*ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਹਨਾਂ ਦੀ ਭਲਾਈ ਲਈ ਵਚਨਬੱਧ*
ਚੰਡੀਗੜ੍ਹ, 20 ਫ਼ਰਵਰੀ:
ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ Horticulture Minister Mohinder Bhagat ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ Horticulture ਬਾਗ਼ਬਾਨੀ ਨੂੰ ਲਾਭਕਾਰੀ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਲੈ ਕੇ ਬਾਜ਼ਾਰ ਤੱਕ ਹਰ ਪੱਧਰ ‘ਤੇ ਸੰਪੂਰਨ ਸਹਿਯੋਗ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਬੀਜ ਸਮੱਗਰੀ Seed, ਤਕਨੀਕੀ ਸਲਾਹ Technical Advice to Farmer, ਆਧੁਨਿਕ ਖੇਤੀ ਦੇ ਤਰੀਕੇ ਅਤੇ ਮਜ਼ਬੂਤ ਮਾਰਕੀਟ ਲਿੰਕੇਜ Solid Market Linkages ਉਪਲਬਧ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ।
ਬਾਗ਼ਬਾਨੀ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਹਰ ਪੱਧਰ ਤੇ ਸੰਪੂਰਨ ਸਹਿਯੋਗ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਚੱਕਰ ਤੋਂ ਬਾਹਰ ਵੱਧ ਮੁੱਲ ਵਾਲੀਆਂ ਬਾਗਬਾਨੀ ਫਸਲਾਂ Horticulture ਵੱਲ ਪ੍ਰੇਰਿਤ ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ Vegetable and Fruits ਅਤੇ ਹੋਰ ਉੱਚ ਮੁੱਲ ਵਾਲੀਆਂ ਫਸਲਾਂ ਕਿਸਾਨਾਂ ਲਈ ਵੱਧ ਲਾਭਦਾਇਕ ਸਾਬਤ ਹੋ ਰਹੀਆਂ ਹਨ। ਇਸ ਦੇ ਨਾਲ ਹੀ ਪੋਸਟ-ਹਾਰਵੇਸਟ ਮੈਨੇਜਮੈਂਟ Post Harvest Management, ਕੋਲਡ ਚੇਨ Cold Chain, ਪੈਕਹਾਊਸ ਅਤੇ ਪ੍ਰੋਸੈਸਿੰਗ ਸਹੂਲਤਾਂ Processing Facilities ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦਾ ਵਧੀਆ ਮੁੱਲ ਮਿਲ ਸਕੇ।
ਮੰਤਰੀ ਨੇ ਕਿਹਾ ਕਿ ਫਸਲਾਂ ਦੀ ਵਿਭਿੰਨਤਾ ਸਮੇਂ ਦੀ ਲੋੜ ਹੈ ਅਤੇ ਇਸ ਨਾਲ ਨਾ ਸਿਰਫ਼ ਕਿਸਾਨਾਂ ਦੀ ਆਰਥਿਕ ਹਾਲਤ ਸੁਧਰੇਗੀ, ਸਗੋਂ ਮਿੱਟੀ ਦੀ ਸਿਹਤ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾ ਕਿਹਾ ਕਿ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਕੇ ਸੂਬੇ ਨੂੰ ਖੇਤੀਬਾੜੀ ਵਿੱਚ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਯਤਨ ਜਾਰੀ ਰਹਿਣਗੇ।

No comments:
Post a Comment