SMAM ਅਤੇ CDP ਸਕੀਮ ਅਧੀਨ ਖੇਤੀ ਮਸ਼ੀਨਰੀ Agriculture Machinery ਦੇ ਡਰਾਅ ਕੱਢੇ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਪਾਸੋਂ ਸਮੈਮ (Sub Mission on Agriculture Mechanization- SMAM) ਅਤੇ ਸੀ.ਡੀ.ਪੀ. (Crop Diversification Program CDP) ਸਕੀਮ ਸਾਲ 2025—26 ਦੌਰਾਨ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਮਸ਼ੀਨਾ 'ਤੇ ਸਬਸਿਡੀ Agriculture Machine Subsidy ਮੁਹੱਈਆ ਕਰਵਾਉਣ ਲਈ 04 ਦਸੰਬਰ 2025 ਤੱਕ ਆਨਲਾਇਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀ ਅਗਵਾਈ ਹੇਠ Mansa ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਕਿਸਾਨਾਂ ਦੀ ਹਾਜ਼ਰੀ ਵਿੱਚ ਅਪਲਾਈ ਹੋਈਆਂ ਅਰਜ਼ੀਆਂ ਦੇ ਬਿਨੈਕਾਰਾਂ ਦਾ ਡਰਾਅ ਕੱਢ ਕੇ ਸੀਨੀਅਰਤਾ ਸੂਚੀ ਤਿਆਰ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰਾਅ ਕੱਢਣ ਦਾ ਮੁੱਖ ਮੰਤਵ ਹੈ ਕਿ ਨਿਰੋਲ ਮੈਰਿਟ Merit Basis ਦੇ ਆਧਾਰ ’ਤੇ ਕਿਸਾਨਾਂ ਨੂੰ ਸਬਸਿਡੀ Farmer Subsidy ਮਿਲ ਸਕੇ । ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਘੱਟ ਖਰਚੇ 'ਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ Agriculture Machinery ਮੁਹੱਈਆਂ ਕਰਵਾ ਕੇ ਉਹਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।
ਮੁੱਖ ਖੇਤੀਬਾੜੀ ਅਫਸਰ ਡਾ. ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨ੍ਹਾਂ ਸਕੀਮਾਂ ਦਾ ਡਰਾਅ ਕੱਢ ਕੇ ਸੀਨੀਅਰਤਾ ਸੂਚੀ ਤਿਆਰ ਕਰ ਲਈ ਗਈ। ਬਿਨੈਕਾਰਾਂ ਦੇ ਦਸਤਾਵੇਜਾਂ ਦੀ ਵੈਰੀਫਿਕੇਸ਼ਨ ਬਲਾਕ ਪੱਧਰ ’ਤੇ ਕਰਵਾ ਕੇ ਟੀਚਿਆਂ ਅਨੁਸਾਰ ਬਿਨੈਕਾਰਾਂ ਨੂੰ ਸੈਕਸ਼ਨ ਪੱਤਰ ਆਨਲਾਈਨ ਜਾਰੀ ਕਰ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਹ ਸੂਚੀਆਂ ਦਫ਼ਤਰ, ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ Mansa ਵਿਖੇ ਲਗਾ ਦਿੱਤੀਆਂ ਜਾਣਗੀਆਂ, ਜਿਸ ਵਿੱਚ ਕਿਸਾਨ ਆਪਣੀ ਸੀਨੀਅਰਤਾ ਸੂਚੀ ਦੇਖ ਸਕਦੇ ਹਨ ਅਤੇ ਇਸ ਤੋਂ ਇਲਾਵਾ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰ ਤੋਂ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਇਸ ਮੌਕੇ ਡਾ. ਬਲਵੀਰ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ, ਸ਼੍ਰੀ ਰਜਤ ਕੁਮਾਰ ਲੀਡ ਬੈਂਕ ਮੈਨੇਜਰ LDM, ਇੰਜ. ਅਲੋਕ ਗੁਪਤਾ ਕੇ.ਵੀ.ਕੇ, ਖੋਖਰ ਖੁਰਦ, ਡਾ. ਚਮਨਦੀਪ ਸਿੰਘ ਡੀ.ਪੀ.ਡੀ.,, ਮਿਸ ਸ਼ਗਨਦੀਪ ਕੌਰ, ਖੇਤੀਬਾੜੀ ਵਿਕਾਸ ਅਫ਼ਸਰ, ਸ਼੍ਰੀ ਗੁਰਵਿੰਦਰ ਸਿੰਘ, ਜਗਸੀਰ ਸਿੰਘ ਅਗਾਂਹਵਧੂ ਕਿਸਾਨ, ਸ਼੍ਰੀ ਜਸਪਾਲ ਸਿੰਘ ਮੱਤੀ, ਸੁਖਚੈਨ ਸਿੰਘ ਗੁੜੱਦੀ ਆਦਿ ਕਿਸਾਨ ਮੌਜੂਦ ਸਨ।

.jpeg)
.jpeg)
No comments:
Post a Comment