Monday, December 8, 2025

ਕੇ.ਵੀ.ਕੇ. ਮਾਨਸਾ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ*

 ਮਾਨਸਾ, 9 ਦਸੰਬਰ:

          ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ KVK Mansa ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ Paddy Stubble Management  ਸਬੰਧੀ ਗਲੋਬਲ ਕਾਲਜ ਆਫ਼ ਹਾਇਰ ਐਜੂਕੇਸ਼ਨ, ਨੰਗਲ ਖੁਰਦ ਵਿਖੇ ਕਾਲਜ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।

        ਇਸ ਮੌਕੇ ਐਸੋਸੀਏਟ ਡਾਇਰੈਕਟਰ, ਡਾ. ਅਜੀਤ ਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ Paddy Stubble Burning ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵੱਧ ਜਾਂਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂ/ਕਿਸਾਨਾਂ ਨੂੰ ਧੂੰਏ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਬੇਨਤੀ ਕਰਨ।

        ਇਸ ਮੌਕੇ ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ),  ਇੰਜ. ਅਲੋਕ ਗੁਪਤਾ ਨੇ ਵਿਦਿਆਰਥੀਆਂ ਨੂੰ Super Seeder, Happy Seeder ਅਤੇ Smart Seeder ਵਰਗੀਆਂ ਨਵੀਨਤਮ ਖੇਤੀਬਾੜੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ, ਜੋ ਪਰਾਲੀ ਦੀ ਸੰਭਾਲ ਲਈ ਬਹੁਤ ਲਾਭਦਾਇਕ ਹਨ।

        ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ), ਡਾ. ਤੇਜਪਾਲ ਸਿੰਘ ਨੇ ਕੈਂਪ ਦੌਰਾਨ ਖੁਰਾਕ ਸੁਰੱਖਿਆ Food Security ਦੇ ਸਬੰਧ ਵਿਚ ਸਬਜ਼ੀਆਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਸਬਜ਼ੀਆਂ ਦੀ ਘਰੇਲੂ ਬਗੀਚੀ Kitchen Garden ਲਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕਰਵਾਏ ਲੇਖ, ਪੇਂਟਿੰਗ ਅਤੇ ਸਵਾਲ ਜਵਾਬ ਮੁਕਬਾਲਿਆਂ ਦੇ ਵਿੱਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

 

No comments:

Post a Comment