• ਕਿਸਾਨਾਂ ਨੂੰ ਨਿਰਧਾਰਿਤ ਸਰਕਾਰੀ ਰੇਟਾਂ ’ਤੇ ਹੀ ਖਾਦ ਉਪਲਬਧ ਕਰਵਾਉਣੀ ਬਣਾਈ ਜਾਵੇ ਯਕੀਨੀ
• ਸ਼ਿਕਾਇਤ ਮਿਲਣ ’ਤੇ ਸਬੰਧਤ ਡੀਲਰ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ
ਬਠਿੰਡਾ, 31 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ Rajesh Dhiman ਨੇ ਜ਼ਿਲ੍ਹੇ ਦੇ ਡਿਸਟਰੀਬਿਊਟਰਾਂ ਤੇ ਡੀਲਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਯੂਰੀਆ Urea ਤੇ ਹੋਰ ਖਾਦਾਂ ਦੀ ਕਾਲਾਬਜ਼ਾਰੀ, ਜਮ੍ਹਾਂਖੋਰੀ ਜਾਂ ਨਿਸ਼ਚਿਤ ਦਰ ਤੋਂ ਵੱਧ ਕੀਮਤਾਂ ’ਤੇ ਵਿਕਰੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਿਰਧਾਰਿਤ ਸਰਕਾਰੀ ਰੇਟਾਂ ’ਤੇ ਹੀ ਖਾਦ ਉਪਲਬਧ ਕਰਵਾਉਣੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ Deputy Commissioner ਨੇ ਇਹ ਵੀ ਸਪੱਸ਼ਟ ਕੀਤਾ ਕਿ ਖਾਦਾਂ ਨਾਲ ਹੋਰ ਪਦਾਰਥਾਂ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਇਸ ਤਰ੍ਹਾਂ ਦੀ ਕੋਈ ਵੀ ਸ਼ਿਕਾਇਤ ਮਿਲਣ ’ਤੇ ਸਬੰਧਤ ਡੀਲਰ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਖਾਦਾਂ ਦੀ ਵਿਕਰੀ ਅਤੇ ਸਟਾਕ ਦੀ ਨਿਰੰਤਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇ ਕੋਈ ਵੀ ਡੀਲਰ ਜਾਂ ਡਿਸਟਰੀਬਿਊਟਰ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦਾ ਲਾਇਸੈਂਸ ਰੱਦ ਕਰਨ ਸਮੇਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ, ਤਾਂ ਜੋ ਖਾਦਾਂ ਦੀ ਨਿਰਵਿਘਨ ਅਤੇ ਪਾਰਦਰਸ਼ੀ ਸਪਲਾਈ ਯਕੀਨੀ ਬਣਾਈ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ Bathinda ਡਾ ਹਰਬੰਸ ਸਿੰਘ ਸਿੱਧੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਬਲਾਕ ਸੰਗਤ ਵਿਖੇ ਪਿੰਡਾਂ ਵਿੱਚ ਕੀਟਨਾਸ਼ਕ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪਿੰਡਾਂ ‘ਚ ਰਾਊਡਅੱਪ ਸਪਰੇਅ ਸੰਬੰਧੀ ਸਪੈਸ਼ਲ ਚੈਕਿੰਗ ਕੀਤੀ ਗਈ। ਇਸ ਤਰ੍ਹਾਂ ਮੱਲਾਵਾਲਾ ਵਿਖੇ ਕੀਟਨਾਸ਼ਕ ਡੀਲਰਾਂ ਦੀ ਵੀ ਚੈਕਿੰਗ ਕੀਤੀ ਗਈ ਹੈ ਤੇ ਚੈਕਿੰਗ ਦੌਰਾਨ ਕਿਸੇ ਪ੍ਰਕਾਰ ਦੀ ਗ਼ੈਰ ਸਿਫਾਰਸ਼ ਕੀਟਨਾਸ਼ਕ ਨਹੀਂ ਪਾਈਂ ਗਈ।
ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।

No comments:
Post a Comment