ਕਿਸਾਨਾਂ ਨੂੰ ਤੇਲ ਬੀਜ ਫ਼ਸਲਾਂ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਦਿੱਤੀ ਜਾਣਕਾਰੀ
ਮਹਿਲ ਕਲਾਂ, 12 ਫਰਵਰੀ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵੱਲੋਂ ਡਾਕਟਰ ਅੰਮ੍ਰਿਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ Baranala ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਹਰਮਨਦੀਪ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਮਹਿਲ ਕਲਾਂ ਦੀ ਅਗਵਾਈ ਵਿੱਚ ਪਿੰਡ ਛਾਪਾ ਵਿਖੇ ਐਨ ਲਐਮਈਓ- ਆਇਲਸੀਡਜ਼ NLMEO (ਤੇਲ ਬੀਜ) ਸਕੀਮ ਤਹਿਤ ਤੇਲ ਬੀਜ ਫ਼ਸਲਾਂ ਤੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਮੌਕੇ ਇਸ ਮੌਕੇ ਸ੍ਰੀ ਸਨਵਿੰਦਰਪਾਲ ਸਿੰਘ ਬਰਾੜ ਬਲਾਕ ਤਕਨੀਕੀ ਮੈਨੇਜਰ ਮਹਿਲ ਕਲਾਂ ਨੇ ਕਿਸਾਨਾਂ ਨੂੰ ਤੇਲ ਬੀਜ ਫਸਲਾਂ Oil Seed Crop ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ Disease and Pest in Oil Seed Crop ਦੀ ਰੋਕਥਾਮ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਜ਼ਮੀਨ ਦੀ ਸਿਹਤ ਵਧਾਉਣ ਲਈ ਰੂੜੀ ਖਾਦ, ਹਰੀ ਖਾਦ Green Manure ਅਤੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ 'ਤੇ ਜ਼ੋਰ ਦਿੱਤਾ। ਇਸ ਮੌਕੇ ਸ੍ਰੀ ਨਰਿੰਦਰ ਸਿੰਘ ਸੈਕਟਰੀ ਸਹਿਕਾਰੀ ਸਭਾ ਨੇ ਕਿਸਾਨਾਂ ਨੂੰ ਸਰੋਂ ਦੀ ਪ੍ਰੋਸੈਸਿੰਗ Processing of Mustard ਕਰਨ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਘਰ ਵਿੱਚ ਵਰਤੇ ਜਾਣ ਵਾਲੇ ਖਾਣ ਵਾਲੀਆਂ ਵਸਤੂਆਂ ਆਪਣੇ ਹੀ ਖੇਤਾਂ ਵਿੱਚ ਜੈਵਿਕ ਖੇਤੀ Organic Farming ਰਾਹੀਂ ਪੈਦਾ ਕਰਨ ਲਈ ਪ੍ਰੇਰਿਆ।
ਇਸ ਮੌਕੇ ਸ੍ਰੀ ਹਰਪਾਲ ਸਿੰਘ ਖੇਤੀ ਉਪ ਨਿਰੀਖਕ ਮਹਿਲ ਕਲਾਂ ਵਲੋਂ ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਨੌਜਵਾਨਾਂ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣ ਅਤੇ ਮੁੱਖ ਧਾਰਾ ਨਾਲ ਜੋੜਨ ਲਈ ਖੇਤੀਬਾੜੀ-ਸਹਾਇਕ ਧੰਦੇ ਜਿਵੇਂ ਕਿ ਬੱਕਰੀ-ਪਾਲਣ, Goat Farming ਡੇਅਰੀ-ਪਾਲਣ, Dairy Farming ਅਪਣਾਉਣ ਲਈ ਜਾਣਕਾਰੀ ਦਿੱਤੀ।
ਇਸ ਮੌਕੇ ਸ੍ਰੀ ਕੁਲਵੀਰ ਸਿੰਘ ਏ .ਟੀ.ਐੱਮ.ਨੇ ਕਿਸਾਨਾਂ ਨੂੰ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀਆਂ ਸਿਫਾਰਸ਼ਾਂ ਮੰਨਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨੇ ਬਲਾਕ ਵਿੱਚ ਉਪਲਬਧ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਲੋੜਵੰਦ ਕਿਸਾਨ ਇਹ ਮਸ਼ੀਨਰੀ ਦੀ ਵਰਤੋਂ ਕਰ ਸਕੇ।
ਇਸ ਮੌਕੇ ਪਿੰਡ ਛਾਪਾ ਤੋਂ ਸਰਪੰਚ ਸ. ਗੁਰਦੀਪ ਸਿੰਘ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਆਏ ਹੋਏ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਕੁਲਦੀਪ ਸਿੰਘ ਬੇਲਦਾਰ, ਜਸਵੀਰ ਸਿੰਘ ਅਤੇ ਕੰਵਲਜੀਤ ਸਿੰਘ ਆਰ ਜੀ ਆਰ ਸੈਲ ਤੋਂ ਇਲਾਵਾ ਕਿਸਾਨ ਭੁਪਿੰਦਰ ਸਿੰਘ, ਰਣਤੀਰ ਸਿੰਘ, ਅਮਰੀਕ ਸਿੰਘ, ਸ਼ਿੰਗਾਰਾ ਸਿੰਘ ਆਦਿ ਅਗਾਂਹਵਧੂ ਕਿਸਾਨ ਹਾਜ਼ਰ ਸਨ।


No comments:
Post a Comment