Tuesday, December 23, 2025

ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ" ਬਾਰੇ ਜਾਣਕਾਰੀ

- ਪੀਏਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਤੁਰੀ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ

ਭਵਾਨੀਗੜ੍ਹ/ਸੰਗਰੂਰ, 23 ਦਸੰਬਰ (Only Agriculture) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ
ਸਲਾਹਕਾਰ ਸੇਵਾ ਕੇਂਦਰ ਸੰਗਰੂਰ Sangrur ਨੇ ਭਵਾਨੀਗੜ੍ਹ ਸੰਗਰੂਰ ਦੇ ਨੇੜੇ ਪਿੰਡ ਤੁਰੀ ਵਿਖੇ “ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” 'Nutrition and Weed Management in Wheat ਤੇ ਕੇਂਦ੍ਰਿਤ ਇੱਕ ਕਿਸਾਨ ਗੋਸ਼ਟੀ Farmer Workshop ਦਾ ਆਯੋਜਨ ਕੀਤਾ। ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ, ਸੰਗਰੂਰ ਨੇ ਕਿਸਾਨਾਂ ਨੂੰ ਕਣਕ ਵਿੱਚ ਨਦੀਨਾਂ ਖਾਸ ਕਰਕੇ ਗੁੱਲੀ ਡੰਡਾ ਦੇ ਪ੍ਰਬੰਧਨ ਬਾਰੇ ਮਾਰਗਦਰਸ਼ਨ ਪ੍ਰਦਾਨ ਕੀਤਾ। ਉਹਨਾਂ ਕਿਹਾ ਕਿ ਪਹਿਲੇ ਪਾਣੀ ਤੋਂ ਬਾਅਦ ਸਿਫਾਰਸ਼ ਵੱਖ-ਵੱਖ ਨਦੀਨਨਾਸ਼ਕਾਂ ਜਿਵੇਂ ਕਿ ਆਈਸੋਪ੍ਰੋਟਿਊਰੋਨ 75 ਡਬਲਯੂਪੀ, ਟੋਪਿਕ, ਐਕਸੀਅਲ 5 ਈਸੀ (ਪਿਨੋਕਸੈਡੇਨ) ਅਤੇ ਲੋੜੀਂਦੀ ਮਾਤਰਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਣਕ ਵਿੱਚ ਮੈਂਗਨੀਜ਼ ਦੀ ਘਾਟ ਨੂੰ ਪੂਰਾ ਕਰਨ 'ਤੇ ਜ਼ੋਰ ਦਿੱਤਾ। ਮੈਂਗਨੀਜ਼ ਦੀ ਘਾਟ ਖਾਸ ਕਰਕੇ ਹਲਕੀਆਂ ਜ਼ਮੀਨਾਂ ਵਿੱਚ ਦੇਖਣ ਨੂੰ ਮਿਲਦੀ ਹੈ। ਇਸ ਤੋਂ ਇਲਾਵਾ, ਮਿੱਟੀ ਪਰਖ ਦੇ ਨਤੀਜਿਆਂ ਦੇ ਆਧਾਰ 'ਤੇ ਪਹਿਲੀ ਸਿੰਚਾਈ ਤੋਂ ਬਾਅਦ ਲੋੜੀਂਦੀ ਯੂਰੀਆ ਦੀਆਂ ਸਿਫ਼ਾਰਸ਼ ਕੀਤੀ ਮਾਤਰਾ 'ਤੇ ਵੀ ਚਰਚਾ ਕੀਤੀ ਗਈ।
ਕਿਸਾਨਾਂ ਨੇ ਕਈ ਸਵਾਲ ਪੁੱਛੇ, ਜਿਨ੍ਹਾਂ ਵਿੱਚ ਨੈਨੋ-ਯੂਰੀਆ Urea  ਦੀ ਵਰਤੋਂ, ਸਲਫਰ ਖਾਦਾਂ Sulfur  ਦੀ ਜ਼ਰੂਰਤ, ਮਿੱਟੀ ਅਤੇ ਪਾਣੀ ਦੇ ਨਮੂਨੇ Soil and Water Sample ਲੈਣ ਦੇ ਤਰੀਕੇ, ਯੂਰੀਏ ਦੇ ਛਿੜਕਾਅ ਦੀ ਮਾਤਰਾ, ਮੈਂਗਨੀਜ਼ ਅਤੇ ਜ਼ਿੰਕ ਦੀ ਘਾਟ ਦੇ ਲੱਛਣਾਂ ਦੀ ਪਛਾਣ, ਕਣਕ ਦੀ ਪੈਦਾਵਾਰ ਵਿੱਚ ਪੋਟਾਸ਼ੀਅਮ ਨਾਈਟ੍ਰੇਟ Potassium Nitrate ਦੀ ਵਰਤੋਂ ਦੀ ਭੂਮਿਕਾ ਆਦਿ ਸ਼ਾਮਲ ਹਨ, ਸਾਰੇ ਸਵਾਲਾਂ ਨੂੰ ਚੰਗੀ ਤਰ੍ਹਾਂ ਸੰਬੋਧਿਤ ਕੀਤਾ ਗਿਆ। ਇਸ ਤੋਂ ਇਲਾਵਾ, ਕਿਸਾਨਾਂ ਦੁਆਰਾ ਖਰੀਦ ਲਈ ਪੀਏਯੂ ਸਾਹਿਤ ਉਪਲਬਧ ਕਰਵਾਇਆ ਗਿਆ। ਇਸ ਗੋਸ਼ਟੀ ਵਿੱਚ ਪਸ਼ੂਆਂ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ, ਬਾਈਪਾਸ ਫੈਟ ਅਤੇ ਪ੍ਰੀਮਿਕਸ ਦੀ ਪ੍ਰਦਰਸ਼ਨੀ ਅਤੇ ਵਿਕਰੀ ਵੀ ਕੀਤੀ ਗਈ। ਅੰਤ ਵਿੱਚ ਸ. ਮਨਜੀਤ ਸਿੰਘ ਦੇ ਕਣਕ ਦੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ।

No comments:

Post a Comment

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...