Wednesday, January 7, 2026

ਮੂਲੀ ਤੇ ਚੁੰਕਦਰ ਤੇ ਭੂਰੇ ਧੱਬਿਆਂ ਦੇ ਰੋਗ ਪ੍ਰਗਟ ਹੋਣ ਤੇ ਪੀਏਯੂ ਦੀ ਟੀਮ ਵੱਲੋਂ ਦੌਰਾ

 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਟੀਮ ਵੱਲੋਂ ਪਿੰਡ ਘਟੌਰ ਜ਼ਿਲ੍ਹਾ ਮੋਹਾਲੀ ਦਾ ਸਰਵੇਖਣ

ਮਾਜਰੀ/ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 7 ਜਨਵਰੀ, 2026:

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ Punjab Agriculture University Ludhiana ਦੇ ਫਾਰਮ ਸਲਾਹਕਾਰ ਸੇਵਾ ਕੇੰਦਰ ਮੋਹਾਲੀ Mohali  ਅਤੇ ਯੂਨੀਵਰਸਿਟੀ ਦੀ ਸਬਜੀ ਵਿਭਾਗ ਦੀ ਟੀਮ ਵੱਲੋਂ ਪਿੰਡ ਘਟੌਰ ਦਾ ਦੌਰਾ ਕਰਕੇ ਜਾਗਰੂਕਤਾ ਕੈਂਪ Farmer Training Camp ਲਾਇਆ ਗਿਆ। ਇਹ ਦੌਰਾ ਪਿੰਡ ਵਿੱਚ ਸਬਜ਼ੀ ਦੀ ਕਾਸ਼ਤ ਕਰਦੇ ਕਿਸਾਨਾਂ ਵੱਲੋਂ ਮੂਲੀ Radish  ਤੇ ਚੁਕੰਦਰ Beetroot ਉੱਤੇ ਭੂਰੇ ਰੰਗ Plant Disease ਦੇ ਧੱਬੇ ਆਉਣ ਅਤੇ ਉਹਨਾਂ ਦਾ ਆਕਾਰ ਵੀ ਬੇਢੱਬਾ ਹੋਣ ਦੀ ਚਿੰਤਾ ਜ਼ਾਹਿਰ ਕਰਨ ਦੇ ਮੱਦੇਨਜ਼ਰ ਕੀਤਾ ਗਿਆ।


ਟੀਮ ਵੱਲੋਂ ਵੱਖ ਵੱਖ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਉਹਨਾਂ ਨਾਲ ਗੱਲਬਾਤ ਕੀਤੀ ਗਈ। ਕਿਸਾਨਾਂ ਨੂੰ ਇਸ ਸਮੱਸਿਆ ਦਾ ਹੱਲ ਦਿੱਤਾ ਗਿਆ। ਮਿੱਟੀ ਦੇ ਨਮੂਨੇ Soil Sample ਵੀ ਲਏ ਗਏ। ਨਿਰੀਖਣ ਦੌਰਾਨ ਕਣਕ ਦੇ Wheat Crop ਕਾਫੀ ਖੇਤਾਂ ਵਿੱਚ ਮੈਂਗਨੀਜ਼ ਦੀ ਘਾਟ ਵੀ ਪਾਈ ਗਈ। ਕਣਕ ਵਿੱਚ ਆ ਰਹੀ ਮੈਂਗਨੀਜ਼ ਦੀ ਘਾਟ ਬਾਰੇ ਜਾਗਰੂਕ ਕਰਨ ਲਈ ਫਾਰਮ ਸਲਾਹਕਾਰ ਸੇਵਾ ਕੇੰਦਰ, ਮੋਹਾਲੀ ਵੱਲੋਂ ਪਿੰਡ ਘਟੌਰ ਵਿਖੇ ਕੈਂਪ ਲਗਾਇਆ ਗਿਆ ਜਿਸ ਵਿੱਚ ਲਗਭਗ 50 ਕਿਸਾਨਾਂ ਨੇ ਭਾਗ ਲਿਆ।

