20 ਫਰਵਰੀ ਤੱਕ ਹਾਸਿਲ ਕੀਤੇ ਜਾ ਸਕਦੇ ਨੇ ਪ੍ਰਾਸਪੈਕਟ
ਏਆਈ ਨਾਲ ਬਣਾਈ ਗਈ
ਸੰਕੇਤਕ ਤਸਵੀਰ
ਜਲੰਧਰ, 16 ਫਰਵਰੀ : ਡਿਪਟੀ ਡਾਇਰੈਕਟਰ, ਡੇਅਰੀ ਕਸ਼ਮੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਵਿਭਾਗ Punjab Dairy Development Board ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖ਼ਲਾਈ ਕੋਰਸ Dairy Training Course 23 ਫਰਵਰੀ 2026 ਤੋਂ ਡੇਅਰੀ ਸਿਖ਼ਲਾਈ ਕੇਂਦਰ ਫਗਵਾੜਾ Dairy Training Center Phagwara ਵਿਖੇ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਨਾਲ ਸਬੰਧਤ ਚਾਹਵਾਨ ਡੇਅਰੀ ਫਾਰਮਰ Dairy Farmer, ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ ਤੇ ਘੱਟੋ-ਘੱਟ 10ਵੀਂ ਪਾਸ ਹੋਣ ਅਤੇ ਪਹਿਲਾਂ ਘੱਟੋ-ਘੱਟ 5 ਪਸ਼ੂ ਰੱਖੇ ਹੋਣ, ਸਿਖ਼ਲਾਈ ਵਿੱਚ ਭਾਗ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਕਿ ਡੇਅਰੀ ਸਿਖ਼ਲਾਈ ਕੋਰਸ Dairy Training Course ਦੌਰਾਨ ਫਾਰਮਰਜ਼ ਨੂੰ ਕੁਸ਼ਲ ਡੇਅਰੀ ਮੈਨੇਜਰ Dairy Manager ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਰਾਂ ਵਲੋਂ ਪਸ਼ੂਆਂ ਦੀ ਸਾਂਭ-ਸੰਭਾਲ, ਵੱਖ-ਵੱਖ ਬਿਮਾਰੀਆਂ, Diseases of Cattle ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ Processing of Milk ਕਰਨ ਦੀ ਪ੍ਰੈਕਟੀਕਲ ਸਿਖ਼ਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਾਡਲ ਕੈਟਲ ਸ਼ੈਡਾਂ Model Cattle Shed ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ Milking Machine ਅਤੇ ਡੇਅਰੀ ਧੰਦੇ ਦੇ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ Subsidies for Dairy Farmers ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ Jalandhar ਦੇ ਸਿਖ਼ਲਾਈ ਲੈਣ ਦੇ ਚਾਹਵਾਨ 20 ਫਰਵਰੀ 2026 ਤੱਕ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਜਲੰਧਰ, ਆਰ.ਡੀ.ਡੀ.ਐਲ ਕੰਪਲੈਕਸ, ਲਾਡੋਵਾਲੀ ਰੋਡ ਵਿਖੇ ਹਾਜ਼ਰ ਹੋ ਕੇ ਪ੍ਰਾਸਪੈਕਟ (ਫਾਰਮ) ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਹੋਏ ਸਿਖਿਆਰਥੀਆਂ ਦੀ ਫੀਸ (ਜਨਰਲ ਕੈਟਾਗਰੀ ਲਈ 5000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000 ਰੁਪਏ) ਹੋਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94787-26641 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
No comments:
Post a Comment