ਰੂਪਨਗਰ, 09 ਦਸੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ Horticulture Department Roopnagar ਵਲੋਂ ਆਤਮਾ ਸਕੀਮ ATMA Scheme ਅਧੀਨ ਬਲਾਕ ਰੂਪਨਗਰ ਦੇ ਪਿੰਡ ਪਤਿਆਲਾ ਵਿਖੇ ਇੱਕ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਅੰਬੂਜਾ ਫਾਊਂਡੇਸ਼ਨ Ambuja Foundation ਵੱਲੋਂ ਬਣਾਏ ਗਏ ਇਸ ਪਿੰਡ ਦੀਆਂ ਮਹਿਲਾ ਗਰੁੱਪ ਦੀਆਂ ਮਹਿਲਾਵਾਂ ਅਤੇ ਕਿਸਾਨਾਂ ਵੱਲੋਂ ਭਾਗ ਲਿਆ ਗਿਆ।
ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ ਡਾ. ਚਤੁਰਜੀਤ ਸਿੰਘ ਰਤਨ ਨੇ ਸਭ ਤੋਂ ਪਹਿਲਾਂ ਦੱਸਿਆ ਕਿ ਇਸ ਕੈਂਪ ਦਾ ਅਹਿਮ ਮੰਤਵ ਢੀਂਗਰੀ ਖੁੰਭ Mushroom Cultivation ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨਾ ਹੈ ਅਤੇ ਇਸ ਦੀ ਪੈਦਾਵਾਰ ਨੂੰ ਵਪਾਰਕ ਪੱਧਰ ਤੇ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦੀ ਕਾਸ਼ਤ ਕਰਕੇ ਸਰੀਰਕ ਖੁਰਾਕੀ ਤੱਤਾਂ ਦੀ ਆਪਣੀ ਲੋੜ ਪੂਰੀ ਕਰਨ ਦੇ ਨਾਲ ਨਾਲ ਆਰਥਿਕ ਫਾਇਦਾ ਲੈ ਸਕਣ।
ਡਾ. ਚਤੁਰਜੀਤ ਸਿੰਘ ਰਤਨ ਨੇ ਦੱਸਿਆ ਕਿ ਮਨੁੱਖੀ ਸਿਹਤ ਲਈ ਸੰਤੁਲਿਤ ਖੁਰਾਕ ਜਿਸ ਵਿਚ ਵਿਟਾਮਿਨ, ਖਣਿਜ, ਪ੍ਰੋਟੀਨ ਅਤੇ ਹੋਰ ਖੁਰਾਕੀ ਤੱਤ ਭਰਪੂਰ ਮਾਤਰਾ ਵਿਚ ਹੋਣ, ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਢੀਂਗਰੀ ਖੁੰਭ ਵਿਚਾਲੇ ਖੁਰਾਕੀ ਤੱਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਹ ਖੁੰਬ ਪ੍ਰੋਟੀਨ Protein ਦਾ ਇਕ ਉੱਤਮ ਸਰੋਤ ਹੋਣ ਦੇ ਨਾਲ ਨਾਲ ਇਸ ਵਿੱਚ ਫਾਈਬਰ ਅਤੇ ਵਿਟਾਮਿਨ ਡੀ Vitamin D ਭਰਪੂਰ ਮਾਤਰਾ ਵਿੱਚ ਮਿਲਦਾ ਹੈ ਜਦਕਿ ਇਸ ਵਿੱਚ ਚਰਬੀ ਨਾਮਾਤਰ ਹੈ। ਉਨ੍ਹਾਂ ਦੱਸਿਆ ਕਿ ਢੀਂਗਰੀ ਖੁੰਭ ਦੀ ਸਬਜ਼ੀ ਬਨਾਉਣ ਦੇ ਨਾਲ ਨਾਲ ਇਸ ਦਾ ਆਚਾਰ ਅਤੇ ਪਕੌੜੇ ਬਣਾ ਕੇ ਵੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਇਸ ਨੂੰ ਸੁਕਾ ਕੇ ਪਾਊਡਰ ਵੀ ਤਿਆਰ ਕੀਤਾ ਜਾ ਸਕਦਾ ਹੈ ਜਿਸ ਦੀ ਵਪਾਰਕ ਪੱਧਰ ਤੇ ਵੀ ਮੰਗ ਹੈ।
ਉਨ੍ਹਾਂ ਦੱਸਿਆ ਕਿ ਘਰੇਲੂ ਪੱਧਰ ਤੇ ਬੜੇ ਹੀ ਸੁਖਾਲੇ ਤਰੀਕੇ ਦੇ ਨਾਲ ਪੂਰੀ ਤਰ੍ਹਾਂ ਜੈਵਿਕ ਢੀਂਗਰੀ ਖੁੰਭ ਪੈਦਾ ਕੀਤੀ ਜਾ ਸਕਦੀ ਹੈ ਜਿਸ ਲਈ ਕੇਵਲ ਤੂੜੀ ਅਤੇ ਖੁੰਭ ਬੀਜ ਦੀ ਹੀ ਜ਼ਰੂਰਤ ਪੈਂਦੀ ਹੈ। ਢੀਂਗਰੀ ਖੁੰਭ ਦੀ ਕਾਸ਼ਤ ਦੌਰਾਨ ਤੂੜੀ ਵਿੱਚ ਨਮੀ ਦੀ ਸਹੀ ਮਾਤਰਾ ਨੂੰ ਕਾਇਮ ਰੱਖਣਾ ਅਤੇ ਇਸ ਨੂੰ ਵਧੇਰੇ ਤਾਪਮਾਨ ਤੋਂ ਬਚਾਉਣਾ ਖਾਸ ਤੌਰ ਤੇ ਧਿਆਨ ਰੱਖਣ ਯੋਗ ਗੱਲਾਂ ਹਨ।
ਇਸ ਮੌਕੇ ਵਿਭਾਗ ਦੇ ਸਬ ਇੰਸਪੈਕਟਰ ਸ਼੍ਰੀ ਸੁਮੇਸ਼ ਕੁਮਾਰ ਵੱਲੋਂ ਢੀਂਗਰੀ ਖੁੰਭ ਦੀ ਕਾਸ਼ਤ ਸਬੰਧੀ ਡੈਮੋਨਸਟਰੇਸ਼ਨ ਵੀ ਕਰਕੇ ਦਿਖਾਈ ਗਈ। ਇਸ ਕੈਂਪ ਦੇ ਅੰਤ ਵਿੱਚ ਡਾ. ਰਤਨ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਹਰੇਕ ਨੂੰ ਢੀਂਗਰੀ ਖੁੰਭ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਾਗਬਾਨੀ ਵਿਭਾਗ ਵਲੋਂ ਕੈਂਪ ਵਿੱਚ ਹਾਜ਼ਰ ਮਹਿਲਾਵਾਂ ਅਤੇ ਕਿਸਾਨਾਂ ਨੂੰ ਢੀਂਗਰੀ ਖੁੰਭ ਬੀਜ ਵੀ ਮੁੱਹਈਆ ਕੀਤਾ ਗਿਆ।
No comments:
Post a Comment