁਤ ਲਾਭਦਾਇਕ ਹਨ।

        ਅਖੀਰ ਵਿੱਚ ਸਹਾਇਕ ਪ੍ਰੋਫੈਸਰਪਸ਼ੂ ਵਿਗਿਆਨ ਡਾ. ਅਜੈ ਸਿੰਘ ਨੇ ਬੱਚਿਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਅਤੇ ਪ੍ਰੋਗਰਾਮ ਵਿੱਚ ਵੱਖ ਵੱਖ ਮਾਹਿਰਾਂ ਵੱਲੋਂ ਦੱਸੇ ਨੁਕਤੇ ਆਪਣੇ ਮਾਪਿਆਂ ਨਾਲ ਸਾਂਝੇ ਕਰਨ ਬਾਰੇ ਵੀ ਪ੍ਰੇਰਿਆ। ਕੈਂਪ ਦੌਰਾਨ ਕਰਵਾਏ ਲੇਖਪੇਂਟਿੰਗ ਅਤੇ ਸਵਾਲ ਜਵਾਬ ਮੁਕਬਾਲਿਆਂ ਦੇ ਵਿੱਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ, 4 ਦਸੰਬਰ,           ਖੇਤੀ-ਇਨਪੁਟਸ ਜਿਵੇਂ ...