Thursday, January 15, 2026

ਪਾਪੂਲਰ ਦੀ ਸਫ਼ਲ ਢੰਗ ਨਾਲ ਕਾਸ਼ਤ ਕਰਨ ਲਈ ਜ਼ਰੂਰੀ ਨੁਕਤੇ

ਰੂਪਨਗਰ, 16 ਜਨਵਰੀ: ਪਾਪੂਲਰ ਦਾ ਰੁੱਖ Popular Tree ਰੋਪੜ Ropar ਜ਼ਿਲ੍ਹੇ ਵਿੱਚ ਵਣਖੇਤੀ Agroforestry ਲਈ ਬਹੁਤ ਹੀ ਵਧੀਆ ਵਿਕਲਪ ਹੈ ਜਿਸ ਤੋਂ ਲਗਭਗ 4-5 ਸਾਲਾਂ ਵਿੱਚ ਚੰਗੀ ਆਮਦਨ ਲਈ ਜਾ ਸਕਦੀ ਹੈ। ਜਨਵਰੀ ਤੋਂ ਅੱਧ ਫ਼ਰਵਰੀ ਤੱਕ ਦਾ ਸਮਾਂ ਪਾਪੂਲਰ ਦੇ ਬੂਟੇ Popular Tree ਖੇਤਾਂ ਵਿੱਚ ਲਗਾਉਣ ਲਈ ਸਭ ਤੋਂ ਢੁੱਕਵਾਂ ਹੈ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ KVK Ropar ਦੇ ਸਹਿਯੋਗੀ ਨਿਰਦੇਸ਼ਕ ਡਾ. ਸਤਵੀਰ ਸਿੰਘ ਨੇ ਦੱਸਿਆ ਕਿ ਪਾਪੂਲਰ Popular Tree ਦੀ ਕਾਸ਼ਤ ਮੈਰਾ ਤੋਂ ਰੇਤਲੀ ਮੈਰਾ ਜ਼ਮੀਨ ਵਿੱਚ ਕੀਤੀ ਜਾ ਸਕਦੀ ਹੈ ਪਰੰਤੂ ਚੀਕਣੀ ਜ਼ਮੀਨ ਵਿੱਚ ਪਾਪੂਲਰ ਦਾ ਵਾਧਾ ਚੰਗਾ ਨਹੀਂ ਹੁੰਦਾ। ਪਾਪੂਲਰ ਲਈ ਸਿੰਚਾਈ ਦੀ ਸਹੂਲਤ ਹੋਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਖੇਤ ਵਿੱਚ ਲਗਾਉਣ ਲਈ ਪਾਪੂਲਰ Popular Tree ਦੀ ਪਨੀਰੀ ਦੇ ਬੁਟੇ ਸਿਹਤਮੰਦ ਅਤੇ ਵਧੀਆਂ ਕਿਸਮ ਦੇ ਹੋਣੇ ਚਾਹੀਦੇ ਹਨ। ਬੂਟੇ ਕਿਸੇ ਭਰੋਸੇਮੰਦ ਅਦਾਰੇ ਤੋਂ ਹੀ ਲੈਣੇ ਚਾਹੀਦੇ ਹਨ ਅਤੇ ਇਹ ਯਕੀਨੀ ਬਣਾ ਲੈਣਾ ਚਾਹੀਦਾ ਹੈ ਕਿ ਇਹ ਬੂਟੇ ਇੱਕ ਸਾਲ ਦੀ ਪਨੀਰੀ ਤੋਂ ਤਿਆਰ ਕੀਤੇ ਗਏ ਹੋਣ ਨਾ ਕਿ ਦਰੱਖਤਾਂ ਦੀਆਂ ਟਾਹਣੀਆਂ ਤੋਂ। ਬੂਟੇ ਤਾਜ਼ੇ ਪੁੱਟੇ ਗਏ ਹੋਣ ਅਤੇ ਪਾਣੀ ਵਿੱਚ ਡੁਬੋ ਕੇ ਰੱਖੇ ਗਏ ਹੋਣ। 

