ਖੇਤੀਬਾੜੀ ਗ੍ਰੇਡ ਯੂਰੀਆ ਦੀ ਡਾਈਵਰਜ਼ਨ ਰੋਕਣ ਲਈ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ
ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਾਹਿਬਜਾਦਾ ਅਜੀਤ ਸਿੰਘ ਨਗਰ SAS Nagar ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਭਾਰਤ ਸਰਕਾਰ ਦੇ ਖਾਦ ਮੰਤਰਾਲਾ Fertilizer Ministry ਵੱਲੋਂ ਖੇਤੀਬਾੜੀ ਗ੍ਰੇਡ ਯੂਰੀਆ Agriculture Grade Urea ਦੀ ਡਾਈਵਰਜ਼ਨ ਨੂੰ ਰੋਕਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ੳਨ੍ਹਾਂ ਦੱਸਿਆ ਕਿ ਖੇਤੀਬਾੜੀ ਗ੍ਰੇਡ ਯੂਰੀਆ Agriculture Grade Urea ਦੀ ਡਾਈਵਰਜ਼ਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਵੱਲੋਂ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਗਠਿਤ ਕੀਤੀ ਗਈ ਹੈ। ਜਿਸ ਵਿੱਚ ਜ਼ਿਲ੍ਹੇ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮੁੱਖ ਖੇਤੀਬਾੜੀ ਅਫਸਰ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਸਹਾਇਕ ਕਮਿਸ਼ਨਰ (ਜੀ.ਐਸ.ਟੀ.) ਡਿਪਟੀ ਡਾਇਰੈਕਟਰ ਡੇਅਰੀ ਅਤੇ ਡਿਪਟੀ ਰਜਿਸਟਰ ਸਹਿਕਾਰੀ ਸਭਾਵਾਂ ਮੈਂਬਰ ਹਨ। ਇਸ ਗਠਿਤ ਕੀਤੀ ਗਈ ਟੀਮ ਵੱਲੋਂ ਉਦਯੋਗਿਕ ਯੂਨਿਟਾਂ ਖਾਸ ਕਰਕੇ ਪਲਾਈ ਵੁੱਡ/ਰੇਜਿਨ ਨਿਰਮਾਤਾ ਯੂਨਿਟਾਂ ,ਹੋਲ ਸੇਲ ਡੀਲਰਾਂ ਅਤੇ ਰੀਟੇਲਰਾਂ ਦੀ ਚੈਕਿੰਗ ਕੀਤੀ ਜਾਵੇਗੀ। ਚੈਕਿੰਗ ਦੌਰਾਨ ਜੇਕਰ ਕਿਸੇ ਵੀ ਤਰ੍ਹਾਂ ਊਣਤਾਈ ਪਾਈ ਜਾਂਦੀ ਹੈ ਤਾਂ ਖਾਦ ਕੰਟਰੋਲ ਆਰਡਰ 1985, ਜ਼ਰੂਰੀ ਵਸਤਾਂ ਐਕਟ 1955 ਅਤੇ ਭਾਰਤ ਨਿਆਂ ਸਹਿਤਾ 2023 ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬਲਾਕ ਪੱਧਰ ਤੇ ਵੀ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਸ਼੍ਰੀ ਭੁਪਿੰਦਰ ਸਿੰਘ ਉਪ ਕਪਤਾਨ ਪੁਲਿਸ, ਸ੍ਰੀ ਗੁਰਬੀਰ ਸਿੰਘ ਢਿਲੋਂ, ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ, ਸ਼੍ਰੀਮਤੀ ਦਪਿੰਦਰ ਕੌਰ, ਈ.ਟੀ.ਓ., ਡਾ. ਜਸਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਅਤੇ ਸ਼੍ਰੀ ਕਰਨਵੀਰ ਸਿੰਘ ਡੇਅਰੀ ਇੰਸਪੈਕਟਰ ਨੇ ਭਾਗ ਲਿਆ।
.jpeg)
No comments:
Post a Comment