*ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ*
ਮਾਨਸਾ, 23 ਦਸੰਬਰ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੀਆਂ ਫਸਲਾਂ Rabi Crops ਸਬੰਧੀ ਦਫ਼ਤਰ ਬਲਾਕ ਖੇਤੀਬਾੜੀ ਅਫਸਰ, ਝੁਨੀਰ Jhuneer ਵਿਖੇ ਕਿਸਾਨ ਸਿਖਲਾਈ ਕੈਂਪ Farmer Training Camp ਲਗਾਇਆ ਗਿਆ, ਜਿਸ ਵਿੱਚ ਲਗਭਗ 120 ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਹਰਵਿੰਦਰ ਸਿੰਘ ਸਿੱਧੂ ਨੇ ਖੇਤੀਬਾੜੀ ਵਿਭਾਗ, ਮਾਨਸਾ ਵੱਲੋਂ ਚਲਾਈਆਂ ਜਾ ਰਹੀਆਂ ਵੱਖ—ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਅਤੇ ਇਹਨਾਂ ਸਕੀਮਾਂ ਦਾ ਲਾਹਾ ਲੈਣ ਲਈ ਕਿਸਾਨਾਂ ਨੂੰ ਪ੍ਰੇਰਿਆ।
ਉਨ੍ਹਾਂ ਕੈਂਪ ਵਿੱਚ ਮੌਜੂਦ ਕਿਸਾਨਾਂ ਨੂੰ ਖੇਤੀ ਖਰਚੇ ਘਟਾਉਣ, ਖੇਤੀਬਾੜੀ ਮਹਿਕਮੇ ਦੀਆਂ ਸਿਫ਼ਾਰਸ਼ਾਂ ਨੂੰ ਮੰਨ ਕੇ ਖੇਤੀ ਦੇ ਵਿੱਚੋਂ ਆਮਦਨ ਵਧਾਉਣ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਕਣਕ ਦੀ ਫ਼ਸਲ ਵਿੱਚ ਮੈਗਨੀਜ਼ ਤੱਤਾਂ ਦੀ ਘਾਟ ਪਾਈ ਜਾ ਰਹੀ ਹੈ, ਜਿਸ ਬਾਬਤ ਕਿਸਾਨਾਂ ਨੂੰ ਕਣਕ ਉੱਪਰ ਸਪਰੇਅ ਕਰਨ ਦੀ ਸਲਾਹ ਦਿੱਤੀ।
ਇਸ ਮੌਕੇ ਨਵਕਰਨਜੋਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਣਕ ਅਤੇ ਸਰ੍ਹੋਂ ਦੀ ਫ਼ਸਲ ਦੀਆਂ ਕਿਸਮਾਂ, ਖਾਦ ਪ੍ਰਬੰਧ ਅਤੇ ਨਦੀਨ ਕੰਟਰੋਲ ਸਬੰਧੀ ਤਕਨੀਕੀ ਜਾਣਕਾਰੀ, ਅੰਮ੍ਰਿਤਪਾਲ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਣਕ ਅਤੇ ਸਰੋਂ ਦੀ ਫ਼ਸਲ ਦੀਆਂ ਬਿਮਾਰੀਆਂ ਅਤੇ ਹਾਨੀਕਾਰਕ ਕੀੜਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਜਾਣਕਾਰੀ ਸਾਂਝੀ ਕੀਤੀ।
ਸ੍ਰੀ ਸੁਲੇਖ ਕੁਮਾਰ ਮਹਿਲਾ, ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਖੇਤੀ ਸਹਾਇਕ ਧੰਦਿਆਂ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਸ੍ਰੀ ਚਮਨਦੀਪ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਮਾਨਸਾ ਵੱਲੋਂ ਆਤਮਾ ਸਕੀਮ ਅਤੇ ਪੀ.ਐੱਮ. ਕਿਸਾਨ ਨਿਧੀ ਸਕੀਮ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਸਿਧਾਰਥ ਤ੍ਰਿਪਾਠੀ, ਬਾਸਮਤੀ ਨਿਰਯਾਤ ਫਾਊਂਡੇਸ਼ਨ, ਨਵੀਂ ਦਿੱਲੀ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਬਾਸਮਤੀ ਦਾ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਸ ਨੂੰ ਬਾਹਰਲੇ ਦੇਸ਼ਾਂ ਵਿੱਚ ਭੇਜਣ ਲਈ ਪੈਮਾਨੇ, ਗੁਣਵੱਤਾ ਅਤੇ ਤਰੀਕਿਆਂ ਬਾਰੇ ਦੱਸਿਆ।
ਇਸ ਮੌਕੇ ਮਿਸ ਗੁਰਦੀਪ ਕੌਰ, ਖੇਤੀਬਾੜੀ ਵਿਕਾਸ ਅਫ਼ਸਰ, ਸੰਦੀਪ ਸਿੰਘ ਖੇਤੀਬਾੜੀ ਉੱਪ ਨਿਰੀਖਕ, ਬਲਜਿੰਦਰ ਸਿੰਘ ਖੇਤੀਬਾੜੀ ਉੱਪ ਨਿਰੀਖਕ ਅਤੇ ਕਮਲਦੀਪ ਸਿੰਘ ਸਹਾਇਕ ਤਕਨੀਕੀ ਮੈਨੇਜਰ ਤੋਂ ਇਲਾਵਾ ਜਗਸੀਰ ਸਿੰਘ, ਹਰੀਰਾਮ ਸਿੰਘ, ਸੇਵਕ ਸਿੰਘ, ਸਾਧੂ ਸਿੰਘ ਆਦਿ ਕਿਸਾਨ ਹਾਜ਼ਰ ਸਨ।
.jpeg)

No comments:
Post a Comment