ਡਾ. ਸਤਵੀਰ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਪੰਜਾਬ ਐਗਰੀਕਲਚਰਲ ਯੂਨਵਿਰਸਿਟੀ ਲੁਧਿਆਣਾ PAU Ludhiana  ਵੱਲੋਂ ਪ੍ਰਮਾਣਿਤ ਪਾਪੂਲਰ Popular Tree ਦੀਆਂ ਕਿਸਮਾਂ Verities of Popular Tree ਐਲ-47, ਐਲ-48 ਅਤੇ ਪੀਐਲ-5 ਦੀ ਪਨੀਰੀ ਕਿਸਾਨਾਂ ਲਈ ਉਪਲੱਬਧ ਹੈ ਜਿਸ ਨੂੰ ਖਰੀਦਣ ਲਈ 98885-21917 ਜਾਂ 01881-317079 ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਉਨ੍ਹਾਂ ਦੱਸਿਆ ਕਿ ਕਿਸਾਨਾਂ ਲਈ ਧਿਆਨ ਦੇਣ ਯੋਗ ਗੱਲ ਹੈ ਕਿ ਖੇਤ ਵਿੱਚ 8x2.5 ਮੀਟਰ (ਲਗਭਗ 26x8 ਫੁੱਟ) ਦੇ ਫਾਸਲੇ ਤੇ ਪਾਪਲਰ ਲਗਾਉਣ ਨਾਲ ਅੰਤਰਖੇਤੀ ਤੋਂ ਚੰਗਾ ਝਾੜ ਲਿਆ ਜਾ ਸਕਦਾ ਹੈ। ਜੇਕਰ ਅੰਤਰਖੇਤੀ ਮੱਖ ਮੰਤਵ ਨਾ ਹੋਵੇ ਤਾਂ 5x4 ਮੀਟਰ (16.5x13 ਫੁੱਟ) ਜਾਂ 4x4 ਮੀਟਰ (13x13 ਫੁੱਟ) ਤੇ ਪਾਪੂਲਰ 
Popular Tree ਦੇ ਬੂਟੇ ਲਗਾਏ ਜਾ ਸਕਦੇ ਹਨ। ਖੇਤਾਂ ਦੇ ਬੰਨ੍ਹਿਆਂ ਤੇ ਲਗਾਉਣ ਲਈ ਬੂਟੇ ਤੋਂ ਬੂਟੇ ਦਾ ਫਾਸਲਾ 2.5 ਤੋਂ 3 ਮੀਟਰ (8.2 ਤੋਂ 9.8 ਫੁੱਟ) ਰੱਖੋ। ਪਾਪੂਲਰ Popular Tree ਦੀਆਂ ਕਤਾਰਾਂ ਦੀ ਦਿਸ਼ਾ ਉੱਤਰ-ਦੱਖਣ ਰੱਖਣੀ ਚਾਹੀਦੀ ਹੈ। 

ਉਨ੍ਹਾਂ ਦੱਸਿਆ ਕਿ ਖੇਤ ਵਿੱਚ ਲਗਾਉਣ ਤੋਂ ਪਹਿਲਾਂ Popular Tree ਬੂਟੇ ਦੀਆਂ ਜੜ੍ਹਾਂ ਨੂੰ ਘੱਟੋ-ਘੱਟ 48 ਘੰਟਿਆਂ ਲਈ ਚੱਲਦੇ ਤਾਜ਼ੇ ਪਾਣੀ ਵਿੱਚ ਭਿਉਂ ਕੇ ਰੱਖਣਾ ਚਾਹੀਦਾ ਹੈ। ਖੇਤ ਵਿੱਚ ਬੂਟੇ ਲਗਾਉਣ ਲਈ 15-25 ਸੈਂਟੀਮੀਟਰ ਵਿਆਸ ਦੇ ਅਤੇ 100 ਸੈਂਟੀਮੀਟਰ ਡੂੰਘਾਈ ਦੇ ਟੋਏ ਔਗਰ ਜਾਂ ਬੋਕੀ ਨਾਲ ਬਣਾਓ। ਬੂਟੇ ਨੂੰ ਟੋਏ ਦੇ ਵਿਚਕਾਰ ਰੱਖੋ ਅਤੇ ਟੋਏੇ ਦੀ ਉਪਰਲੀ ਮਿੱਟੀ ਵਿੱਚ 150 ਗ੍ਰਾਮ ਸਿੰਗਲ ਸੁਪਰਫਾਸਫੇਟ ਜਾਂ 50 ਗ੍ਰਾਮ ਡੀ.ਏ.ਪੀ. ਰਲ਼ਾ ਕੇ ਟੋਏ ਨੂੰ ਇਸ ਮਿਸ਼ਰਣ ਨਾਲ ਭਰੋ ਅਤੇ ਮਿੱਟੀ ਨੂੰ ਚੰਗੀ ਤਰ੍ਹਾਂ ਦੱਬ ਦਵੋ। ਬੂਟੇ ਖੇਤ ਵਿੱਚ ਲਗਾਉਣ ਤੋਂ ਬਾਅਦ ਤੁਰੰਤ ਪਾਣੀ ਲਗਾ ਦੇਣਾ ਚਾਹੀਦਾ ਹੈ। ਖੇਤ ਵਿੱਚ ਪਾਪੂਲਰ Popular Tree ਦੇ ਨਵੇਂ ਲਗਾਏ ਬੂਟਿਆਂ ਦੇ ਪੁੰਗਰਨ ਤੱਕ ਖਾਲ਼ਾਂ ਨੂੰ ਸਿੱਲਾ ਰੱਖਣਾ ਚਾਹੀਦਾ ਹੈ। ਮਾਰਚ ਤੋਂ ਜੂਨ ਦੇ ਮਹੀਨੇ ਤੱਕ 7-10 ਦਿਨਾਂ ਦੇ ਵਕਫ਼ੇ ਤੇ ਅਤੇ ਅਕਤੂਬਰ ਤੋਂ ਫ਼ਰਵਰੀ ਤੱਕ 15 ਪੰਦਰਾਂ ਦਿਨਾਂ ਦੇ ਵਕਫੇ ਤੇ ਸਿੰਚਾਈ ਕਰਨੀ ਚਾਹੀਦੀ ਹੈ।

No comments:

Post a Comment

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...