ਭਵਾਨੀਗੜ੍ਹ, 10 ਫਰਵਰੀ (Only Agriculture) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ PAU,
Ludhiana ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਮੌਜੂਦਾ ਕਣਕ ਨੂੰ ਵਧੇਰੇ ਗਰਮੀ ਤੋਂ ਬਚਾਅ, Heat effect on Wheat ਕੀੜ੍ਹੇ-ਮਕੌੜਿਆਂ Pest on Wheat Crop ਅਤੇ ਬਿਮਾਰੀਆਂ Disease Control in Wheat Crop ਦੀ ਸਰਵ-ਪੱਖੀ ਰੋਕਥਾਮ, ਭੂਮੀ ਸਿਹਤ ਸੁਧਾਰ Soil Health Improvement ਸਬੰਧੀ ਨੁਕਤੇ ਆਦਿ ਤੇ ਪਿੰਡ ਸਕਰੌਦੀ ਵਿਖੇ ਕਿਸਾਨ ਗੋਸ਼ਟੀ Farmer Training ਲਗਾਈ। ਕੇਂਦਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਵਧੇਰੇ ਤਾਪਮਾਨ ਤੋਂ ਬਚਾਅ ਲਈ ਕਣਕ High Temperature Effect on Wheat Crop ਦੀ ਫ਼ਸਲ ਤੇ ਪੋਟਾਸ਼ੀਅਮ ਨਾਈਟ੍ਰੇਟ Potassium Nitrate ਦੇ ਛਿੜਕਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਉਹਨਾਂ ਦੱਸਿਆ ਕਿ ਲੋੜੀਂਦੇ ਤਾਪਮਾਨ ਤੋਂ ਵੱਧ ਗਰਮੀ ਕਣਕ ਦੀ ਫ਼ਸਲ High Temperature Effect on Wheat Crop ਲਈ ਹਾਨੀਕਾਰਕ ਹੋ ਸਕਦੀ ਹੈ, ਇਸ ਨੂੰ ਗਰਮੀ ਦਾ ਤਣਾਅ ਜਾਂ ਹੀਟ ਸਟਰੈੱਸ Heat Stress on Wheat Crop ਕਹਿੰਦੇ ਹਨ। ਵੱਧ ਗਰਮੀ ਕਰਕੇ ਦਾਣੇ ਭਰਨ ਸਮੇਂ ਕਣਕ ਪਹਿਲਾਂ ਪੱਕ ਜਾਂਦੀ ਹੈ ਅਤੇ ਦਾਣੇ ਮਾਜੂ ਰਹਿ ਜਾਂਦੇ ਹਨ ਅਤੇ ਸੋਕੇ ਕਾਰਨ ਦਾਣਿਆਂ ਦਾ ਭਾਰ ਘੱਟ ਜਾਂਦਾ ਹੈ। ਇਸ ਤਣਾਅ ਉੱਪਰ ਕਾਬੂ ਪਾਉਣ ਲਈ ਪੋਟਾਸ਼ ਤੱਤ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। PAU ਲੁਧਿਆਣਾ ਦੁਆਰਾ ਕਣਕ ਦੀ ਫ਼ਸਲ ਨੂੰ ਅਖੀਰਲੇ ਗਰਮੀ ਦੇ ਤਣਾਅ ਤੋਂ ਬਚਾਉਣ ਲਈ ਦਾਣੇ ਭਰਨ ਸਮੇਂ ਅਤੇ ਵੱਧ ਝਾੜ ਲੈਣ ਲਈ 2 ਪ੍ਰਤੀਸ਼ਤ ਪੋਟਾਸ਼ੀਅਮ ਨਾਈਟ੍ਰੇਟ Potassium Nitrate (4 ਕਿੱਲੋ 13:0:45 ਨੂੰ 200 ਲਿਟਰ ਪਾਣੀ ਵਿੱਚ) ਦੇ ਦੋ ਛਿੜਕਾਅ ਪਹਿਲਾਂ ਗੋਭ ਵਾਲਾ ਪੱਤਾ ਨਿਕਲਣ ਅਤੇ ਦੂਜਾ ਬੂਰ ਪੈਣ ਸਮੇਂ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਇਹਨਾਂ ਛਿੜਕਾਵਾਂ ਨਾਲ ਦਾਣਿਆਂ ਦੇ ਵਜ਼ਨ ਅਤੇ ਪ੍ਰਤੀ ਸਿੱਟਾ ਦਾਣਿਆਂ ਦੀ ਗਿਣਤੀ ਵੱਧਣ ਨਾਲ ਕਣਕ ਦੇ ਝਾੜ ਵਿੱਚ ਵਾਧਾ ਹੁੰਦਾ ਹੈ।
ਭੂਮੀ ਦੀ ਸਿਹਤ ਸੁਧਾਰ ਲਈ ਡਾ. ਅਸ਼ੋਕ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਹਰੀ ਖਾਦ Green Manure ਦੀਆਂ ਫਸਲਾਂ ਜਿਵੇਂ ਕਿ ਸਣ, ਢੈਚਾਂ/ਜੰਤਰ ਆਦਿ ਬੀਜਣ ਨੂੰ ਕਿਹਾ। ਉਹਨਾਂ ਨੇ ਮਿੱਟੀ ਪਰਖ਼ Soil Testing ਕਰਵਾ ਕੇ ਭੂਮੀ ਦਾ ਜੈਵਿਕ ਮਾਦਾ ਸੁਧਾਰਨ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਸੰਭਾਲਣ ਬਾਰੇ, ਜੈਵਿਕ ਖਾਦਾਂ Organic Fertilizer ਦੀ ਵਰਤੋਂ ਬਾਰੇ ਵਿਚਾਰ ਸਾਂਝੇ ਕੀਤੇ। ਉਹਨਾਂ ਸੈਂਟਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਕਿਸਾਨ ਮੇਲਿਆਂ ਤੋਂ ਬਾਅਦ ਸਾਉਣੀ ਦੀਆਂ ਫ਼ਸਲਾਂ ਦੇ ਬੀਜਾਂ ਦੀ ਵਿੱਕਰੀ, ਖੇਤੀ ਸਾਹਿਤ ਦੀ ਵਿੱਕਰੀ, ਸਬਜ਼ੀਆਂ ਦੇ ਬੀਜ ਦੀਆਂ ਕਿੱਟਾਂ, ਜੈਵਿਕ ਖਾਦਾਂ Bio Fertilizer ਦੇ ਟੀਕੇ ਅਤੇ ਹੋਰ ਬਾਰੇ ਕਿਸਾਨਾਂ ਨੂੰ ਦੱਸਿਆ। ਕਿਸਾਨਾਂ ਵਲੋਂ ਪੁੱਛੇ ਗਏ ਸਵਾਲਾਂ ਜਿਵੇਂ ਕਿ ਨੈਨੋ ਯੂਰੀਏ Nano Urea ਦੀ ਵਰਤੋਂ ਦੇ ਫਾਇਦੇ ਜਾਂ ਨੁਕਸਾਨ, ਬੋਰੋਨ ਤੱਤ ਦੀ ਲੋੜ, ਮਿੱਟੀ ਪਰਖ ਲਈ ਨਮੂਨੇ ਲੈਣ ਦਾ ਢੰਗ ਆਦਿ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ।
ਗੋਸ਼ਟੀ ਤੋਂ ਬਾਅਦ, ਸ. ਬੇਅੰਤ ਸਿੰਘ ਅਤੇ ਹੋਰ ਕਿਸਾਨਾਂ ਦੇ ਕਣਕ ਅਤੇ ਮਨਜਿੰਦਰ ਸਿੰਘ ਦੇ ਪਿਆਜ਼ ਦੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ ਅਤੇ ਮੌਕੇ ਤੇ ਹੀ ਕਿਸਾਨਾਂ ਦੀਆਂ ਖੇਤੀ ਸਬੰਧੀ ਮੁਸ਼ਕਿਲਾਂ ਦੇ ਹੱਲ ਵੀ ਦੱਸੇ ਗਏ।
ਇਹ ਵੀ ਪੜ੍ਹੋ



No comments:
Post a Comment