ਰੂਪਨਗਰ, 24 ਫ਼ਰਵਰੀ:
ਪੰਜਾਬ ਵਿਚ ਵਧੀ ਅਗੇਤੀ ਗਰਮੀ ਕਣਕ ਦੀ ਫਸਲ ਲਈ ਚੁਣੋਤੀ ਬਣ ਰਹੀ ਹੈ। ਇਸ ਅਗੇਤੀ ਗਰਮੀ ਕਾਰਨ ਕਣਕ ਦੇ ਝਾੜ Effect of High Temperature on Wheat Crop ਦੇ ਮਾੜਾ ਅਸਰ ਪੈ ਸਕਦਾ ਹੈ। ਇਸ ਲਈ ਪੰਜਾਬ ਖੇਤੀਬਾੜੀ ਯੁਨੀਵਰਸਿਟੀ PAU ਦੀਆਂ ਹਦਾਇਤਾਂ ਅਨੁਸਾਰ ਸਾਰੇ ਜ਼ਿਲ੍ਹਿਆਂ ਵਿਚ ਕਿਸਾਨਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ। ਬੀਤੇ ਕੱਲ ਪੰਜਾਬ ਦੇ ਕੁਝ ਹਿੱਸਿਆਂ ਵਿਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ ਸੀ ਜਿਸ ਕਾਰਨ ਚਿੰਤਾ ਹੋਰ ਵਧ ਗਈ ਹੈ।
ਪੰਜਾਬ ਵਿੱਚ ਮੌਜੂਦਾ ਰਬੀ ਸੀਜ਼ਨ Rabi Crop Season ਦੌਰਾਨ ਲਗਭਗ 95 ਫੀਸਦੀ ਰਕਬੇ ‘ਤੇ ਕਣਕ ਦੀ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਦਰਮਿਆਨ ਕੀਤੀ ਗਈ, ਜੋ ਕਿ ਕਣਕ ਬਿਜਾਈ ਲਈ ਢੁੱਕਵਾਂ ਸਮਾਂ ਮੰਨਿਆ ਜਾਂਦਾ ਹੈ। ਵਿਸ਼ੇਸ਼ ਤੌਰ ‘ਤੇ ਦਾਣੇ ਪੈਣ ਦੇ ਦੌਰਾਨ ਕਣਕ ਦੀ ਫਸਲ ਉੱਚ ਤਾਪਮਾਨ ਲਈ ਬਹੁਤ ਸੰਵੇਦਨਸ਼ੀਲ ਹੁੰਦੀ ਹੈ। ਇਸ ਦੌਰਾਨ ਵਧੇ ਤਾਪਮਾਨ ਦਾ ਦਾਣਿਆਂ ਦੇ ਭਾਰ Effect of Temperature on Weight of Wheat Grain ‘ਤੇ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਨਾਲ ਝਾੜ੍ਹ ਅਤੇ ਗੁਣਵੱਤਾ ਵਿੱਚ ਘਟਾਓ ਆ ਸਕਦਾ ਹੈ। ਹਲਕੀ ਤੋਂ ਦਰਮਿਆਨੀ ਜ਼ਮੀਨ ਵਿੱਚ ਬੀਜੀ ਅਗੇਤੀ ਕਣਕ ਵੱਧ ਤਾਪਮਾਨ ਕਾਰਨ ਜਲਦੀ ਸਿੱਟੇ ਕੱਢ ਕੇ ਪੱਕ ਸਕਦੀ ਹੈ, ਜਿਸ ਨਾਲ ਦਾਣੇ ਕਮਜ਼ੋਰ ਰਹਿ ਜਾਂਦੇ ਹਨ।
ਫਰਵਰੀ 2026 ਦੇ ਦੂਜੇ ਹਫਤੇ ਦੌਰਾਨ ਤਾਪਮਾਨ ਪਿਛਲੇ ਸਾਲ ਨਾਲੋਂ ਲਗਭਗ 2 ਤੋਂ 4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ Director Extension Education, PAU ਡਾ. ਮੱਖਣ ਸਿੰਘ ਭੁੱਲਰ Dr Makhan Singh Bhullar ਨੇ ਕਿਸਾਨਾਂ ਨੂੰ ਸਲਾਹ Farmer Advisory ਦਿੱਤੀ ਹੈ ਕਿ ਕਣਕ ਦੀ ਫਸਲ ਨੂੰ ਹਲਕਾ ਪਾਣੀ ਲਗਾਇਆ ਜਾਵੇ। ਸਿੰਚਾਈ ਕਰਦੇ ਸਮੇਂ ਹਵਾ ਦੀ ਗਤੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਫਸਲ ਡਿੱਗਣ ਤੋਂ ਬਚ ਸਕੇ।
No comments:
Post a Comment