ਧਨ-ਧਾਣਿਆ ਕ੍ਰਿਸ਼ੀ ਯੋਜਨਾ Pradhan Mantri Dhan Dhanya Krishi Yojna ਦੇ ਪ੍ਰਭਾਵਸ਼ਾਲੀ ਲਾਗੂ ਹੋਣ ਲਈ ਅਹਿਮ ਮੀਟਿੰਗ ਦਾ ਆਯੋਜਨ
ਫਾਜ਼ਿਲਕਾ 2 ਫਰਵਰੀ
Fazilka ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਧਾਨ ਮੰਤਰੀ ਧਨ-ਧਾਣਿਆ ਕ੍ਰਿਸ਼ੀ ਯੋਜਨਾ Pradhan Mantri Dhan Dhanya Krishi Yojna ਦੇ ਪ੍ਰਭਾਵਸ਼ਾਲੀ ਲਾਗੂ ਹੋਣ ਲਈ ਅੱਜ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ Fazilka ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ ਦੀ ਅਗਵਾਈ ਹੇਠ ਹੋਈ । ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਅਤੇ ਖੇਤੀਬਾੜੀ ਅਫਸਰ ਸ੍ਰੀਮਤੀ ਮਮਤਾ ਲੂਣਾ ਸਮੇਤ ਯੋਜਨਾ ਨਾਲ ਸੰਬੰਧਿਤ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ। ਇਸ ਮੌਕੇ ਪ੍ਰਧਾਨ ਮੰਤਰੀ ਧਨ-ਧਾਣਿਆ ਯੋਜਨਾ Pradhan Mantri Dhan Dhanya Krishi Yojna ਦੇ ਟੀਚਿਆਂ, ਪ੍ਰਗਤੀ ਅਤੇ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ Pradhan Mantri Dhan Dhanya Krishi Yojna ਯੋਜਨਾ ਦੇ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਹਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਧਨ-ਧਾਣਿਆ ਕ੍ਰਿਸ਼ੀ ਯੋਜਨਾ Pradhan Mantri Dhan Dhanya Krishi Yojnaਜੋ ਕਿ ਪਿਛਲੇ ਸਾਲ ਲਾਂਚ ਕੀਤੀ ਗਈ ਸੀ, ਦੇਸ਼ ਵਿੱਚ ਖੇਤੀਬਾੜੀ ਅਤੇ ਕਿਸਾਨਾਂ ਦੇ ਜੀਵਨ ਨੂੰ ਉਚਾ ਚੁੱਕਣ ਲਈ ਇੱਕ ਬਹੁਤ ਮਹੱਤਵਪੂਰਨ ਪਹਿਲਕਦਮੀ ਹੈ। ਇਸ ਦਾ ਮੁੱਖ ਉਦੇਸ਼ ਘੱਟ ਉਤਪਾਦਕਤਾ ਵਾਲੇ 100 ਜ਼ਿਲ੍ਹਿਆਂ ਵਿੱਚ ਖੇਤੀਬਾੜੀ ਨੂੰ ਆਧੁਨਿਕ, ਟਿਕਾਊ ਅਤੇ ਲਾਭਦਾਇਕ ਬਣਾਉਣਾ ਹੈ। ਇਸ ਅਨੁਸਾਰ ਯੋਜਨਾ ਦਾ ਮੁੱਖ ਟੀਚਾ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਆਮਦਨ ਵਧਾਉਣਾ ਹੈ, ਜੋ ਆਪਣੀ ਖੇਤੀ ਉਪਜ ਨੂੰ ਵਧਾ ਕੇ ਅਤੇ ਲਾਗਤਾਂ ਨੂੰ ਘਟਾ ਕੇ ਕੀਤਾ ਜਾਵੇਗਾ।
ਮੀਟਿੰਗ ਦੇ ਅੰਤ ਵਿੱਚ ਸਾਰੇ ਸੰਬੰਧਿਤ ਵਿਭਾਗਾਂ ਨੂੰ ਆਪਣੀ-ਆਪਣੀ ਕਾਰਵਾਈ ਯੋਜਨਾ ਤਿਆਰ ਕਰਕੇ ਜਲਦ ਜਮ੍ਹਾਂ ਕਰਵਾਉਣ ਲਈ ਆਦੇਸ਼ ਦਿੱਤੇ ਗਏ ਤਾਂ ਜੋ ਯੋਜਨਾ ਨੂੰ ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

No comments:
Post a Comment