ਕੈਂਪ ਦੀ ਸ਼ੁਰੂਆਤ ਕਰਦਿਆਂ ਹੋਇਆਂ ਡਾ. ਰਮਿੰਦਰ ਘੁੰਮਣ (DES ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਵਿੱਚ ਨਦੀਨਾਂ ਖਾਸ ਕਰਕੇ ਗੁੱਲੀ ਡੰਡੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਕਿਸਾਨਾਂ ਨੂੰ ਕਣਕ ਵਿੱਚ ਮੈਂਗਨੀਜ਼ ਦੀ ਘਾਟ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਅਤੇ ਮੈਂਗਨੀਜ਼ ਸਲਫੇਟ ਦੀ ਵਰਤੋਂ ਕਰਕੇ ਇਸ ਦੀ ਘਾਟ ਨੂੰ ਪੂਰਾ ਕਰਨ ਲਈ ਕਿਹਾ। ਉਹਨਾਂ ਨੇ ਕਣਕ ਵਿੱਚ ਪੋਟਾਸ਼ਿਅਮ ਨਾਈਟਰੇਟ KNO3 ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ।

ਡਾ. ਅਵਨੀਤ ਕੌਰ (DES ਫਲ ਵਿਗਿਆਨ) ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਨੂੰ ਅਪਨਾਉਣ ਲਈ ਪ੍ਰੇਰਨਾ ਦਿੰਦਿਆਂ ਹੋਇਆਂ ਬਾਗਬਾਨੀ ਅਤੇ ਸਬਜੀਆਂ ਦੀ ਕਾਸ਼ਤ Vegetable Cultivation ਕਰਨ ਲਈ ਕਿਹਾ। ਉਹਨਾਂ ਨੇ ਕਿਸਾਨਾਂ ਨੂੰ ਪਤਝੜੀ ਬੂਟਿਆਂ ਦੀ ਕਾਂਟ ਛਾਂਟ ਬਾਰੇ ਅਤੇ ਫਲਦਾਰ ਬੂਟੇ ਲਗਾਉਣ ਦੇ ਢੰਗ ਅਤੇ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ।

ਖੇਤੀਬਾੜੀ ਮਹਿਕਮੇ ਤੋਂ ਆਏ ਖੇਤੀਬਾੜੀ ਵਿਕਾਸ ਅਫਸਰ ਡਾ. ਗੁਰਜੀਤ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਸਹਾਇਕ ਕਿੱਤਿਆਂ ਨੂੰ ਅਪਨਾਉਣ ਲਈ ਪ੍ਰੇਰਨਾ ਦਿੱਤੀ ਅਤੇ ਵੱਖ-ਵੱਖ ਕਿੱਤਾ ਮੁਖੀ ਸਿਖਲਾਈ ਕੋਰਸਾਂ ਬਾਰੇ ਜਾਣੂ ਕਰਵਾਇਆ। ਉਹਨਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਮਹਿਕਮੇ ਵੱਲੋਂ ਦਿੱਤੀ ਜਾਂਦੀਆਂ ਸਬਸਿਡੀਆਂ Farmer Subsidy ਅਤੇ ਸਕੀਮਾਂ ਬਾਰੇ ਜਾਣੂ ਕਰਵਾਇਆ।

ਇਸ ਜਾਗਰੂਕਤਾ ਅਭਿਆਨ ਅਧੀਨ ਕਿਸਾਨਾਂ ਨੂੰ ਪ੍ਰਦਰਸ਼ਨੀਆਂ ਲਗਾਉਣ ਲਈ ਮੈਂਗਨੀਜ਼ ਸਲਫੇਟ ਵੀ ਮੁਹਈਆ ਕਰਵਾਇਆ ਗਿਆ। ਅੰਤ ਵਿੱਚ ਕਿਸਾਨਾਂ ਨੇ ਵਿਗਿਆਨੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਆਪਣੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ। ਕੈਂਪ ਦਾ ਅਖੀਰ ਨਿਯਮਤ ਸੁਝਾਵਾਂ ਅਤੇ ਧੰਨਵਾਦ ਨਾਲ ਕੀਤਾ ਗਿਆ।


No comments:

Post a Comment

ਭੂਮੀ ਦੀ ਸਿਹਤ ਸੁਧਾਰ ਅਤੇ ਯੂਰੀਏ ਦੀ ਸੰਜਮ ਨਾਲ ਵਰਤੋਂ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਸੰਗਰੂਰ, 21 ਜਨਵਰੀ ( Only Agriculture ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇ...