ਸੰਗਰੂਰ, 18 ਦਸੰਬਰ (Only Agriculture) - ਪੰਜਾਬ ਵਿੱਚ ਖੇਤੀ ਵਿਭਿੰਨਤਾ Crop Diversification ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ Punjab Government ਵੱਲੋਂ ਕੀਤੇ ਜਾਂਦੇ ਯਤਨਾਂ ਅਧੀਨ ਬਾਗਬਾਨੀ ਵਿਭਾਗ Horticulture Department Punjab ਵੱਲੋਂ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ Mohinder Bhagat ਦੀ ਅਗਵਾਈ ਹੇਠ ਅਤੇ ਡਾਇਰੈਕਟਰ ਬਾਗਬਾਨੀ ਪੰਜਾਬ ਸ਼੍ਰੀਮਤੀ ਸੈਲਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਫਲ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਲਈ ਵਿਭਾਗ ਦੀਆਂ ਸਕੀਮਾਂ ਨੂੰ ਵੱਧ ਤੋਂ ਵੱਧ ਬਾਗਬਾਨੀ ਕਿੱਤੇ ਨਾਲ ਜੁੜੇ ਕਿਸਾਨਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਡਿਪਟੀ ਡਾਇਰੈਕਟਰ ਬਾਗਬਾਨੀ, ਸੰਗਰੂਰ Sangrur ਸ੍ਰੀ ਹਰਦੀਪ ਸਿੰਘ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਮੁੱਖ ਤੌਰ ਤੇ ਕੌਮੀ ਬਾਗਬਾਨੀ ਮਿਸ਼ਨ National Horticulture Mission ਸਕੀਮ ਅਧੀਨ ਨਵਾਂ ਬਾਗ ਲਗਾਉਣ ਲਈ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ ਲਈ, ਹਾਈਬ੍ਰਿਡ ਸਬਜ਼ੀਆਂ ਦੀ ਖੇਤੀ ਲਈ, ਪੌਲੀ ਹਾਊਸ/ਸ਼ੇਡ ਨੈੱਟ ਹਾਊਸ ਲਈ Poly House, Net House, ਵਰਮੀ ਕੰਪੋਸਟ ਯੂਨਿਟ Varmi Compost Unit ਲਗਾਉਣ ਲਈ 40-50 ਪ੍ਰਤੀਸ਼ਤ ਸਬਸਿਡੀ Subsidy ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਸਹਾਇਕ ਧੰਦੇ ਜਿਵੇਂ ਕਿ ਸ਼ਹਿਦ ਦੀਆਂ Bee Keeping ਮੱਖੀ ਪਾਲਣ ਲਈ 1600/- ਰੁਪਏ ਪ੍ਰਤੀ ਬਕਸਾ ਸਮੇਤ 8 ਫਰੇਮ ਮੱਖੀ, ਖੁੰਬ ਪੈਦਾ ਕਰਨ ਲਈ, ਖੁੰਬਾਂ ਦਾ ਬੀਜ ਤਿਆਰ ਕਰਨ ਲਈ, ਖੁੰਬ ਕੰਪੋਸਟ ਲਗਾਉਣ ਲਈ, ਬਾਗਬਾਨੀ ਮਸ਼ੀਨਰੀ ਜਿਵੇਂ ਟਰੈਕਟਰ 20 ਐਚ.ਪੀ, ਨੈਪ ਸੈਕ ਸਪਰੇਅਰ, ਬੂਮ ਸਪਰੇਅਰ ਅਤੇ ਪਾਵਰ ਟਿੱਲਰ ਤੇ 40-50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕੋਲਡ ਸਟੋਰ ਤੇ 35% ਸਬਸਿਡੀ ਦਿੱਤੀ ਜਾ ਰਹੀਂ ਹੈ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਨ੍ਹਾਂ ਮੌਜੂਦਾ ਸਕੀਮਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੁਝ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਬਾਗਬਾਨ ਸਬਸਿਡੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਾਗਾਂ ਅਧੀਨ ਰਕਬਾ ਵਧਾਉਣ ਲਈ ਤੁਪਕਾ ਸਿੰਚਾਈ Drip Irrigation ਅਧੀਨ ਨਵੇਂ ਬਾਗ ਲਗਾਉਣ ਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਇਨਸੈਂਟਿਵ ਦਿੱਤਾ ਜਾਵੇਗਾ। ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਦੱਸਿਆ ਕਿ ਬਾਗਬਾਨ ਮਾਇਕਰੋ ਇਰੀਗੇਸ਼ਨ ਸਕੀਮ Micro Irrigation ਅਧੀਨ ਸਬਸਿਡੀ ਲੈਣ ਤੋਂ ਬਾਅਦ ਵੀ ਇਸ ਇੰਨਸੈਟਿਵ ਦਾ ਲਾਭ ਲੈ ਸਕਦੇ ਹਨ ਅਤੇ ਇਸ ਇਨਸੈਟਿਵ ਲਈ ਨਵੇਂ ਬਾਗ ਅਧੀਨ ਰਕਬੇ ਦੀ ਵੱਧ ਤੋਂ ਵੱਧ ਕੋਈ ਸੀਮਾਂ ਨਹੀਂ ਰੱਖੀ ਗਈ ਹੈ।
ਇਸ ਤੋਂ ਇਲਾਵਾ ਮੰਡੀਕਰਣ ਲਈ ਵੀ ਜਿਮੀਦਾਰਾਂ ਨੂੰ ਇੱਕ ਵਾਰੀ ਵਰਤੋਂ ਯੋਗ ਪਲਾਸਟਿਕ ਕਰੇਟ ਅਤੇ ਡੱਬਿਆਂ ਤੇ 50 ਫੀਸਦੀ ਸਬਸਿਡੀ ਦੇਣ ਦੀ ਸਕੀਮ ਨਵੀਂ ਸ਼ੁਰੂ ਕੀਤੀ ਗਈ ਹੈ। ਬਾਗਬਾਨੀ ਫਸਲਾਂ ਦੀ ਕਾਸ਼ਤ ਕਰਨ ਵਾਲੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਅਲੱਗ ਤੋਂ ਬਜਟ ਰੱਖਿਆ ਗਿਆ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਅੱਗੇ ਲਿਜਾਇਆ ਜਾ ਸਕੇ ਅਤੇ ਖੇਤੀ ਵਿਭਿੰਨਤਾ ਰਾਹੀਂ ਕਣਕ ਝੋਨੇ ਦੇ ਰਵਾਇਤੀ ਚੱਕਰ ਵਿੱਚੋਂ ਕਿਸਾਨਾਂ ਨੂੰ ਬਾਹਰ ਕੱਢਿਆ ਜਾ ਸਕੇ। ਇਹਨਾਂ ਸਕੀਮਾਂ ਸਬੰਧੀ ਵਧੇਰੇ ਜਾਣਕਾਰੀ ਲਈ ਆਪਣੇ ਬਲਾਕਾਂ ਦੇ ਸਬੰਧਤ ਬਾਗਬਾਨੀ ਵਿਕਾਸ ਅਫਸਰਾਂ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

No comments:
Post a Comment