ਹੁਸ਼ਿਆਰਪੁਰ, 25 ਫਰਵਰੀ:
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ Dairy Development Department, Punjab, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਐਸ. ਸੀ ਉਮੀਦਵਾਰਾਂ ਲਈ 2 ਹਫ਼ਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ Dairy Training Course 2 ਮਾਰਚ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ- ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸਬੰਧੀ ਅਨੁਸੂਚਿਤ ਜਾਤੀ SC Category ਦੇ ਵਿਅਕਤੀ (ਮਰਦ/ਔਰਤ) ਜਿਨ੍ਹਾ ਦੀ ਉਮਰ 18 ਤੋਂ 55 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਵੇ, ਪੇਂਡੂ ਪਿਛੋਕੜ ਨਾਲ ਸਬੰਧ ਰੱਖਦਾ ਹੋਵੇ। ਮਿਤੀ 28 ਫਰਵਰੀ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਆਪਣਾ ਅਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ। ਇਹ ਸਿਖਲਾਈ ਪ੍ਰਾਪਤ ਕਰਨ ਲਈ ਸਿਖਿਆਰਥੀ ਵਲੋਂ 750 ਰੁਪਏ ਫੀਸ ਜਮ੍ਹਾਂ ਕਰਵਾਈ ਜਾਵੇਗੀ, ਜੋ ਕਿ ਸਫਲਤਾਪੂਰਵਕ ਟ੍ਰੇਨਿੰਗ ਪੂਰੀ ਕਰਨ ਉਪਰੰਤ ਵਾਪਸ ਕਰ ਦਿੱਤੀ ਜਾਵੇਗੀ। ਸਿਖਲਾਈ ਪ੍ਰਾਪਤ ਉਮੀਦਵਾਰਾਂ ਨੂੰ 2,5,10 ਦੁਧਾਰੂ ਪਸ਼ੂਆਂ ਦੀ ਖਰੀਦ ‘ਤੇ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

No comments:
Post a Comment