Tuesday, February 3, 2026

ਗਊਧਨ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਵਿਆਪਕ ਟੀਕਾਕਰਨ ਮੁਹਿੰਮ

ਪਸ਼ੂ ਪਾਲਣ ਵਿਭਾਗ ਵੱਲੋਂ ਗਠਿਤ ਟੀਮਾਂ ਘਰ-ਘਰ ਜਾ ਕੇ ਲਗਾ ਰਹੀਆਂ ਹਨ ਮੁਫ਼ਤ ਟੀਕੇ

 ਮਾਨਸਾ, 3 ਫਰਵਰੀ: (Only Agriculture) : ਡਿਪਟੀ ਕਮਿਸ਼ਨਰ Mansa ਨਵਜੋਤ ਕੌਰ (IAS) ਦੇ ਦਿਸ਼ਾ-

ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਗਊਧਨ ਨੂੰ ਘਾਤਕ 'ਲੰਪੀ ਸਕਿਨ' Lumpy Skin Disease of Cow ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਟੀਕਾਕਰਨ Immunization Drive  ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਵੀ ਕਾਂਤ ਨੇ ਦੱਸਿਆ ਕਿ ਵਿਭਾਗ, ਪਸ਼ੂ ਪਾਲਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਪਸ਼ੂਆਂ ਦੀ ਸਿਹਤ ਸੰਭਾਲ ਲਈ ਪੂਰੀ ਤਰ੍ਹਾਂ ਸਰਗਰਮ ਹੈ

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਵਿਸ਼ੇਸ਼ ਟੀਕਾਕਰਨ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਪਸ਼ੂਆਂ ਨੂੰ Lumpy Skin Disease ਤੋਂ ਬਚਾਓ ਦੇ ਟੀਕੇ ਲਗਾ ਰਹੀਆਂ ਹਨ ਤਾਂ ਜੋ ਪਸ਼ੂ ਪਾਲਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਿਵਲ ਪਸ਼ੂ ਹਸਪਤਾਲਾਂ ਅਤੇ ਪਸ਼ੂ ਡਿਸਪੈਂਸਰੀਆਂ ਨੂੰ ਲੋੜ ਅਨੁਸਾਰ Lumpy Skin Disease ਦੀ ਵੈਕਸੀਨ ਦੀ ਵੰਡ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਇਸ ਮੁਹਿੰਮ ਨੂੰ 28 ਫਰਵਰੀ ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਡਾ. ਰਵੀ ਕਾਂਤ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ

ਦੀਆਂ ਟੀਮਾਂ ਦਾ ਪੂਰਨ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਲੰਪੀ ਸਕਿਨ Lumpy Skin Disease of Cow ਇੱਕ ਛੂਤ ਦੀ ਬਿਮਾਰੀ ਹੈ, ਜਿਸ ਤੋਂ ਬਚਾਅ ਦਾ ਇੱਕੋ-ਇੱਕ ਪ੍ਰਭਾਵਸ਼ਾਲੀ ਤਰੀਕਾ ਸਮੇਂ ਸਿਰ ਟੀਕਾਕਰਨ ਹੈ।
ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ Gurmeet Singh Khuddian ਅਤੇ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਭੰਡਾਰੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵਜੋਂ ਵਿਭਾਗ ਦਾ ਮੁੱਖ ਉਦੇਸ਼, ਜ਼ਿਲ੍ਹੇ ਦੇ ਹਰ ਇੱਕ ਪਸ਼ੂ ਨੂੰ ਕਵਰ ਕਰਨਾ ਹੈ ਤਾਂ ਜੋ ਪਸ਼ੂ ਪਾਲਕਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।

No comments:

Post a Comment